Amrit wele da mukhwakh shri Harmandar sahib amritsar sahib ji, Ang-553, 09 -April -2024
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ {ਪੰਨਾ 553}
ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ ‘ਨਾਨਕ’ ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।
ਪਦਅਰਥ: ਕਲਿ = ਕਲਜੁਗੀ ਸੁਭਾਉ, ਪ੍ਰਭੂ ਨਾਲੋਂ ਵਿਛੋੜੇ ਦੀ ਹਾਲਤ। ਕਲਵਾਲੀ = ਸ਼ਰਾਬ ਕੱਢਣ ਵਾਲੀ ਮੱਟੀ। ਮਦੁ = ਸ਼ਰਾਬ। ਮੋਹਿ = ਮੋਹ ਨਾਲ। ਮਜਲਸ = ਮਹਿਫ਼ਲ। ਲਾਹਣਿ = ਸੱਕ ਗੁੜ ਪਾਣੀ ਆਦਿਕ ਜੋ ਰਲਾ ਕੇ ਮਿੱਟੀ ਵਿਚ ਪਾ ਕੇ ਰੂੜੀ ਵਿਚ ਦੱਬ ਕੇ ਤਰਕਾ ਲੈਂਦੇ ਹਨ। ਸਤੁ = ਸੱਚ। ਸਰਾ = ਸ਼ਰਾਬ। ਸਾਰੁ = ਸ੍ਰੇਸ਼ਟ। ਮੰਡੇ = ਰੋਟੀਆਂ। ਸੀਲ = ਚੰਗਾ ਸੁਭਾਉ। ਸਰਮੁ = ਹਯਾ। ਆਹਾਰੁ = ਖ਼ੁਰਾਕ।
ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।
ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧।
ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ {ਪੰਨਾ 553}
ਪਦਅਰਥ: ਆਪੁ = ਆਪਾ, ਅਹੰਕਾਰ। ਧਾਤੁ = ਦੌੜ = ਭੱਜ, ਭਟਕਣਾ। ਮਨਸਾ = ਵਾਸਨਾ।
ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) ।
ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨।
ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ {ਪੰਨਾ 553}
ਅਰਥ: (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧।
ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥ {ਪੰਨਾ 553}
ਪਦਅਰਥ: ਗੰਧਰਬ = ਦੇਵਤਿਆਂ ਦੇ ਰਾਗੀ। ਖਟ ਦਰਸਨ = ਛੇ ਸ਼ਾਸਤ੍ਰ। ਸੰਕਰ, ਮਹੇਸ = ਸ਼ਿਵ ਜੀ ਦੇ ਨਾਮ। ਅਕਥ = ਜੋ ਬਿਆਨ ਨ ਹੋ ਸਕੇ। ਬਿਬਾਣੀ = ਉਜਾੜ। ਗੋਸਟਿ = ਚਰਚਾ। ਸੁਘੜੁ = ਸੁਚੱਜਾ। ਚੋਜੁ = ਤਮਾਸ਼ਾ। ਜਾਣੀ = ਜਾਣਨ ਵਾਲਾ।
ਅਰਥ: ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।
सलोकु मरदाना १ ॥ कलि कलवाली कामु मदु मनूआ पीवणहारु ॥ क्रोध कटोरी मोहि भरी पीलावा अहंकारु ॥ मजलस कूड़े लब की पी पी होइ खुआरु ॥ करणी लाहणि सतु गुड़ु सचु सरा करि सारु ॥ गुण मंडे करि सीलु घिउ सरमु मासु आहारु ॥ गुरमुखि पाईऐ नानका खाधै जाहि बिकार ॥१॥ {पन्ना 553}
नोट: भाई मरदाना जी अपनी किसी रचना में शब्द ‘नानक’ नहीं लगा सकते थे। दरअसल, ये शलोक महला १ है और मर्दाना को संबोधित है। तीनों ही सलोक महले १ के हैं।
पद्अर्थ: कलि = कलियुगी स्वभाव, प्रभू से विछोड़े की हालत। कलवाली = शराब निकालने वाली मट्टी। मदु = शराब। माहि = मोह से। मजलस = महिफिल। लाहणि = गुड़ पानी आदि जो मिला के मिट्टी में डाल के रूढ़ी में दबा के ferment कर लेते हैं। सतु = सच। सरा = शराब। सारु = श्रेष्ठ। मंडे = रोटियां। सील = अच्छा स्वभाव। सरमु = हया। आहारु = खुराक।
अर्थ: कलियुगी स्वभाव (जैसे) (शराब निकालने वाली) मट्टी है; काम (मानो) शराब है और इसको पीने वाला (मनुष्य का) मन है, मोह से भरी हुई क्रोध की (जैसे) कटोरी है और अहंकार (जैसे) पिलाने वाला है। झूठ और लालच की (मानो) मजलिस है (जिसमें बैठ के) मन (काम की शराब को) पी पी के ख्वार होता है।
(पर इसके उलट, हे मनुष्य! तू) सद् कर्मों को (शराब निकालने वाली) लाहण, सच के बोलों को गुड़ बना और सच्चे नाम को शराब बना। गुणों को रोटी, शील स्वभाव को घी और शर्म को मास– (ये सारी) खुराक बना। हे नानक! ये ख़ुराक सतिगुरू के सन्मुख होने से मिलती है और इसके खाने से सारे विकार दूर हो जाते हैं।1।
मरदाना १ ॥ काइआ लाहणि आपु मदु मजलस त्रिसना धातु ॥ मनसा कटोरी कूड़ि भरी पीलाए जमकालु ॥ इतु मदि पीतै नानका बहुते खटीअहि बिकार ॥ गिआनु गुड़ु सालाह मंडे भउ मासु आहारु ॥ नानक इहु भोजनु सचु है सचु नामु आधारु ॥२॥ {पन्ना 553}
पद्अर्थ: आपु = स्वै, अहंकार। धातु = दौड़ भाग, भटकना। मनसा = वासना।
अर्थ: शरीर जैसे (शराब निकालने वाली सामग्री समेत) मट्टी है, अहंकार शराब, और तृष्णा में भटकना (जैसे) महफिल है, झूठ से भरी हुई वासना (मानो) कटोरी है और जम काल (जैसे) पिलाता है। हे नानक! इस शराब के पीने से बहुत सारे विकार कमाए जाते हैं (भाव, अहंकार, तृष्णा झूठ आदि के कारण विकार ही विकार पैदा हो रहे हैं)।
