Amrit wele da mukhwakh shri Harmandar sahib amritsar sahib ji, Ang-496,10-November-2023
ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ {ਪੰਨਾ 496}
ਪਦ ਅਰਥ: ਮਤਾ = ਸਲਾਹ। ਪਛਮ ਕੈ ਤਾਈ = ਪੱਛਮ ਵਲ ਜਾਣ ਵਾਸਤੇ। ਕੈ ਤਾਈ = ਦੇ ਵਾਸਤੇ। ਥਾਪਿ = ਸਾਜ ਕੇ। ਉਥਾਪਨਹਾਰਾ = ਨਾਸ ਕਰਨ ਦੀ ਤਾਕਤ ਰੱਖਣ ਵਾਲਾ। ਹਾਥਿ = ਹੱਥ ਵਿਚ। ਮਤਾਤ = ਮਤਾਂਤ, ਸਲਾਹਾਂ ਦਾ ਅੰਤ, ਫ਼ੈਸਲਾ।1।
ਕਾਹੂ ਕਾਮਿ = ਕਿਸੇ ਕੰਮ ਵਿਚ। ਅਨਰੂਪਿਓ = ਮਿਥ ਲਈ, ਠਾਠ ਲਈ। ਠਾਕੁਰਿ ਮੇਰੈ = ਮੇਰੇ ਠਾਕੁਰ ਨੇ। ਹੋਇ ਰਹੀ = ਹੋ ਕੇ ਰਹਿੰਦੀ ਹੈ, ਜ਼ਰੂਰ ਹੁੰਦੀ ਹੈ।1। ਰਹਾਉ।
ਮਨਸਾ = ਕਾਮਨਾ, ਇੱਛਾ। ਬੀਚੇ = ਵਿੱਚੇ ਹੀ। ਨਿਕਸੇ = ਨਿਕਲ ਜਾਂਦੇ ਹਨ। ਸਾਸ = ਸਾਹ। ਲਸਕਰ = ਫ਼ੌਜਾਂ। ਨੇਬ = ਨਾਇਬ, ਅਹਿਲਕਾਰ। ਖਵਾਸ = ਚੋਬ-ਦਾਰ। ਤਿਆਗੇ = ਤਿਆਗਿ, ਛੱਡ ਕੇ। ਜਮ ਪੁਰਿ = ਪਰਲੋਕ ਵਿਚ।2।
ਅਨੰਨਿ = {AnNX} = ਜਿਸ ਨੇ ਹੋਰ ਪਾਸੇ ਛੱਡ ਦਿੱਤੇ ਹਨ। (ਮਾਇਆ ਵਾਲਾ ਪਾਸਾ ਛੱਡ ਕੇ=ਹੋਇ ਅਨੰਨਿ)। ਦ੍ਰਿੜਤਾ = ਪਕਿਆਈ। ਆਪਸ ਕਉ = ਆਪਣੇ ਆਪ ਨੂੰ। ਜਾਨਾਤ = (ਵੱਡਾ) ਜਣਾਉਂਦਾ ਹੈ। ਅਨਿੰਦੁ = ਨਾਹ ਨਿੰਦਣ-ਜੋਗ।3।
ਸਹਜ = {sh jwXqy eiq shj} ਆਪਣਾ ਨਿੱਜੀ। ਸੁਭਾਇ = ਪ੍ਰੇਮ ਅਨੁਸਾਰ। ਸਹਜ ਸੁਭਾਇ = ਆਪਣੇ ਨਿੱਜੀ ਪ੍ਰੇਮ ਅਨੁਸਾਰ, ਆਪਣੇ ਸੁਭਾਵਿਕ ਪ੍ਰੇਮ ਨਾਲ। ਭੇਟਿਆ = ਮਿਲਿਆ।4।
ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ।
ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1।
(ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2।
(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ।3।
(ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ। ਹੇ ਨਾਨਕ! ਆਖ– ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।4। 4।5।
गूजरी महला ५ ॥ मता करै पछम कै ताई पूरब ही लै जात ॥ खिन महि थापि उथापनहारा आपन हाथि मतात ॥१॥ सिआनप काहू कामि न आत ॥ जो अनरूपिओ ठाकुरि मेरै होइ रही उह बात ॥१॥ रहाउ ॥ देसु कमावन धन जोरन की मनसा बीचे निकसे सास ॥ लसकर नेब खवास सभ तिआगे जम पुरि ऊठि सिधास ॥२॥ होइ अनंनि मनहठ की द्रिड़ता आपस कउ जानात ॥ जो अनिंदु निंदु करि छोडिओ सोई फिरि फिरि खात ॥३॥ सहज सुभाइ भए किरपाला तिसु जन की काटी फास ॥ कहु नानक गुरु पूरा भेटिआ परवाणु गिरसत उदास ॥४॥४॥५॥ {पन्ना 496}
पद्अर्थ: मता = सलाह। पछम कै ताई = पश्चिम की तरफ जाने के लिए। कै ताई = के लिए। थापि = बना के स्थापित करके। उथापनहारा = नाश करने की ताकत रखने वाला। हाथि = हाथ में। मतात = मतांत, सलाहों का अंत, फैसला।1।
काहू कामि = किसी काम में। अनरूपिओ = मिथ ली, ठाठ ली। ठाकुरि मेरै = मेरे ठाकुर ने। होइ रही = हो के रहती है, जरूर होती है।1। रहाउ।
मनसा = कामना, इच्छा। बीचे = बीच में ही। निकसे = निकल जाते हैं। सास = सांस। लसकर = फौजें। नेब = नायब, अहिलकार। खवास = चौबदार। तिआगे = त्याग के, छोड़ के। जम पुरि = परलोक में।2।
अनंनि = (अनन्य) जिसने और जगहें छोड़ दी है। (माया त्याग के होय अनंनि)। द्रिढ़ता = मजबूती। आपस कउ = अपने आप को। जानात = (बड़ा) जनाता है। अनिंदु = ना निंदने योग्य।3।
