November 2, 2024
Hukumnama

Amrit wele da mukhwakh shri Harmandar sahib amritsar sahib ji, Ang-715, 12-February-2024

Amrit wele da mukhwakh shri Harmandar sahib amritsar sahib ji, Ang-715, 12-February-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥{ਪੰਨਾ 715}

ਪਦਅਰਥ: ਗਰਬਿ = ਅਹੰਕਾਰ ਵਿਚ। ਗਹਿਲੜੋ = ਗਹਿਲਾ, ਬਾਵਲਾ, ਝੱਲਾ। ਮੂੜੜੋ = ਮੂੜ੍ਹਾ, ਮੂਰਖ। ਹੀਓ = ਹਿਰਦਾ। ਰੇ = ਹੇ ਭਾਈ! ਮਹਰਾਜ ਰੀ = ਮਹਾਰਾਜ ਦੀ। ਮਾਇਓ = ਮਾਇਆ (ਨੇ) । ਡੀਹਰ ਨਿਆਈ = ਮੱਛੀ ਵਾਂਗ। ਮੋਹਿ = ਮੋਹ ਵਿਚ। ਫਾਕਿਓ = ਫਸਾ ਲਿਆ ਹੈ।ਰਹਾਉ।

ਘਣੋ = ਬਹੁਤ। ਸਦ = ਸਦਾ। ਲੋੜੈ = ਮੰਗਦਾ ਹੈ। ਬਿਨੁ ਲਹਣੇ = ਭਾਗਾਂ ਤੋਂ ਬਿਨਾ। ਕੈਠੇ = ਕਿਸ ਥਾਂ ਤੋਂ, ਕਿਥੋਂ? ਮਹਰਾਜ ਰੋ = ਮਹਾਰਾਜ ਦਾ। ਗਾਥੁ = ਸਰੀਰ। ਵਾਹੂ ਸਿਉ = ਉਸ (ਸਰੀਰ) ਨਾਲ ਹੀ। ਲੁਭੜਿਓ = ਲੋਭ ਕਰ ਰਿਹਾ ਹੈ, ਮੋਹ ਕਰ ਰਿਹਾ ਹੈ। ਨਿਹਭਾਗੜੋ = ਨਿਭਾਗਾ। ਭਾਹਿ = (ਤ੍ਰਿਸ਼ਨਾ ਦੀ) ਅੱਗ। ਸੰਜੋਇਓ = ਜੋੜ ਰਿਹਾ ਹੈ।੧।

ਮਨ = ਹੇ ਮਨ! ਸੀਖ = ਸਿੱਖਿਆ। ਸਾਧੂ ਜਨ = ਗੁਰਮੁਖਿ ਸਤਸੰਗੀ। ਸਗਲੋ = ਸਾਰੇ। ਥਾਰੇ = ਤੇਰੇ। ਪ੍ਰਾਛਤ = ਪਾਪ। ਜਾ ਕੋ = ਜਿਸ ਦਾ। ਗਾਠੜੀਓ = ਗਠੜੀ ਵਿਚੋਂ। ਗਰਭਾਸਿ = ਗਰਭ ਜੂਨ ਵਿਚ। ਨ ਪਉੜਿਓ = ਨਹੀਂ ਪੈਂਦਾ।੨।

ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।

ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।

ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥ {पन्ना 715}

पद्अर्थ: गरबि = अहंकार में। गहिलड़ो = गकिहला, बावला, झल्ला। मूढ़ड़ो = मूढ़ा, मूर्ख। हीओ = हृदय। रे = हे भाई! महराज री = महाराज की। माइओ = माया (ने)। डीहर निआई = मछली की तरह। मोहि = मोह में। फाकिओ = फसा ली है। रहाउ।

घणो = बहुत। सद = सदा। लोड़ै = मांगता है। बिनु लहणे = भाग्य के बिना। कैठे = किस जगह से? कहाँ से? महराज रो = महराज का। गाथु = शरीर। वाहू सिउ = उस (शरीर) से ही। लुभड़िओ = लोभ कर रहा है, मोह कर रहा है। निहभागड़ो = निभागा, भाग्यहीन। भाहि = (तृष्णा की) आग। संजोइओ = जोड़े हुए है, इकट्ठी कर रहा है।1।

मन = हे मन! सीख = शिक्षा। साधू जन = गुरमुखि सतसंगी। सगलो = सारे। थारे = तेरे। प्राछत = पाप। जा को = जिसका। गठड़िओ = गठड़ी में से। गरभासि = गर्भ जून में। न पउड़िओ = नहीं पड़ता।2।

अर्थ: हे भाई! मूर्ख हृदय अहंकार में झल्ला हुआ रहता है। इस दिल को महाराज (प्रभू) की माया ने मछली की तरह मोह में फसा रखा है (जैसे मछली को कुण्डी में)। रहाउ।

हे भाई! (मोह में फंसा हुआ हृदय) सदा बहुत-बहुत (माया) मांगता रहता है, पर बिना भाग्यों के कहाँ मिलती है? हे भाई! महाराज का (दिया हुआ) ये शरीर है, इसी के साथ (मूर्ख जीव) मोह करता रहता है। भाग्यहीन मनुष्य (अपने मन को तृष्णा की) आग से जोड़े रखता है।1।

हे मन! सारे साधु-जनों की शिक्षा को सुना कर, (इसकी बरकति से) तेरे सारे पाप मिट जाएंगे। हे दास नानक! (कह–) महाराज के खजाने में से जिसके भाग्यों में कुछ प्राप्ति लिखी हुई है, वह जूनियों में नहीं पड़ता।2।2।19।

Todee, Fifth Mehl:

My foolish heart is in the grip of pride.

By the Will of my Lord God, Maya,

like a witch, has swallowed my soul. ||Pause||

More and more, he continually yearns for more; but unless he is destined to receive, how can he obtain it?

He is entangled in wealth, bestowed by the Lord God; the unfortunate one attaches himself to the fire of desires. ||1||

Listen, O mind, to the Teachings of the Holy Saints, and all your sins shall be totally washed away.

One who is destined to receive from the Lord, O servant Nanak, shall not be cast into the womb of reincarnation again. ||2||2||19||

Leave feedback about this

  • Service