Amrit wele da mukhwakh shri Hamandar sahib amritsar sahib ji, Ang-845-846, 13-March-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ {ਪੰਨਾ 845}
ਪਦਅਰਥ: ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ = ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ।੧।
ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।
(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ {ਪੰਨਾ 845}
ਪਦਅਰਥ: ਸਮਾਹੜਾ = {ਸਮਾਹ = समाश्वास } ਹੌਸਲਾ, ਧੀਰਜ। ਵਿਸਾਹਾ = ਖ਼ਰੀਦਿਆ। ਖੋਜਿ = ਖੋਜ ਕੇ, ਭਾਲ ਕਰ ਕੇ। ਪਾਹਾ = ਪਾਸੋਂ। ਧਾਰੇ = ਧਾਰ ਕੇ। ਕਥਹਿ = ਕਥਦੇ ਹਨ, ਸੁਣਾਂਦੇ ਹਨ। ਅਕਥ ਬੀਚਾਰੋ = ਅਕੱਥ ਪ੍ਰਭੂ ਦੇ ਗੁਣਾਂ ਦਾ ਵਿਚਾਰ। ਅਕਥ = ਅ = ਕਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਇਕ ਚਿਤਿ = ਇਕ ਚਿੱਤ ਨਾਲ, ਸੁਰਤਿ ਜੋੜ ਕੇ। ਇਕ ਮਨਿ = ਇਕ ਮਨ ਨਾਲ, ਮਨ ਲਾ ਕੇ। ਧਿਆਇ = ਧਿਆਨ ਧਰ। ਲਾਇ = ਲਾ ਕੇ। ਕਰ ਜੋੜਿ = (ਦੋਵੇਂ) ਹੱਥ ਜੋੜ ਕੇ। ਪਹਿ = ਪਾਸ, ਕੋਲ। ਮਿਲੈ = ਮਿਲਦਾ ਹੈ। ਜਸੁ = ਸਿਫ਼ਤਿ-ਸਾਲਾਹ। ਲਾਹਾ = ਲਾਭ। ਅਗਮ = ਅਪਹੁੰਚ। ਅਥਾਹਾ = ਜਿਸ ਦੀ ਹਾਥ ਨ ਲੱਭ ਸਕੇ।੨।
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।
ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨।
ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ {ਪੰਨਾ 846}
ਪਦਅਰਥ: ਸਾਹਾ = ਵਿਆਹ ਦਾ ਮੁਹੂਰਤ। ਅਟਲੁ = ਕਦੇ ਨਾਹ ਖੁੰਝਣ ਵਾਲਾ। ਪੂਰਨ ਸੰਜੋਗੋ = ਪੂਰਨ ਪ੍ਰਭੂ ਦਾ ਮਿਲਾਪ। ਸੁਖਹ ਸਮੂਹ = ਸੁਖਾਂ ਦਾ ਇਕੱਠ, ਸਾਰੇ ਸੁਖਾਂ ਦਾ ਮੇਲ। ਵਿਜੋਗੋ = ਵਿਛੋੜਾ। ਮਿਲਿ = ਮਿਲ ਕੇ। ਜਾਞੀ = ਲਾੜੇ ਦੇ ਸਾਥੀ। ਇਕਤ੍ਰ = (ਸਤਸੰਗ ਵਿਚ) ਇਕੱਠੇ। ਸਹਜਿ = ਆਤਮਕ ਅਡੋਲਤਾ ਵਿਚ। ਢੋਏ = ਢੁਕੇ, ਜੰਞ ਬਣ ਕੇ ਲੜਕੀ ਵਾਲਿਆਂ ਦੇ ਘਰ ਪਹੁੰਚੇ। ਮਨਿ = ਮਨ ਵਿਚ। ਮਾਞੀਆ ਮਨਿ = ਲੜਕੀ ਦੇ ਸਨਬੰਧੀਆਂ ਦੇ ਮਨ ਵਿਚ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਗਿਆਨ = ਇੰਦ੍ਰਿਆਂ ਦੇ ਅੰਦਰ। ਜੋਤਿ = ਜੀਵ ਦੀ ਜਿੰਦ। ਜੋਤੀ = ਪ੍ਰਭੂ ਦੀ ਜੋਤਿ। ਓਤਿ ਪੋਤੀ = ਤਾਣੇ ਪੇਟੇ ਵਾਂਗ। ਸਭਿ ਰਸ = ਸਾਰੇ ਸੁਆਦਲੇ ਪਦਾਰਥ। ਸੰਤਿ = ਗੁਰੂ = ਸੰਤ ਨੇ। ਸਭ = (ਸਰਨ ਪਈ) ਸਾਰੀ ਲੁਕਾਈ। ਕਰਣ ਕਾਰਣ = ਸਾਰੇ ਜਗਤ ਦਾ ਮੂਲ। ਜੋਗੋ = ਸਭ ਤਾਕਤਾਂ ਦਾ ਮਾਲਕ।੩।
ਅਰਥ: (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।
ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।
ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।
ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ {ਪੰਨਾ 846}
ਪਦਅਰਥ: ਭਵਨੁ = ਘਰ, ਸਰੀਰ। ਸੁਹਾਵੜਾ = ਸੋਹਣਾ। ਧਰਤਿ = ਹਿਰਦਾ। ਸਭਾਗੀ = ਭਾਗਾਂ ਵਾਲੀ (ਹਿਰਦਾ = ਧਰਤੀ) । ਘਰਿ = (ਹਿਰਦੇ-) ਘਰ ਵਿਚ। ਆਇਅੜਾ = ਆ ਗਿਆ, ਪਰਗਟ ਹੋਇਆ। ਸਹਜਿ = ਆਤਮਕ ਅਡੋਲਤਾ ਵਿਚ। ਜਾਗੀ = (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਹੋ ਗਈ। ਮੇਰੀ ਆਸ = ਮਮਤਾ ਵਧਾਣ ਵਾਲੀ ਆਸ। ਵਿਛੁੰਨਿਆ = ਵਿਛੁੜਿਆ ਹੋਇਆ। ਅਨਦਿਨੁ = {अनुदिनं} ਹਰ ਰੋਜ਼, ਹਰ ਵੇਲੇ। ਵਜਹਿ = ਵੱਜਦੇ ਹਨ। ਆਨੰਦ ਵਾਜੇ = ਆਨੰਦ = ਰੂਪ ਵਾਜੇ। {ਨੋਟ:ਜਦੋਂ ਕਿਤੇ ਵਾਜੇ ਵੱਜ ਰਹੇ ਹੋਣ, ਤਾਂ ਕੋਲ = ਖਲੋਤੇ ਬੰਦੇ ਇਕ ਦੂਜੇ ਦੀ ਗੱਲ ਸੁਣ ਨਹੀਂ ਸਕਦੇ, ਕਿਉਂਕਿ ਵੱਜਦੇ ਵਾਜਿਆਂ ਦਾ ਸ਼ੋਰ ਬਹੁਤ ਪ੍ਰਬਲ ਹੁੰਦਾ ਹੈ। ਜਿਸ ਹਿਰਦੇ ਵਿਚ ਆਤਮਕ ਆਨੰਦ ਬਹੁਤ ਪ੍ਰਬਲ ਹੋ ਜਾਏ, ਉਥੇ ‘ਹਉਮੈ’ ਆਦਿਕ ਦੀ ਪ੍ਰੇਰਨਾ ਸੁਣੀ ਨਹੀਂ ਜਾ ਸਕਦੀ}। ਸੰਤ ਸੰਗਿ = ਗੁਰੂ ਦੀ ਸੰਗਤਿ ਵਿਚ।੪।
