N1Live Hukumnama Amrit vele da Hukamnama Sahib Sri Darbar Sahib, Sri Amritsar, Ang-843-844 , 06-December-2023
Hukumnama

Amrit vele da Hukamnama Sahib Sri Darbar Sahib, Sri Amritsar, Ang-843-844 , 06-December-2023

Amrit vele da Hukamnama Sahib Sri Darbar Sahib, Sri Amritsar, Ang-843-844 , 06-December-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ {ਪੰਨਾ 843-844}
ਪਦਅਰਥ: ਮੈ ਮਨਿ = ਮੇਰੇ ਮਨ ਵਿਚ। ਘਣਾ = ਬਹੁਤ। ਸਾਚਿ = ਸਦਾ-ਥਿਰ ਹਰਿ = ਨਾਮ ਵਿਚ (ਟਿਕ ਕੇ) । ਵਿਗਾਸੀ = ਮੈਂ ਖਿੜ ਰਹੀ ਹਾਂ, ਮੇਰਾ ਮਨ ਖਿੜਿਆ ਰਹਿੰਦਾ ਹੈ। ਪਿਰੇ = ਪਿਰਿ, ਪਿਰ ਨੇ। ਪ੍ਰਭਿ = ਪ੍ਰਭੂ ਨੇ। ਅਵਿਗਤੋ = {अव्यतत्र्} ਅਦ੍ਰਿਸ਼ਟ। ਨਾਥੁ ਨਾਥਹ = ਨਾਥਾਂ ਦਾ ਨਾਥ। ਤਿਸੈ = ਉਸ (ਪ੍ਰਭੂ) ਨੂੰ ਹੀ। ਥੀਐ = ਹੁੰਦਾ ਹੈ। ਜੀਐ = ਜਿੰਦ ਦੇਣ ਵਾਲਾ। ਅਵਰੁ = ਹੋਰ। ਗਿਆਨੁ = ਧਰਮ = ਚਰਚਾ। ਧਿਆਨੁ = ਸਮਾਧੀ ਆਦਿਕ ਦਾ ਉੱਦਮ। ਭਵਨੀ = ਤੀਰਥ = ਜਾਤ੍ਰਾ। ਹਠੁ = ਹਠ (ਦੇ ਆਸਰੇ ਕੀਤੇ) ਯੋਗ = ਆਸਣ। ਸਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ।੧।
ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।
ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।
ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ {ਪੰਨਾ 844}
ਪਦਅਰਥ: ਭਿੰਨੜੀ = (ਹਰਿ = ਨਾਮ ਦੇ ਰਸ ਨਾਲ) ਭਿੱਜੀ ਹੋਈ (ਜੀਵ = ਇਸਤ੍ਰੀ) ਨੂੰ। ਰੈਣਿ = ਰਾਤ। ਸੁਹਾਏ = ਸੁਹਾਵਣੇ, ਸੁਖ ਦੇਣ ਵਾਲੇ। ਨਿਜ ਘਰਿ = ਆਪਣੇ ਘਰ ਵਿਚ, ਆਪਣੇ ਆਪ ਵਿਚ। ਸੂਤੜੀਏ = ਸੁੱਤੀ ਜੀਵ = ਇਸਤ੍ਰੀਏ! ਹਰਿ = ਨਾਮ ਵਲੋਂ ਬੇ = ਪਰਵਾਹ ਹੋ ਰਹੀ ਜੀਵ = ਇਸਤ੍ਰੀਏ! ਪਿਰਮੁ = ਪ੍ਰਭੂ ਦਾ ਪ੍ਰੁੇਮ। ਜਗਾਏ = (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ। ਹਾਣਿ = (हायन) ਸਾਲ, ਵਰ੍ਹਾ। ਨਵ ਹਾਣਿ = ਨਵੀਂ ਉਮਰ ਵਾਲੀ, ਵਿਕਾਰਾਂ ਤੋਂ ਬਚੀ ਹੋਈ। ਧਨ = ਜੀਵ = ਇਸਤ੍ਰੀ। ਨਵ = ਨਵੀਂ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਜਾਗੀ = (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ। ਪਿਰ ਭਾਣੀਆ = ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਤਜਿ = ਤਿਆਗ ਕੇ। ਕੂੜੁ = ਝੂਠ, ਨਾਸਵੰਤ ਪਦਾਰਥਾਂ ਦਾ ਮੋਹ। ਸੁਭਾਉ ਦੂਜਾ = ਪ੍ਰਭੂ ਨੂੰ ਛੱਡ ਕੇ ਹੋਰ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ। ਲੋਕਾਣੀਆ = ਲੋਕਾਂ ਦੀ। ਚਾਕਰੀ = ਖ਼ੁਸ਼ਾਮਦ, ਮੁਥਾਜੀ। ਕੰਠੇ = ਗਲੇ ਵਿਚ। ਸਾਚ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ। ਨੀਸਾਣਿਆ = ਪਰਵਾਨਾ, ਰਾਹਦਾਰੀ, ਜ਼ਿੰਦਗੀ ਦੀ ਅਗਵਾਈ ਕਰਨ ਵਾਲਾ ਪਰਵਾਨਾ। ਕਰ = ਹੱਥ {ਬਹੁ-ਵਚਨ}। ਸਾਚੁ = ਸਦਾ-ਥਿਰ ਹਰਿ = ਨਾਮ। ਨਦਰਿ = ਮਿਹਰ ਦੀ ਨਿਗਾਹ। ਤੁਧੁ ਭਾਣਿਆ = ਜੇ ਤੈਨੂੰ ਚੰਗਾ ਲੱਗੇ।੨।
ਅਰਥ: ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।
ਹੇ ਸਹੇਲੀਏ! ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨।
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ {ਪੰਨਾ 844}
