November 22, 2024
Hukumnama

Amrit wele da mukhwakh shri Harmandar sahib amritsar sahib ji*, *Ang-646* *28-October-2024*

🙏🌹🙏🌹🙏🌹

*Please cover your head & Remove your shoes before reading Hukamnama sahib Ji*🌹

*Amrit wele da mukhwakh shri Harmandar sahib amritsar sahib ji*, *Ang-646*
*28-October-2024*
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ {ਪੰਨਾ 646}

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ {ਪੰਨਾ 646}

ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ {ਪੰਨਾ 646}

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ {ਪੰਨਾ 646}

ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਪੰਨਾ 646}

ਪਦਅਰਥ: ਸਤਿ = ਸਦਾ-ਥਿਰ ਰਹਿਣ ਵਾਲਾ।

ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ {पन्ना 646}

अर्थ: हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरू के शबद को समझ।

सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ {पन्ना 646}

अर्थ: हे शेख! जो (सबका) जानकार सतिगुरू सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरू की रजा में चलेगा तो ईश्वर की दरगाह में आदर पाएगा।

नानक जि नामु न चेतनी तिन धिगु पैनणु धिगु खाणु ॥१॥ {पन्ना 646}

अर्थ: हे नानक! जो मनुष्य नाम नहीं सिमरते, उनका (अच्छा) खाना और (अच्छा) पहनना सब धिक्कार है।1।

मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ {पन्ना 646}

अर्थ: हरी के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरी के गुण गाते हैं। (जो मनुष्य प्रभू के गुण गाता है वह) गुणों में लीन हुआ रहता है।2।

पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ {पन्ना 646}

अर्थ: (ये मानस) शरीर, जैसे, चोली है जो प्रभू ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरी-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरी खुद समझाए।

जनु नानकु कहै विचारा गुरमुखि हरि सति हरि ॥११॥ {पन्ना 646}

पद्अर्थ: सति = सत्य, सदा स्थिर रहने वाला।

अर्थ: नानक दास ये विचार बताता है कि सदा स्थिर रहने वाला हरी गुरू के द्वारा (सिमरा जा सकता है)।11।

Shalok, Third Mehl:

O Shaykh, you wander in the four directions, blown by the four winds; bring your mind back to the home of the One Lord.

Renounce your petty arguments, and realize the Word of the Guru’s Shabad.

Bow in humble respect before the True Guru; He is the Knower who knows everything.

Burn away your hopes and desires, and live like a guest in this world.

If you walk in harmony with the True Guru’s Will, then you shall be honored in the Court of the Lord.

O Nanak, those who do not contemplate the Naam, the Name of the Lord – cursed are their clothes, and cursed is their food. ||1||

Third Mehl:

There is no end to the Lord’s Glorious Praises; His worth cannot be described.

O Nanak, the Gurmukhs chant the Glorious Praises of the Lord; they are absorbed in His Glorious Virtues. ||2||

Pauree:

The Lord has adorned the coat of the body; He has embroidered it with devotional worship.

The Lord has woven His silk into it, in so many ways and fashions.

How rare is that man of understanding, who understands, and deliberates within.

He alone understands these deliberations, whom the Lord Himself inspires to understand.

Poor servant Nanak speaks: the Gurmukhs know the Lord, the Lord is True. ||11||

Leave feedback about this

  • Service