ਅਰਥ: (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।
ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।
बिलावलु महला ५ छंत ੴ सतिगुर प्रसादि ॥ मंगल साजु भइआ प्रभु अपना गाइआ राम ॥ अबिनासी वरु सुणिआ मनि उपजिआ चाइआ राम ॥ मनि प्रीति लागै वडै भागै कब मिलीऐ पूरन पते ॥ सहजे समाईऐ गोविंदु पाईऐ देहु सखीए मोहि मते ॥ दिनु रैणि ठाढी करउ सेवा प्रभु कवन जुगती पाइआ ॥ बिनवंति नानक करहु किरपा लैहु मोहि लड़ि लाइआ ॥१॥ {पन्ना 845}
पद्अर्थ: मंगल साजु = खुशी का सामान, खुशी का रंग ढंग। अबिनासी = नाश ना होने वाला। वरु = (प्रभू) पति। मनि = मन में। चाइआ = चाव। वडै भागै = बड़ी किस्मत से। पते = पति को। सहजे = आत्मिक अडोलता में। पाईअै = मिल जाता है। सखीऐ = हे सहेलिए! मोहि = मुझे। मते = मति, उपदेश। रैणि = रात। ठाढी = खड़ी। करउ = मैं करूँ। कवन जुगती = किस तरीके से? लैहु लाइआ = लगा लो। लड़ि = पल्ले से।1।
अर्थ: हे सहेलिए! प्यारे प्रभू की सिफत सालाह का गीत गाने से (मन में) खुशी का रंग-ढंग बन जाता है। उस कभी ना मरने वाले पति-प्रभू (का नाम) सुनने से मन में चाव पैदा हो जाता है।
(जब) बहुत किस्मत से (किसी जीव-स्त्री के) मन में परमात्मा-पति का प्यार पैदा होता है, (तब वह उतावली हो-हो पड़ती है उस) सारे गुणों के मालिक प्रभू-पति को कब मिला जा सकेगा। (उसके आगे यह उक्तर मिलता है- अगर) आत्मिक अडोलता में लीन रहें तो परमात्मा पति मिल जाता है। (वह भाग्यशाली जीव-स्त्री बार-बार पूछती है-) हे सहेलिए! मुझे बुद्धि दे कि किस तरीके से प्रभू-पति मिल सकता है (हे सहेलिए! बता) मैं दिन-रात खड़ी हुई तेरी सेवा करूँगी।
नानक (भी) विनती करता है- (हे प्रभू! मेरे ऊपर) मेहर कर, (मुझे अपने) पल्ले से लगाए रख।1।
भइआ समाहड़ा हरि रतनु विसाहा राम ॥ खोजी खोजि लधा हरि संतन पाहा राम ॥ मिले संत पिआरे दइआ धारे कथहि अकथ बीचारो ॥ इक चिति इक मनि धिआइ सुआमी लाइ प्रीति पिआरो ॥ कर जोड़ि प्रभ पहि करि बिनंती मिलै हरि जसु लाहा ॥ बिनवंति नानक दासु तेरा मेरा प्रभु अगम अथाहा ॥२॥ {पन्ना 845}
पद्अर्थ: समाहड़ा = (समाह = समाश्वास:) हौसला, धीरज। विसाहा = खरीदा। खोजि = खोज के, तलाश करके। पाहा = पास से। धारे = धार के। कथहि = कथते हैं, सुनाते हैं। अकथ बीचारो = अकथ प्रभू के गुणों का विचार। अकथ = अ+कथ, जिसका सही रूप बयान ना किया जा सके। इक चिति = एक चिक्त से, सुरति जोड़ के। इक मनि = एक मन से, मन लगा के। धिआइ = ध्यान धर। लाइ = लगा के। कर जोड़ि = (दोनों) हाथ जोड़ के। पहि = पास। मिलै = मिलता है। जसु = सिफत सालाह। लाहा = लाभं। अगम = अपहुँच। अथाहा = जिसकी गहारई ना पता चल सके।2।