ਪਦਅਰਥ: ਜਾਗੁ = (ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ। ਲੋਇਣ = ਅੱਖਾਂ। ਸਲੋਨੜੀਏ = ਹੇ ਸੋਹਣੇ ਨੇਤ੍ਰਾਂ ਵਾਲੀ ਜੀਵ = ਇਸਤ੍ਰੀਏ! ਬੋਲੈ = ਬੋਲਦੀ ਹੈ, ਜਗਾਂਦੀ ਹੈ, ਸਾਵਧਾਨ ਕਰਦੀ ਹੈ। ਜਿਨਿ = ਜਿਸ ਨੇ। ਸੁਣਿ = ਸੁਣ ਕੇ। ਅਕਥ ਕਹਾਣੀ = ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ। ਅਕਥ = ਅ = ਕੱਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਪਦੁ = ਆਤਮਕ ਦਰਜਾ। ਨਿਰਬਾਣ = ਵਾਸਨਾ = ਰਹਿਤ। ਕੋ = ਕੋਈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਬੂਝਏ = ਬੂਝੈ, ਸਮਝਦਾ ਹੈ। ਸਬਦਿ = ਗੁਰੂ ਦੇ ਸ਼ਬਦ ਵਿਚ। ਆਪੁ = ਆਪਾ = ਭਾਵ। ਤ੍ਰਿਭਵਣ ਸੋਝੀ = ਸਾਰੇ ਜਗਤ ਵਿਚ ਵਿਆਪਕ ਪ੍ਰਭੂ ਦੀ ਸੂਝ। ਅਤੀਤੁ = ਵਿਰਕਤ, ਮਾਇਆ ਦੇ ਮੋਹ ਤੋਂ ਪਰੇ। ਅਪਰੰਪਰਿ = ਪਰੇ ਤੋਂ ਪਰੇ ਪ੍ਰਭੂ ਵਿਚ, ਬੇਅੰਤ ਪ੍ਰਭੂ ਵਿਚ। ਰਾਤਾ = ਮਸਤ। ਸਾਚੁ = ਸਦਾ-ਥਿਰ ਪ੍ਰਭੂ। ਮਨਿ = ਮਨ ਵਿਚ। ਸਾਰਿਆ = ਸੰਭਾਲਦਾ ਹੈ। ਓਹੁ = ਉਹ (ਅਪਰੰਪਰ ਪ੍ਰਭੂ। ਸਰਬ ਠਾਈ = ਸਭਨੀਂ ਥਾਈਂ। ਉਰਿ = ਹਿਰਦੇ ਵਿਚ।੩।
ਅਰਥ: ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।
ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩।
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ {ਪੰਨਾ 844}
ਪਦਅਰਥ: ਮਹਲਿ = ਮਹੱਲ ਵਿਚ, ਪ੍ਰਭੂ ਦੇ ਚਰਨਾਂ ਵਿਚ, ਪ੍ਰਭੂ = ਦਰ ਤੇ। ਬੁਲਾਇੜੀਏ = ਹੇ ਸੱਦੀ ਹੋਈ ਜੀਵ = ਇਸਤ੍ਰੀਏ! ਮਹਲਿ ਬੁਲਾਇੜੀਏ = ਹੇ ਪ੍ਰਭੂ = ਦਰ ਤੇ ਪਹੁੰਚੀ ਹੋਈ ਜੀਵ = ਇਸਤ੍ਰੀਏ! ਸਨੇਹੀ = ਪਿਆਰ ਕਰਨ ਵਾਲਾ। ਭਗਤਿ ਸਨੇਹੀ = ਭਗਤੀ ਨਾਲ ਪਿਆਰ ਕਰਨ ਵਾਲਾ। ਮਨਿ = ਮਨ ਵਿਚ। ਰਹਸੀ = ਪ੍ਰਸੰਨ। ਸੀਝਸਿ = ਸਫਲ ਹੋ ਜਾਂਦੀ ਹੈ। ਦੇਹੀ = ਕਾਇਆਂ, ਸਰੀਰ। ਮਾਰਿ = ਮਾਰ ਕੇ, ਵੱਸ ਵਿਚ ਲਿਆ ਕੇ। ਰੀਝੈ = ਖ਼ੁਸ਼ ਹੁੰਦੀ ਹੈ, ਆਤਮਕ ਆਨੰਦ ਹਾਸਲ ਕਰਦੀ ਹੈ। ਸਬਦਿ = ਸ਼ਬਦ ਦੀ ਰਾਹੀਂ। ਸੀਝੈ = ਕਾਮਯਾਬ ਹੁੰਦੀ ਹੈ। ਪਛਾਣਏ = ਪਛਾਣੈ, ਪਛਾਣਦੀ ਹੈ, ਸਾਂਝ ਪਾਂਦੀ ਹੈ। ਡੀਗਿ = ਡਿੱਗ ਕੇ, ਠੇਡਾ ਖਾ ਕੇ। ਡੋਲਿ = ਡੋਲ ਕੇ। ਕਤਹੀ = ਕਿਤੇ ਭੀ। ਜਾਣਏ = ਜਾਣੈ, ਡੂੰਘੀ ਸਾਂਝ ਪਾਂਦੀ ਹੈ। ਆਧਾਰੁ = ਆਸਰਾ। ਤਾਣੁ = ਬਲ, ਸਹਾਰਾ। ਤਕੀਆ = ਆਸਰਾ। ਤੇਰਓ = ਤੇਰਾ ਹੀ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸੂਚਾ = ਸੁੱਚੇ ਜੀਵਨ ਵਾਲਾ। ਝਗਰੁ = (ਮਾਇਆ ਦੇ ਮੋਹ ਦੀ) ਖਹ = ਖਹ। ਨਿਬੇਰਓ = ਮੁਕਾ ਲੈਂਦਾ ਹੈ।੪।
ਅਰਥ: ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ।
(ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ।
ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ।੪।੨।
बिलावलु महला १ ॥ मै मनि चाउ घणा साचि विगासी राम ॥ मोही प्रेम पिरे प्रभि अबिनासी राम ॥ अविगतो हरि नाथु नाथह तिसै भावै सो थीऐ ॥ किरपालु सदा दइआलु दाता जीआ अंदरि तूं जीऐ ॥ मै अवरु गिआनु न धिआनु पूजा हरि नामु अंतरि वसि रहे ॥ भेखु भवनी हठु न जाना नानका सचु गहि रहे ॥१॥ {पन्ना 843-844}
