Amrit wele da mukhwakh shri Harmandar sahib amritsar sahib ji, Ang-678, 13-January-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ {ਪੰਨਾ 678}
ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧।
ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।
ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨।
ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩।
ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, “ਪ੍ਰਭ ਜੀ ਬਸਹਿ ਸਾਧ ਕੀ ਰਸਨਾ”}। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥ {पन्ना 678}
पद्अर्थ: जिनि = जिस (परमात्मा) ने। तुम = तुझे (हे जिंदे!)। तिनहि = उसी ने ही। बुलाऐ = (अपनी ओर) प्रेरणा की है। सहज सेती = आत्मिक अडोलता से। घरि = धर में, हृदय में, स्वै स्वरूप में। आउ = आ, टिका रह। मंगल = खुशी। धुनि = रौं। निहचल राजु = अटॅल हुकम।1।
मेरे गीत = हे मेरे मित्र! दोखी = (कामादिक) वैरी। निवारे = दूर कर दिए हैं। अपदा = मुसीबत। रहाउ।
करनेहार = सब कुछ कर सकने वाले ने। नासन भाजन = भटकना। घरि = हृदय में। वाजहि = बजते हैं। खसमि = पति ने। निवाजे = आदर मान दिया।2।
कबहू = कभी भी। कै बचनि = के वचन में। कै अधारि = के आसरे में। जै जै कारु = शोभा। भू मण्डल = सृष्टि। ऊजल = रौशन।3।
जिस के = जिस प्रभू जी के (शब्द ‘जिन’ बहुवचन है, आदर सत्कार के रूप में बरता गया है। जैसे, ‘प्रभ जी बसहि साध की रसना’)। जीअ = (शब्द ‘जीव’ का बहुवचन) सारे जीव। फेरे = चक्कर। सहाई = मददगार। अचरजु = अनोखा खेल। सचु = सदा स्थिर।4।
अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं, (कामादिक वैरियों से पड़ रही मार की) विपदा (अब) समाप्त हो गई है। रहाउ।
(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।
(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।
(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3।
हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।
Dhanaasaree, Fifth Mehl:
The One who sent you, has now recalled you; return to your home now in peace and pleasure.
In bliss and ecstasy, sing His Glorious Praises; by this celestial tune, you shall acquire your everlasting kingdom. ||1||
Come back to your home, O my friend.
The Lord Himself has eliminated your enemies, and your misfortunes are past. ||Pause||
God, the Creator Lord, has glorified you, and your running and rushing around has ended.
In your home, there is rejoicing; the musical instruments continually play, and your Husband Lord has exalted you. ||2||
Remain firm and steady, and do not ever waver; take the Guru’s Word as your Support.
You shall be applauded and congratulated all over the world, and your face shall be radiant in the Court of the Lord. ||3||
All beings belong to Him; He Himself transforms them, and He Himself becomes their help and support.
The Creator Lord has worked a wondrous miracle; O Nanak, His glorious greatness is true. ||4||4||28||
Leave feedback about this