सहज = (सह जायते इति सहज) अपना निजी। सुभाइ = प्रेम अनुसार। सहज सुभाइ = अपने निजी प्रेम अनुसार, अपने स्वाभाविक प्रेम से। भेटिआ = मिला।4।
अर्थ: (हे भाई! मनुष्य की अपनी) चतुराई किसी काम नहीं आती। जो बात मेरे ठाकुर ने मिथी होती है वही हो के रहती है।1। रहाउ।
हे भाई! मनुष्य पश्चिम की तरफ जाने की सलाह बनाता है, परमात्मा उसे पूर्व की ओर ले जाता है। हे भाई! परमात्मा एक छिन में पैदा करके नाश करने की ताकत रखने वाला है। हरेक फैसला उसने अपने हाथ में रखा होता है।1।
(देख, हे भाई!) और देशों पर कब्जा करने और धन एकत्र करने की लालसा में ही मनुष्य के प्राण निकल जाते हैं। फौजें, अहिलकार, चौबदार आदि सब को छोड़ कर वह परलोक चला जाता है। (उसकी अपनी सियानप धरी की धरी रह जाती है)।2।
(दूसरी तरफ देखो उसका हाल जो अपनी तरफ से दुनिया छोड़ चुका है) अपने मन के हठ की मजबूती के आसरे माया वाला पासा छोड़ के (गृहस्थ त्याग के, इसको बड़ा श्रेष्ठ काम समझ कर त्यागी बना हुआ वह मनुष्य) अपने आप को बड़ा जतलाता है। ये गृहस्थ निंदनीय नहीं था, पर इसे निंदनीय मान के इसे त्याग देता है। (त्याग के भी) बार-बार (गृहस्तियों से ही ले ले कर) खाता है।3।
(सो, ना धन-पदार्थ एकत्र करने वाली चतुराई किसी काम की है और ना ही त्याग को गुमान कोई लाभ पहुँचाता है) वह परमात्मा अपने स्वाभाविक प्यार की प्रेरणा से जिस मनुष्य पर दयावान होता है उस मनुष्य की (माया के मोह की) फाही काट देता है। हे नानक! कह– जिस मनुष्य को पूरा गुरू मिल जाता है वह गृहस्थ में रहता हुआ माया से निर्मोह हो के परमात्मा की हजूरी में कबूल हो जाता है।4।4।5।
Goojaree, Fifth Mehl:
He decides to go to the west, but the Lord leads him away to the east.
In an instant, He establishes and disestablishes; He holds all matters in His hands. ||1||
Cleverness is of no use at all.
Whatever my Lord and Master deems to be right – that alone comes to pass. ||1||Pause||
In his desire to acquire land and accumulate wealth, one’s breath escapes him.
He must leave all his armies, assistants and servants; rising up, he departs to the City of Death. ||2||
Believing himself to be unique, he clings to his stubborn mind, and shows himself off.
That food, which the blameless people have condemned and discarded, he eats again and again. ||3||
One, unto whom the Lord shows His natural mercy, has the noose of Death cut away from him.
Says Nanak, one who meets the Perfect Guru, is celebrated as a householder as well as a renunciate. ||4||4||5||
Leave feedback about this