पद्अर्थ: मै मनि = मेरे मन में। घणा = बहुत। साचि = सदा स्थिर हरी नाम में (टिक के)। विगासी = मैं खिल रही हूँ, मेरा मन खिला रहता है। पिरे = पिर ने। प्रभि = प्रभू ने। अविगतो = (अव्यतत्र) अद्रिष्ट। नाथु नाथह = नाथों का नाथ। तिसै = उस (प्रभू) को ही। थीअै = होता है। जीअै = जिंद देने वाला। अवरु = और। गिआनु = धर्म चर्चा। धिआनु = समाधि आदि का उद्यम। भवनी = तीर्थ यात्रा। हठु = हठ (के आसरे किए) योग आसन। सचु = सदा स्थिर रहने वाला परमात्मा।1।
अर्थ: हे सहेली! अविनाशी प्यारे प्रभू ने (मेरे मन को अपने) प्रेम (की खींच से) मस्त कर रखा है, सदा स्थिर रहने वाले परमात्मा (के नाम) में (टिक के) मेरा मन खिला रहता है, मेरे मन में बहुत चाव बना रहता है। हे सहेली! वह परमात्मा इन आँखों से नहीं दिखता, पर वह परमात्मा (बड़े-बड़े) नाथों का (भी) नाथ है, (जगत में) वह ही होता है, जो उस परमात्मा को ही अच्छा लगता है।
हे प्रभू! तू मेहर का समुंद्र है, तू सदा ही दया का श्रोत है, तू ही सब दातें देने वाला है, तू ही सब जीवों के अंदर का प्राण है।
हे सहेली! (मेरे) मन में परमात्मा का नाम बस रहा है (इस हरी-नाम के बराबर की) मुझे कोई धर्म-चर्चा, कोई समाधि, कोई देव-पूजा नहीं सूझती। हे नानक! (कह-हे सहेलिए!) मैंने सदा कायम रहने वाले हरी-नाम को (अपने हृदय में) पक्की तरह टिका लिया है (इसके बराबर का) मैं कोई भेष, कोई तीर्थ-रटन, कोई हठ योग नहीं समझती।1।
भिंनड़ी रैणि भली दिनस सुहाए राम ॥ निज घरि सूतड़ीए पिरमु जगाए राम ॥ नव हाणि नव धन सबदि जागी आपणे पिर भाणीआ ॥ तजि कूड़ु कपटु सुभाउ दूजा चाकरी लोकाणीआ ॥ मै नामु हरि का हारु कंठे साच सबदु नीसाणिआ ॥ कर जोड़ि नानकु साचु मागै नदरि करि तुधु भाणिआ ॥२॥ {पन्ना 844}
पद्अर्थ: भिंनड़ी = (हरी नाम के रस से) भीगी हुई (जीव स्त्री) को। रैणि = रात। सुहाऐ = सुहावने, सुख देने वाले। निज घरि = अपने घर में, अपने आप में। सूतड़ीऐ = हे सोई हुई जीव स्त्री! हे हरी नाम से बेपपरवाह हो रही जीव स्त्री! पिरमु = प्रभू का प्रेम। जगाऐ = (माया के मोह से) सचेत करता है। हाणि = (हायन) साल, वर्ष। नव हाणि = नई उम्र वाली, विकारों से बची हुई। धन = जीव स्त्री। नव = नई। सबदि = गुरू के शबद से। जागी = (माया के मोह से) सचेत रहती है। पिर भाणीआ = प्रभू का प्यारी लगती है। तजि = त्याग के। कूड़ ु = झूठ, नाशवंत पदार्थों का मोह। सुभाउ दूजा = प्रभू को छोड़ के अन्य से प्यार डालने वाली आदत। लोकाणीआ = लोगों की। चाकरी = खुशामद, मुथाजी। कंठे = गले में। साच सबदु = सदा स्थिर प्रभू की सिफत सालाह। नीसाणिआ = परवाना, राहदारी, जिंदगी की अगुवाई करने वाला परवाना। कर = हाथ (बहुवचन)। साचु = सदा स्थिर हरी नाम। नदरि = मेहर की निगाह। तुधु भाणिआ = अगर तुझे अच्छा लगे।2।
