November 23, 2024
Hukumnama

Amrit wele da mukhwakh shri Harmandar sahib amritsar sahib ji, Ang-634 ,23- January-2024

 

Amrit wele da mukhwakh shri Harmandar sahib amritsar sahib ji, Ang-634 ,23- January-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ {ਪੰਨਾ 634}

ਪਦਅਰਥ: ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ।

ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।

ਨਾਰਿ = ਇਸਤ੍ਰੀ। ਹਿਤੁ = ਪਿਆਰ। ਜਾ ਸਿਉ = ਜਿਸ ਨਾਲ। ਸੰਗਿ = ਨਾਲ {ਲਫ਼ਜ਼ ‘ਸੰਗੁ’ ਅਤੇ ‘ਸੰਗਿ’ ਦਾ ਫ਼ਰਕ ਚੇਤੇ ਰੱਖਣਾ}। ਹੰਸ = ਜੀਵਾਤਮਾ। ਕਾਂਇਆ = ਸਰੀਰ। ਪ੍ਰੇਤ = ਗੁਜ਼ਰ ਚੁਕਾ, ਮਰ ਚੁਕਾ। ਕਰਿ = ਆਖ ਕੇ।੨।

ਇਹ ਬਿਧਿ ਕੋ = ਇਸ ਤਰ੍ਹਾਂ। ਬਿਉਹਾਰੁ = ਵਰਤਾਰਾ। ਅੰਤ ਬਾਰ = ਅਖ਼ੀਰਲੇ ਸਮੇ। ਕਾਮਿ = ਕੰਮ ਵਿਚ।੩।

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।

ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥ {पन्ना 634}

पद्अर्थ: प्रीतम = हे सज्जन! माही = में। सिउ = साथ। फांधिओ = बंधा हुआ है। को = कोई मनुष्य। काहू को = किसी का।1। रहाउ।

आनि = आ के। मिलि = मिल के। चहु दिसि = चारों तरफ। रहत घरै = घेरे रहते हैं। संगु = साथ। कोऊ = कोई भी।1।

नारि = स्त्री। हितु = प्यार। जा सिउ = जिस से। संगि = साथ (‘संगु’ और ‘संगि’ में फर्क है)। हंस = जीवात्मा। कांइआ = शरीर। प्रेत = गुजर चुका, मर चुका। करि = कह के।2।

इह बिधि को = इस तरह का। बिउहारु = व्यवहार। अंत बार = आखिरी समय में। कामि = काम में।3।

अर्थ: हे मित्र! (अपने) मन में (ये बात) पक्के तोर पर समझ लें कि सारा संसार अपने सुख के साथ ही बँधा हुआ है। कोई भी किसी का (आखिर तक निभाने वाला साथी) नहीं (बनता)।1। रहाउ।

हे मित्र! (जब मनुष्य) सुख में (होता है, तब) कई यार दोस्त मिल के (उसके पास) बैठते हैं, और, (उसे) चारों और से घेरे रखते हैं। (पर जब उसे कोई) मुसीबत आती है, सारे ही साथ छोड़ जाते हैं, (फिर) कोई भी (उसके) नजदीक नहीं फटकता।1।

हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।2।

हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।3।12।139।

Sorat’h, Ninth Mehl:

O dear friend, know this in your mind.

The world is entangled in its own pleasures; no one is for anyone else. ||1||Pause||

In good times, many come and sit together, surrounding you on all four sides.

But when hard times come, they all leave, and no one comes near you. ||1||

Your wife, whom you love so much, and who has remained ever attached to you,

runs away crying, “Ghost! Ghost!”, as soon as the swan-soul leaves this body. ||2||

This is the way they act – those whom we love so much.

At the very last moment, O Nanak, no one is any use at all, except the Dear Lord. ||3||12||139||

Leave feedback about this

  • Service