अर्थ: हे भाई! (परमात्मा का नाम किमती रत्न है, जो मनुष्य यह) हरी-नाम का व्यापर करता है (उसके अंदर) धीरज पैदा हो जाता है। पर, ये नाम-रत्न (कोई दुर्लभ) खोज करने वाला मनुष्य तलाश करके संत-जनों से ही हासिल करता है। जिस भाग्यशाली मनुष्य को प्यारे संत-जन मिल जाते हैं, (वही) मेहर करके (उसको) अकथ प्रभू की सिफत सालाह की बातें सुनाते हैं।
हे भाई! (संत-जनों की संगति में रह के) सुरति जोड़ के, मन लगा के प्रभू-चरणों से प्यार डाल के (परमात्मा का) नाम सिमरा कर। प्रभू के दर पर (दोनों) हाथ जोड़ के अरदास किया कर। (जो मनुष्य नित्य अरदास करता रहता है, उसको मानस जीवन की) कमाई (के तौर पर) परमात्मा की सिफत-सालाह (की दाति) मिलती है।
हे अपहुँच और अथाह प्रभू! नानक (तेरे दर पर) विनती करता है- मैं तेरा दास हूँ, तू मेरा मालिक है (मुझे अपनी सिफत-सालाह की दाति बख्श)।2।
साहा अटलु गणिआ पूरन संजोगो राम ॥ सुखह समूह भइआ गइआ विजोगो राम ॥ मिलि संत आए प्रभ धिआए बणे अचरज जाञीआं ॥ मिलि इकत्र होए सहजि ढोए मनि प्रीति उपजी माञीआ ॥ मिलि जोति जोती ओति पोती हरि नामु सभि रस भोगो ॥ बिनवंति नानक सभ संति मेली प्रभु करण कारण जोगो ॥३॥ {पन्ना 846}
पद्अर्थ: साहा = विवाह का महूरत। अटलु = कभी ना टलने वाला। पूरन संजोगो = पूर्ण प्रभू का मिलाप। सुखह समूह = सुखों का समूह, सारे सुखों का मेल। विजोगो = विछोड़ा। मिलि = मिल के। जाञीआं = जांजियां। जांञी = जांजी, दूल्हे के साथी, बाराती। इकत्र = (सत्संग में) एकत्र। सहजि = आत्मिक अडोलता में। ढोऐ = पहुँचे, बारात बन के लड़की वालों के घर पहुँचे। मनि = मन में। माञीआ = मांजियां, मांजी, लड़की वालों की तरफ के बाराती। माञीआ मनि = लड़की के संबंधियों के मन में, ज्ञान इन्द्रियों के अंदर। जोति = जीव के प्राण। जोती = प्रभू की ज्योति। ओति पोती = ताने पेटे की तरह। सभि रस = सारे स्वादिष्ट पदार्थ। संति = गुर संत ने। सभ = (शरण पड़ी) सारी दुनिया। करण कारण = सारे जगत का मूल। जोगो = सब ताकतों के मालिक।3।
अर्थ: (लडकी-लड़के के विवाह का महूरत निहित किया जाता है। दूल्हे के साथ बाराती आते हैं, लड़की वालों के घर पहुँचते हैं, उस वक्त लड़की वालों सगे-संबन्धियों के मन में खुशी होती है। बारातियों को कई प्रकार के स्वादिष्ट भोजन खिलाते हैं। पंडित लावें पढ़ के लड़की-लड़के का मेल करा देता है)। (इसी तरह साध-संगति की बरकति से जीव-स्त्री और प्रभू-पति के मिलाप का) कभी ना टलने वाला महूरत बन जाता है। (साध-संगति की कृपा से जीव-स्त्री का) पूरन-परमात्मा से मिलाप (विवाह) हो जाता है, (जीव-स्त्री के हृदय में) सारे सुख आ बसते हैं (प्रभू-पति से उसका) विछोड़ा (वियोग) मिट जाता है।