प्रभू का ज्ञान (जैसे) गुड़ हो, सिफत सालाह रोटियां, (प्रभू का) भय माँस – ये खुराक हो, हे नानक! ये भोजन सच्चा है, क्योंकि सच्चा नाम ही (जिंदगी का) आसरा हो सकता है।2।
कांयां लाहणि आपु मदु अम्रित तिस की धार ॥ सतसंगति सिउ मेलापु होइ लिव कटोरी अम्रित भरी पी पी कटहि बिकार ॥३॥ {पन्ना 553}
अर्थ: (अगर) शरीर मट्टी हो, स्वै का पहचान शराब और उसकी धार (भाव, जिसकी धार) अमर करने वाली हो, सत्संगति से मेल हो (भाव, मजलिस सत्संगति की हो), अमृत (नाम) की भरी हुई चिंतन (रूपी) कटोरी हो, (तो ही मनुष्य) (इस शराब को) पी-पी के सारे विकार-पाप दूर करते हैं।1।
पउड़ी ॥ आपे सुरि नर गण गंधरबा आपे खट दरसन की बाणी ॥ आपे सिव संकर महेसा आपे गुरमुखि अकथ कहाणी ॥ आपे जोगी आपे भोगी आपे संनिआसी फिरै बिबाणी ॥ आपै नालि गोसटि आपि उपदेसै आपे सुघड़ु सरूपु सिआणी ॥ आपणा चोजु करि वेखै आपे आपे सभना जीआ का है जाणी ॥१२॥ {पन्ना 553}
पद्अर्थ: गंधरब = देवताओं के रागी। खट दरसन = छे शास्त्र। संकर, महेस = शिव जी के नाम। अकथ = जो बयान ना हो सके। बिबाणी = उजाड़। गोसटि = चरचा। सुघड़ु = सुचज्जा। चोजु = तमाशा। जाणी = जानने वाला।
अर्थ: प्रभू खुद ही देवता, मनुष्य, (शिव जी के) गण, गंधर्व (देवताओं के रागी), और खुद ही छे दर्शनों की बोली (बनाने वाला) है, खुद ही शिव, शंकर और महेश (का कर्ता) है, खुद ही गुरू के सन्मुख हो के अपने अकथ स्वरूप की महिमाएं (करता है), खुद ही योग साधना करने वाला है, खुद ही भोगों में प्रवृक्त है और खुद ही जोगी बन के उजाड़ों में फिरता है, खुद ही अपने साथ चर्चा करता है, खुद ही उपदेश करता है, खुद ही सद्-बुद्धि वाला सुंदर स्वरूप वाला है। अपने करिश्में करके खुद ही देखता है और खुद ही सारे जीवों के दिलों की जानने वाला है।12।
Shalok, Mardaanaa:
The Dark Age of Kali Yuga is the vessel, filled with the wine of sexual desire; the mind is the drunkard.
Anger is the cup, filled with emotional attachment, and egotism is the server.
Drinking too much in the company of falsehood and greed, one is ruined.
So let good deeds be your distillery, and Truth your molasses; in this way, make the most excellent wine of Truth.
Make virtue your bread, good conduct the ghee, and modesty the meat to eat.
As Gurmukh, these are obtained, O Nanak; partaking of them, one’s sins depart. ||1||
Mardaanaa:
The human body is the vat, self-conceit is the wine, and desire is the company of drinking buddies.
The cup of the mind’s longing is overflowing with falsehood, and the Messenger of Death is the cup-bearer.
Drinking in this wine, O Nanak, one takes on countless sins and corruptions.
So make spiritual wisdom your molasses, the Praise of God your bread, and the Fear of God the meat you eat.
O Nanak, this is the true food; let the True Name be your only Support. ||2||
If the human body is the vat, and self-realization is the wine, then a stream of Ambrosial Nectar is produced.
Meeting with the Society of the Saints, the cup of the Lord’s Love is filled with this Ambrosial Nectar; drinking it in, one’s corruptions and sins are wiped away. ||3||
Pauree:
He Himself is the angelic being, the heavenly herald, and the celestial singer. He Himself is the one who explains the six schools of philosophy.
He Himself is Shiva, Shankara and Mahaysh; He Himself is the Gurmukh, who speaks the Unspoken Speech.
He Himself is the Yogi, He Himself is the Sensual Enjoyer, and He Himself is the Sannyaasee, wandering through the wilderness.
He discusses with Himself, and He teaches Himself; He Himself is discrete, graceful and wise.
Staging His own play, He Himself watches it; He Himself is the Knower of all beings. ||12||
Leave feedback about this