🌷🙏🏼🌹🌷🙏🏼🌹🙏🏼🌷
Amrit vele da Hukamnama Sahib Sri Darbar Sahib, Sri Amritsar, Ang-560 , 21-October-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ {ਪੰਨਾ 560}
ਪਦਅਰਥ: ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧।
ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ) । ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ।
ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨।
ਦੇਹ = ਸਰੀਰ। ਸਰੀਰਿ = ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ। ਨਾਇ = ਨਾਮ ਵਿਚ (ਜੁੜਿਆਂ) । ਪਰਮਲੁ = {परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ।੩।
ਮਸਤਕਿ = ਮੱਥੇ ਉਤੇ। ਜਿਸੁ ਮਸਤਕਿ = ਜਿਸ ਦੇ ਮੱਥੇ ਉਤੇ। ਸਹਜ ਬੈਰਾਗੁ = ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁ = ਨਿਰਮੋਹਤਾ।੪।
ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥ देह सरीरि सुखु होवै सबदि हरि नाइ ॥ नामु परमलु हिरदै रहिआ समाइ ॥३॥ नानक मसतकि जिसु वडभागु ॥ गुर की बाणी सहज बैरागु ॥४॥७॥ {पन्ना 560}
पद्अर्थ: रसना = जीभ। सादि = स्वाद में। सहजि = आत्मिक अडोलता में। सुभाइ = प्रेम में। त्रिपतिआ = तृप्त हो जाता है। धिआइ = सिमर के।1।
साचै सबदि = सदा स्थिर प्रभू की सिफत सालाह की बाणी में (जुड़ने से)। वीचारी = विचारवान। विटहु = से। बलिहारी = कुर्बान।1। रहाउ।
संतोखीआ = तृप्त हो जाती हैं। लिव लाइ = सुरति जोड़ के। दूजा भाउ = माया का प्यार।2।
देह = शरीर। सरीरि = शरीर में। सबदि = शबद के द्वारा। नाइ = नाम में (जुड़ने से)। परमलु = परिमल, सुगंधि, खुशबू देने वाला पदार्थ।3।
मसतकि = माथे पर। जिसु मसतकि = जिसके माथे पर। सहज बैरागु = आत्मिक अडोलता पैदा करने वाला वैरागु। बैरागु = निर्मोहता।4।
अर्थ: मैं अपने गुरू से सदा कुर्बान जाता हूँ, जिसके सदा स्थिर प्रभू की सिफत सालाह में जुड़ने से विचारवान हो जाते हैं, और सदैव आत्मिक आनंद मिला रहता है।1। रहाउ।
(हे भाई! गुरू की शरण पड़ के जिस मनुष्य की) जीभ परमात्मा के नाम के स्वाद में लगती है, वह मनुष्य आत्मिक अडोलता में टिक जाता है, प्रभू-प्रेम में जुड़ जाता है। परमात्मा का नाम सिमर के उसका मन (माया की तृष्णा की ओर से) तृप्त हो जाता है।1।
(हे भाई! गुरू की शरण की बरकति से) एक परमात्मा में सुरति जोड़ के मनुष्य की आँखें (पराए रूप से) तृप्त हो जाती हैं, (अंदर से) माया का प्यार दूर करके मनुष्य का मन (तृष्णा की ओर से) संतुष्ट हो जाता है।2।
(हे भाई! गुरू के) शबद की बरकति से परमात्मा के नाम में जुड़ने से शरीर में आनंद पैदा होता है, (गुरू की मेहर से) आत्मिक जीवन की सुगंधि देने वाला हरी-नाम मनुष्य के हृदय में सदा टिका रहता है।3।
हे नानक! जिस मनुष्य के माथे पर उच्च भाग्य जागते हैं वह मनुष्य गुरू की बाणी में जुड़ता है (जिसकी बरकति से उसके अंदर) आत्मिक अडोलता पैदा करने वाला वैराग उपजता है।4।7।
Wadahans, Third Mehl:
My tongue is intuitively attracted to the taste of the Lord.
My mind is satisfied, meditating on the Name of the Lord. ||1||
Lasting peace is obtained, contemplating the Shabad, the True Word of God.
I am forever a sacrifice to my True Guru. ||1||Pause||
My eyes are content, lovingly focused on the One Lord.
My mind is content, having forsaken the love of duality. ||2||
The frame of my body is at peace, through the Shabad, and the Name of the Lord.
The fragrance of the Naam permeates my heart. ||3||
O Nanak, one who has such great destiny written upon his forehead,
through the Bani of the Guru’s Word, easily and intuitively becomes free of desire. ||4||7||
Leave feedback about this