संतजन मिल के (साध-संगति में) आते हैं, प्रभू की सिफत-सालाह करते हैं (जीव-स्त्री को प्रभू-पति को मिलाने के लिए ये सत्संगी) आश्चर्यजनक बाराती (जांजी) बन जाते हैं। (संतजन) मिल के (साध-संगति में) इकट्ठे होते हैं, आत्मिक अडोलता में (टिकते हैं, जैसे लड़की वालों के घर बाराती) पहुँच रहे होते हैं, (जैसे) लड़की वाले सगे-संबन्धियों के मन में उत्साह-खुशी पैदा होती है (वैसे ही प्राणों के साथियों के मन में, सारी ज्ञानेन्द्रियों के अंदर चाव पैदा होता है । (साध-संगति के प्रताप से जीव-स्त्री के) प्राण प्रभू की ज्यरेति में मिल के ओत-प्रोत एक-मेक हो जाते हैं (जैसे दोनों तरफ के बारातियों- जांजियों मांजियों – को) सारे स्वादिष्ट पदार्थ खिलाए जाते हैं, (वैसे ही जीव-स्त्री को) परमात्मा का नाम-भोजन प्राप्त होता है।
नानक बिनती करता है- (यह सारी गुरू की ही मेहर है) गुरू संत ने (शरण पड़ी) सारी लुकाई को सारे जगत का मूल सब ताकतों का मालिक मिलाया है।3।
भवनु सुहावड़ा धरति सभागी राम ॥ प्रभु घरि आइअड़ा गुर चरणी लागी राम ॥ गुर चरण लागी सहजि जागी सगल इछा पुंनीआ ॥ मेरी आस पूरी संत धूरी हरि मिले कंत विछुंनिआ ॥ आनंद अनदिनु वजहि वाजे अहं मति मन की तिआगी ॥ बिनवंति नानक सरणि सुआमी संतसंगि लिव लागी ॥४॥१॥ {पन्ना 846}
पद्अर्थ: भवनु = घर, शरीर। सुहावड़ा = सुंदर। धरति = हृदय। सभागी = भाग्यशाली (हृदय = धरती)। घरि = (हृदय) घर में। आइअड़ा = आ गया, प्रगट हुआ। सहजि = आत्मिक अडोलता में। जागी = (विकारों के हमलों की ओर से) सचेत हो गई। मेरी आस = ममता बढ़ाने वाली आस। विछुंनिआ = छेदित हुआ। अनदिनु = हर रोज। वजहि = बजते हैं। आनंद वाजे = आनंद रूपी बाजे।
(नोट: जब कहीं बाजे बज रहे हों तो पास खड़े लोग एक-दूसरे की बात सुन नहीं सकते, क्योंकि बजते बाजों का शोर बहुत प्रबल होता है। इसी प्रकार जिस हृदय में आत्मिक आनंद बहुत प्रबल हो जाए वहाँ ‘अहंकार’ आदि की प्रेरणा कोई नहीं सुनता)।
संत संगि = गुरू की संगति में।4।
अर्थ: (जो जीव-स्त्री) गुरू के चरणों में लगती है, उसके (हृदय-) घर में प्रभू-पति आ बैठता है, उसका (शरीर-) भवन सुंदर हो जाता है, उसकी (हृदय-) धरती भाग्यशाली हो जाती है। (जो जीव-स्त्री) गुरू के चरणों में लगती है, वह आत्मिक अडोलता में (टिक के विकारों के हमलों से) सचेत रहती है, उसकी सारी इच्छाएं पूरी हो जाती हैं। साध-संगति की चरण-धूल के प्रताप से (उसके अंदर से) ममता बढ़ाने वाली आस खत्म हो जाती है, उसको चिरों से विछड़े हुए प्रभू-कंत मिल जाते हैं।
नानक विनती करता है- (गुरू के चरणों में लगी हुई जीव-स्त्री के अंदर) हर वक्त आत्मिक आनंद के बाजे बजते रहते हैं (जिसके सदका वह अपने) मन के अहंकार की मति त्याग देती है साध-संगति में रह के उसकी सुरति मालिक-प्रभू में लगी रहती है, वह जीव-स्त्री मालिक प्रभू की शरण पड़ी रहती है।4।1।
