November 27, 2024
Hukumnama

Amrit wele da mukhwakh shri Harmandar sahib amritsar sahib ji, Ang-596, 21-January-2024

Amrit wele da mukhwakh shri Harmandar sahib amritsar sahib ji, Ang-596, 21-January-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ {ਪੰਨਾ 596}
ਪਦਅਰਥ: ਨੀਕਾ = ਚੰਗਾ, ਪਿਆਰਾ। ਸਸੁਰੈ = ਸਹੁਰੇ ਦਾ। ਚਤੁਰੁ = ਸਿਆਣਾ। ਕੌ = ਨੂੰ, ਵਾਸਤੇ। ਕੋ = ਦਾ। ਬਾਹਰੁ ਘਰੁ = ਘਰ ਬਾਹਰ, ਘਰ ਘਾਟ। ਦਾਨੁ = ਸੇਵਾ (ਦੂਜਿਆਂ ਦੀ) । ਇਸਨਾਨੁ = ਪਵਿਤ੍ਰਤਾ, ਪਵਿਤ੍ਰ ਆਚਰਨ। ਤਿਤੁ = ਉਸ ਵਿਚ, ਉਸ ਦੀ ਰਾਹੀਂ। ਤਨਿ = ਸਰੀਰ ਦੀ ਰਾਹੀਂ। ਤਿਤੁ ਤਨਿ = ਉਸ ਸਰੀਰ ਦੀ ਰਾਹੀਂ। ਧੂੜਿ ਧੁਮਾਈ = ਖੇਹ ਹੀ ਉਡਾਈ।੧।
ਸਖਾਈ = ਮਿਤ੍ਰ। ਪਰਉ = ਮੈਂ ਪੈਂਦਾ ਹਾਂ। ਜਿਨਿ = ਜਿਸ (ਗੁਰੂ) ਨੇ।ਰਹਾਉ।
ਬੇਧਿਆ = ਵਿੰਨਿ੍ਹਆ। ਜਨ = ਪ੍ਰਭੂ ਦੇ ਦਾਸ, ਸੰਤ ਜਨ। ਵਾਦੁ = ਝਗੜਾ। ਮਗਨੁ = ਮਸਤ। ਅਹਿ = ਦਿਨ। ਨਿਸਿ = ਰਾਤ। ਮਗੁ = ਰਸਤਾ। ਜੋਹੈ– ਤੱਕਦਾ ਹੈ। ਮਰੈ = ਆਤਮਕ ਮੌਤ ਮਰਦਾ ਹੈ। ਬਿਖੁ = ਜ਼ਹਿਰ। ਗੰਧਣ ਵੈਣਿ = ਗੰਦੇ ਬੋਲ ਵਿਚ। ਰਤਾ = ਮਸਤ। ਹਿਤਕਾਰੀ = ਪਿਆਰ ਕਰਨ ਵਾਲਾ। ਰੰਗਿ = (ਪ੍ਰਭੂ ਦੇ) ਰੰਗ ਵਿਚ। ਰਸਿ = ਰਸ ਵਿਚ। ਮਨਮੁਖਿ = ਜਿਸ ਮਨੁੱਖ ਦਾ ਮੂੰਹ ਆਪਣੇ ਹੀ ਮਨ ਵਲ ਹੈ, ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਪਤਿ = ਇੱਜ਼ਤ।੨।
ਸਾਧ ਸਭਾ = ਸਤ ਸੰਗ। ਸਹਜੁ = ਅਡੋਲਤਾ ਦਾ ਆਨੰਦ, ਸ਼ਾਂਤੀ ਦਾ ਰਸ। ਰਾਈ = ਰਤਾ ਭੀ। ਦਰ = ਪਰਮਾਤਮਾ ਦਾ ਦਰਵਾਜ਼ਾ। ਮੀਟਿ = ਮੀਟ ਕੇ। ਅਖੀ ਮੀਟਿ ਚਲਿਆ = ਅੱਖਾਂ ਬੰਦ ਕਰ ਕੇ ਹੀ ਤੁਰਦਾ ਰਿਹਾ। ਅੰਧਿਆਰਾ = ਅੰਨ੍ਹਾ। ਘਰੁ ਦਰੁ = ਪ੍ਰਭੂ ਦਾ ਘਰ, ਪ੍ਰਭ ਦਾ ਦਰ। ਦਰਿ = ਦਰ ਤੇ।੩।
ਅਖੀ ਵੇਖਾ = ਮੈਂ ਅੱਖਾਂ ਨਾਲ ਵੇਖ ਸਕਦਾ ਹਾਂ। ਕੰਨੀ = ਕੰਨਾਂ ਨਾਲ। ਸਲਾਹੀ = ਮੈਂ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਅੰਮ੍ਰਿਤੁ = ਅਟੱਲ ਆਤਮਕ = ਜੀਵਨ ਦੇਣ ਵਾਲਾ ਨਾਮ। ਵਸਾਈ = ਮੈਂ ਵਸਾ ਸਕਦਾ ਹਾਂ। ਸਮਾਈ = ਵਿਆਪਕ। ਸਤਿ = ਸੱਚ ਵਿਚ। ਨਾਮਿ = ਨਾਮ ਵਿਚ (ਜੁੜਿਆਂ) ।੪।
ਨੋਟ: ਇਸ ਸ਼ਬਦ ਦੇ ਸਾਰੇ ਬੰਦ ਚਉਤੁਕੇ ਹਨ, ਹਰੇਕ-ਬੰਦ ਵਿਚ ਚਾਰ ਚਾਰ ਤੁਕਾਂ ਹਨ। ਪਹਿਲੇ ਦੋ ਸ਼ਬਦਾਂ ਦੇ ਹਰੇਕ ਬੰਦ ਵਿਚ ਤਿੰਨ ਤਿੰਨ ਤੁਕਾਂ ਹਨ।
ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।
ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧।
ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨।
ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩।
(ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।
ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
सोरठि मः १ चउतुके ॥ माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥ {पन्ना 596}
पद्अर्थ: नीका = अच्छा, प्यारा। ससुरै = ससुर का। चतुरु = समझदार। को = को, के वास्ते। को = का। बाहरु घरु = घर बाहर, घर घाट। दानु = सेवा (दूसरों की)। इसनानु = पवित्रता, पवित्र आचरण। तितु = उस में, उससे। तनि = शरीर से। तितु तनि = उस शरीर से। धूड़ि धुमाई = धूल ही उड़ाई।1।
सखाई = मित्र। परउ = मैं पड़ता हूँ। जिनि = जिस (गुरू) ने। रहाउ।
बेधिआ = भेदा। जन = प्रभू के दास, संत जन। वादु = झगड़ा। मगनु = मस्त। अहि = दिन। निसि = रात। मगु = रास्ता। जोहै = देखता है। मरै = आत्मिक मौत मरता है। बिखु = जहर। गंधण वैणि = गंदे बोल में। रता = मस्त। हितकारी = हितैषी, प्यार करने वाला। रंगि = (प्रभू के) रंग में। रसि = रस में। मनमुखि = जिस मनुष्य का मुंह अपने ही मन की ओर है, जो अपने मन के पीछे चलता है। पति = इज्जत।2।