अर्थ: हे अपने आप में मस्त रहने वाली जीव-स्त्री! (देख, जिस जीव-स्त्री को) परमात्मा का प्यार (माया के मोह से) सचेत करता है, जो जीव-स्त्री गुरू के शबद की बरकति से (माया के मोह से) सचेत होती है, वह जीव-स्त्री विकारों से बची रहती है, हरी-नाम रस में भीगी हुई उस जीव-स्त्री को (जिंदगी की) रातें और दिन सब सुहावने लगते हैं। वह जीव-स्त्री नाशवंत पदार्थों का मोह, ठॅगी-फरेब, माया से प्यार डाले रखने वाली आदत, और लोगों की मुथाजी छोड़ के अपने प्रभू-पति को प्यारी लगने लग जाती है।
हे सखिए! (जैसे) गले में हार (डाला जाता है, वैसे ही) परमातमा का नाम मैंने (अपने गले में परो लिया है) सदा-स्थिर प्रभू की सिफत सालाह (मेरी जिंदगी की अगवाई करने वाला) परवाना है। नानक (दोनों) हाथ जोड़ के (परमात्मा के दर से उसका) सदा-स्थिर रहने वाला नाम मांगता रहता है (अऔर कहता है- हे प्रभू!) अगर तुझे अच्छा लगे (तो मेरे ऊपर) मेहर की निगाह कर (मुझे अपना नाम दे)।2।
जागु सलोनड़ीए बोलै गुरबाणी राम ॥ जिनि सुणि मंनिअड़ी अकथ कहाणी राम ॥ अकथ कहाणी पदु निरबाणी को विरला गुरमुखि बूझए ॥ ओहु सबदि समाए आपु गवाए त्रिभवण सोझी सूझए ॥ रहै अतीतु अपर्मपरि राता साचु मनि गुण सारिआ ॥ ओहु पूरि रहिआ सरब ठाई नानका उरि धारिआ ॥३॥ {पन्ना 844}
पद्अर्थ: जागु = (माया के हमलों की ओर से) सावधान रह। लोइण = आँखें। सलोनड़ीऐ = हे सुंदर नेत्रों वाली जीव स्त्री! बोलै = बोलती है, जगाती है, सावधान करती है। जिनि = जिस ने। सुणि = सुन के। अकथ कहाणी = अकथ प्रभू की सिफतसालाह। अकथ = अ+कथ, जिसका सही स्वरूप बयान ना किया जा सके। पदु = आत्मिक दर्जा। निरबार = वासना रहित। को = कोई। गुरमुखि = गुरू के सन्मुख रहने वाला मनुष्य। बूझऐ = समझता है। सबदि = गुरू के शबद में। आपु = स्वै भाव। त्रिभवण सोझी = सारे जगत में व्यापक प्रभू की सूझ। अतीतु = विरक्त, माया के मोह से परे। अपरंपरि = परे से परे प्रभू में, बेअंत प्रभू में। राता = मस्त। साचु = सदा स्थिर प्रभू। मनि = मन में। सारिआ = संभालता है। ओहु = वह (अपरंपर प्रभू)। सरब ठाई = सब जगह। उरि = हृदय में।3।
अर्थ: हे सुंदर नेत्रों वाली जीव स्त्री! (माया के हमलों की ओर से) सावधान रह, (तुझे) गुरू की बाणी जगा रही है। जिस (जीव-स्त्री) ने (गुरू की बाणी) सुन के (उसमें) श्रद्धा बनाई है, वह अकथ परमात्मा की सिफतसालाह करने लग जाती है। अकथ प्रभू की सिफत सालाह की बरकति सेवह उस आत्मिक दर्जे पर पहुँच जाती है जहाँ कोई वासना छू नहीं सकती।