Bilaaval, Fifth Mehl, Chhant:
One Universal Creator God. By The Grace Of The True Guru:
The time of rejoicing has come; I sing of my Lord God.
I have heard of my Imperishable Husband Lord, and happiness fills my mind.
My mind is in love with Him; when shall I realize my great good fortune, and meet with my Perfect Husband?
If only I could meet the Lord of the Universe, and be automatically absorbed into Him; tell me how, O my companions!
Day and night, I stand and serve my God; how can I attain Him?
Prays Nanak, have mercy on me, and attach me to the hem of Your robe, O Lord. ||1||
Joy has come! I have purchased the jewel of the Lord.
Searching, the seeker has found the Lord with the Saints.
I have met the Beloved Saints, and they have blessed me with their kindness; I contemplate the Unspoken Speech of the Lord.
With my consciousness centered, and my mind one-pointed, I meditate on my Lord and Master, with love and affection.
With my palms pressed together, I pray unto God, to bless me with the profit of the Lord’s Praise.
Prays Nanak, I am Your slave. My God is inaccessible and unfathomable. ||2||
The date for my wedding is set, and cannot be changed; my union with the Lord is perfect.
I am totally at peace, and my separation from Him has ended.
The Saints meet and come together, and meditate on God; they form a wondrous wedding party.
Gathering together, they arrive with poise and grace, and love fills the minds of the bride’s family.
Her light blends with His Light, through and through, and everyone enjoys the Nectar of the Lord’s Name.
Prays Nanak, the Saints have totally united me with God, the All-powerful Cause of causes. ||3||
Beautiful is my home, and beauteous is the earth.
God has entered the home of my heart; I touch the Guru’s feet.
Grasping the Guru’s feet, I awake in peace and poise. All my desires are fulfilled.
My hopes are fulfilled, through the dust of the feet of the Saints. After such a long separation, I have met my Husband Lord.
Night and day, the sounds of ecstasy resound and resonate; I have forsaken my stubborn-minded intellect.
Prays Nanak, I seek the Sanctuary of my Lord and Master; in the Society of the Saints, I am lovingly attuned to Him. ||4||1||
Leave feedback about this