साध सभा = सत्संग। सहजु = अडोलता का आनंद, शांति का रस। राई = रक्ती भी। दर = परमात्मा का दरवाजा। मीटि = मीट के। अखी मीटि चलिआ = आँखें बंद करके ही चलता रहा। अंधिआरा = अंधा। घरु दरु = प्रभू का घर प्रभू का दर। दरि = दर पर।3।
अखी वेखा = मैं आँखों से देख सकता हूँ। कंनी = कानों से। सालाही = मैं सिफत सालाह करता हूँ। अंम्रितु = अटल आत्मिक जीवन वाला नाम। वसाई = मैं बसा सकता हूँ। समाई = व्यापक। सति = सत वाला। नामि = नाम में (जुड़ने से)।4।
नोट: इस शबद के सारे बंद चौतुके हैं, हरेक बंद में चार चार तुकें हैं पहले दो शबदों के हरेक बंद में तीन तीन तुके हैं।
अर्थ: जो मनुष्य कभी माता-पिता का प्यारा पुत्र था, कभी ससुर का चतुर दामाद था, कभी पुत्र-पुत्री के लिए प्यारा पिता, कभी भाई का बड़ा (स्नेह भरा) भाई था, जब अकालपुरुख का हुकम हुआ तो उसने घर-बार सब कुछ छोड़ दिया, पलक झपकते ही सब कुछ पराया हो गया है। अपने मन के पीछे चलने वाले बंदे ने ना नाम जपा ना सेवा की और ना ही पवित्र आचरण बनाया। इस मानस शरीर से मिट्टी ही उड़ाता रहा।1।
जिस मनुष्य का मन गुरू के उपदेश में पतीजता है वह परमात्मा के नाम को असल मित्र समझता है। मैं तो गुरू के पैर लगता हूँ, गुरू से सदके जाता हूँ जिसने ये सच्ची मति दी है (कि परमात्मा असल मित्र है)।1।
मनमुख का मन जगत से झूठे प्यार में परोया रहता है, संत-जनों से वह झगड़ा खड़ा किए रखता है। माया (के मोह) में मस्त वह दिन रात वह माया की राह ही ताकता रहता है, परमात्मा का नाम कभी नहीं सिमरता, इस तरह (माया के मोह का) जहर खा खा के आत्मिक मौत मर जाता है। अपने मन के पीछे चलने वाला मनुष्य गंदे गीतों (गाने-सुनने) में मस्त रहता है, गंदे गीतों से ही हित करता है, परमात्मा की सिफत सालाह वाली बाणी में उसकी सुरति नहीं जुड़ती। ना वह परमात्मा के प्यार में रंगा जाता है ना वह नाम-रस से आकर्षित होता है। मनमुख इसी तरह अपनी इज्जत गवा लेता है।2।
साध-संगति में जा के मनमुख आत्मिक अडोलता का आनंद कभी नहीं पाता, उसकी जीभ को नाम जपने में थोड़ा सा भी स्वाद नहीं आता। मनमुख अपने मन को तन को धन को ही अपना समझे बैठता है परमात्मा के दर की उसे कोई समझ नहीं होती। मनमुख अंधा (जीवन सफर में) आँखे बँद करके ही चलता जाता है, हे भाई! परमात्मा का घर परमात्मा का दर उसे कभी दिखता ही नहीं। आखिर अपने किए का ये लाभ कमाता है कि यमराज के दरवाजे पर बँधा हुआ (मार खाता है, इस सजा से बचने के लिए) उसे कोई सहारा नहीं मिलता।3।
(पर हम जीवों के भी क्या वश?) अगर प्रभू स्वयं मेहर की नजर करे तो ही मैं उसे आँखों से देख सकता हूँ, उसके गुणों का बयान नहीं किया जा सकता। (उसकी मेहर हो तो ही) कानों से उसकी सिफत सालाह सुन-सुन के गुरू के शबद के माध्यम से मैं उसकी सिफत सालाह कर सकता हूँ, और अटल आत्मिक जीवन देने वाला उसका नाम दिल में बसा सकता हूँ।
हे नानक! प्रभू निरभय है निराकार है निर्वैर है उसकी ज्योति सारे जगत में पूर्ण रूप में व्यापक है, उसके सदा स्थिर रहने वाले नाम में टिकने से ही आदर मिलता है, पर गुरू की शरण के बिना मन की भटकन दूर नहीं होती (और भटकन दूर हुए बिना नाम में जुड़ा नहीं जा सकता)।4।3।
Sorat’h, First Mehl, Chau-Tukas:

The son is dear to his mother and father; he is the wise son-in-law to his father-in-law.

The father is dear to his son and daughter, and the brother is very dear to his brother.

By the Order of the Lord’s Command, he leaves his house and goes outside, and in an instant, everything becomes alien to him.

The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1||

The mind is comforted by the Comforter of the Naam.

I fall at the Guru’s feet – I am a sacrifice to Him; He has given me to understand the true understanding. ||Pause||

The mind is impressed with the false love of the world; he quarrels with the Lord’s humble servant.

Infatuated with Maya, night and day, he sees only the worldly path; he does not chant the Naam, and drinking poison, he dies.

He is imbued and infatuated with vicious talk; the Word of the Shabad does not come into his consciousness.

He is not imbued with the Lord’s Love, and he is not impressed by the taste of the Name; the self-willed manmukh loses his honor. ||2||

He does not enjoy celestial peace in the Company of the Holy, and there is not even a bit of sweetness on his tongue.

He calls his mind, body and wealth his own; he has no knowledge of the Court of the Lord.

Closing his eyes, he walks in darkness; he cannot see the home of his own being, O Siblings of Destiny.

Tied up at Death’s door, he finds no place of rest; he receives the rewards of his own actions. ||3||

When the Lord casts His Glance of Grace, then I see Him with my own eyes; He is indescribable, and cannot be described.

With my ears, I continually listen to the Word of the Shabad, and I praise Him; His Ambrosial Name abides within my heart.

He is Fearless, Formless and absolutely without vengeance; I am absorbed in His Perfect Light.

O Nanak, without the Guru, doubt is not dispelled; through the True Name, glorious greatness is obtained. ||4||3||

Leave feedback about this

  • Service