पर गुरू के सन्मुख रहने वाला कोई विरला यह बात समझता है, वह (गुरमुख) मनुष्य गुरू के शबद में लीन रहता है, (अपने अंदर से) स्वै भाव दूर कर लेता है, जगत में व्यापक परमात्मा के साथ उसकी गहरी सांझ हो जाती है। वह मनुष्य माया के मोह से बचा रहता है, बेअंत प्रभू (के प्रेम) में मस्त रहता है, सदा स्थिर रहने वाला परमात्मा (हर वक्त उसके) मन में (बसा रहता है), वह (परमात्मा के) गुणों को अपने हृदय में बसाए रखता है। हे नानक! वह मनुष्य उस प्रभू को अपने हृदय में बसाए रखता है जो सब जगह व्यापक हो रहा है।3।
महलि बुलाइड़ीए भगति सनेही राम ॥ गुरमति मनि रहसी सीझसि देही राम ॥ मनु मारि रीझै सबदि सीझै त्रै लोक नाथु पछाणए ॥ मनु डीगि डोलि न जाइ कत ही आपणा पिरु जाणए ॥ मै आधारु तेरा तू खसमु मेरा मै ताणु तकीआ तेरओ ॥ साचि सूचा सदा नानक गुर सबदि झगरु निबेरओ ॥४॥२॥ {पन्ना 844}
पद्अर्थ: महलि = महल में, प्रभू के चरणों में, प्रभू दर पर। बुलाड़ीऐ = हे बुलाई हुई जीव स्त्री! महलि बुलाइड़ीऐ = हे प्रभू दर पर पहुँची हुई जीव स्त्री! सनेही = प्यार करने वाला। भगति सनेही = भगती से प्यार करने वाला। मनि = मन में। रहसी = प्रसन्न। सीझसि = सफल हो जाती है। देही = काया, शरीर। मारि = मार के, वश में ला के। रीझै = खुश होती है, आत्मिक आनंद हासिल करती है। सबदि = शबद से। सीझै = कामयाब होती है। पछाणऐ = पहचानती है। डीगि = गिर के, ठोकर खा के। डोलि = डोल के। कतही = कहीं भी। जाणऐ = जाने। आधारु = आसरा। ताणु = बल, सहारा। तकीआ = आसरा। तेरओ = तेरा ही। साचि = सदा स्थिर प्रभू में। सूचा = स्वच्छ जीवन वाला। झगरु = (माया के मोह की) खहि खहि। निबेरिओ = खत्म कर लेता है।4।
अर्थ: हे प्रभू दर पर पहुँची हुई जीव-स्त्री! (जिस प्रभू ने तुझे अपने चरणों में जोड़ा है, वह) भक्ति से प्यार करने वाला है। (जो जीव-स्त्री) गुरू की मति पर चल के (प्रभू की भक्ति करती है, उसके) मन में आत्मिक आनंद बना रहता है, (उसका मानव) शरीर सफल हो जाता है।
(जो जीव-स्त्री अपने) मन को वश में करके आत्मिक आनंद हासिल करती है, गुरू के शबद से वह (जीवन में) कामयाब होती है सारे जगत के मालिक प्रभू से वह सोझ डाल लेती है। (उसका मन) किसी भी और तरफ डोलता नहीं, वह (हर वक्त) अपने प्रभू-पति के साथ गहरी सांझ डाले रखती है।
हे प्रभू! मुझे तेरा ही आसरा है, तू (ही) मेरा पति है, मुझे तेरा ही आसरा तेरा ही सहारा है। हे नानक! जो मनुष्य सदा-स्थिर हरी-नाम में (सदा लीन रहता है) वह पवित्र जीवन वाला हो जाता है। गुरू के शबद के द्वारा (वह मनुष्य माया के मोह की) चिक-चिक ख्खत्म कर लेता है।4।2
Bilaaval, First Mehl:

My mind is filled with such a great joy; I have blossomed forth in Truth.

I am enticed by the love of my Husband Lord, the Eternal, Imperishable Lord God.

The Lord is everlasting, the Master of masters. Whatever He wills, happens.

O Great Giver, You are always kind and compassionate. You infuse life into all living beings.
I have no other spiritual wisdom, meditation or worship; the Name of the Lord alone dwells deep within me.

I know nothing about religious robes, pilgrimages or stubborn fanaticism; O Nanak, I hold tight to the Truth. ||1||

The night is beautiful, drenched with dew, and the day is delightful,

when her Husband Lord wakes the sleeping soul-bride, in the home of the self.

The young bride has awakened to the Word of the Shabad; she is pleasing to her Husband Lord.

So renounce falsehood, fraud, love of duality and working for people.

The Name of the Lord is my necklace, and I am anointed with the True Shabad.

With his palms pressed together, Nanak begs for the gift of the True Name; please, bless me with Your Grace, through the pleasure of Your Will. ||2||

Awake, O bride of splendored eyes, and chant the Word of the Guru’s Bani.

Listen, and place your faith in the Unspoken Speech of the Lord.

The Unspoken Speech, the state of Nirvaanaa – how rare is the Gurmukh who understands this.

Merging in the Word of the Shabad, self-conceit is eradicated, and the three worlds are revealed to her understanding.

Remaining detached, with infinity infusing, the true mind cherishes the virtues of the Lord.

He is fully pervading and permeating all places; Nanak has enshrined Him within his heart. ||3||

The Lord is calling you to the Mansion of His Presence; O soul-bride, He is the Lover of His devotees.

Following the Guru’s Teachings, your mind shall be delighted, and your body shall be fulfilled.

Conquer and subdue your mind, and love the Word of the Shabad; reform yourself, and realize the Lord of the three worlds.

Her mind shall not waver or wander anywhere else, when she comes to know her Husband Lord.

You are my only Support, You are my Lord and Master. You are my strength and anchor.

She is forever truthful and pure, O Nanak; through the Word of the Guru’s Shabad, conflicts are resolved. ||4||2||

Exit mobile version