🙏🌹🙏🌹🙏🌹
🌹*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-545-546,
26-August -2024
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ {ਪੰਨਾ 545}
ਪਦਅਰਥ: ਖੋਜਤ ਫਿਰਹਿ = ਲੱਭਦੇ ਫਿਰਦੇ ਹਨ। ਪ੍ਰਾਣ ਅਧਾਰੇ ਰਾਮ = ਜਿੰਦ ਦੇ ਆਸਰੇ ਪ੍ਰਭੂ ਨੂੰ। ਤਾਣੁ = ਤਾਕਤ, ਬਲ। ਤਨੁ = ਸਰੀਰ। ਖੀਨ = ਲਿੱਸਾ, ਕਮਜ਼ੋਰ। ਪ੍ਰਭ = ਹੇ ਪ੍ਰਭੂ! ਮਇਆ = ਦਇਆ। ਧਾਰੇ = ਧਾਰਿ, ਧਾਰ ਕੇ। ਲੜਿ = ਲੜ ਨਾਲ। ਜਪਉ = ਜਪਉਂ, ਮੈਂ ਜਪਾਂ। ਸੁਆਮੀ = ਹੇ ਸੁਆਮੀ! ਪੇਖੇ = ਪੇਖਿ, ਵੇਖ ਕੇ। ਜੀਜੀਐ = ਜੀਊ ਪਈਦਾ ਹੈ। ਨਿਹਚਲ = ਸਦਾ ਕਾਇਮ ਰਹਿਣ ਵਾਲੇ! ਪ੍ਰਾਨ ਪਿਆਰੇ = ਹੇ ਜਿੰਦ ਤੋਂ ਪਿਆਰੇ।੧।
ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ।
ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧।
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ {ਪੰਨਾ 545}
ਪਦਅਰਥ: ਪੇਖਨ ਕਉ = ਵੇਖਣ ਵਾਸਤੇ। ਤਪਤਿ = ਤਪਸ਼, ਸੜਨ। ਕਤਹਿ = ਕਿਤੇ ਭੀ। ਪ੍ਰਭ = ਹੇ ਪ੍ਰਭੂ! ਬੇਰੀ = ਬੇੜੀ। ਤਾਰੀਐ = ਪਾਰ ਲੰਘਾ ਲੈ। ਅਨਾਥ = ਨਿਆਸਰਾ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਨ ਬੀਚਾਰੀਐ = ਖ਼ਿਆਲ ਵਿਚ ਨਾਹ ਲਿਆਵੀਂ। ਚਾਤ੍ਰਿਕ = ਪਪੀਹਾ। ਮਾਗੈ = ਮੰਗਦਾ ਹੈ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ।੨।
ਅਰਥ: ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ।
ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨।
ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ {ਪੰਨਾ 546}
ਪਦਅਰਥ: ਅਮਿਅ = ਅਮਿਉ ਦਾ, {ਲਫ਼ਜ਼ ‘ਅੰਮ੍ਰਿਤ’ ਤੋਂ ‘ਅਮਿਉ’ ਪ੍ਰਾਕ੍ਰਿਤ = ਰੂਪ ਹੈ} ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦਾ। ਸਰੋਵਰੋ = ਸੋਹਣਾ ਸਰ, ਪਵਿਤ੍ਰ ਤਾਲਾਬ। ਪੀਉ = ਪੀਂਦੇ ਰਿਹਾ ਕਰੋ। ਸੰਗਿ = ਸੰਗਤਿ ਵਿਚ। ਮਿਲੈ = ਮਿਲਦਾ ਹੈ। ਜਪਿ = ਜਪ ਕੇ।
ਬਿਦੀਰਨ-ਨਾਸ ਕਰਨ ਵਾਲਾ। ਨਿਮਖ-ਅੱਖ ਝਮਕਣ ਜਿਤਨਾ ਸਮਾ। ਮਨਹੁ-ਮਨ ਤੋਂ। ਬੀਸਰੈ-ਭੁੱਲਦਾ। ਅਨਦਿਨੁ-ਹਰ ਰੋਜ਼। ਸਾਚਾ-ਸਦਾ-ਥਿਰ ਰਹਿਣ ਵਾਲਾ। ਜਗਦੀਸਰੈ-ਜਗਤ ਦੇ ਮਾਲਕ ਵਿਚ। ਅਗਣਤ-ਅਣਗਿਣਤ। ਅਪਾਰ-ਬੇਅੰਤ। ਠਾਕੁਰ-ਮਾਲਕ। ਅਗਮ-ਅਪਹੁੰਚ। ਜਾ ਕੋ-ਜਿਸ ਦਾ। ਧਾਮਾ-ਟਿਕਾਣਾ, ਘਰ। ਸ੍ਰੀਰੰਗ-ਲੱਛਮੀ-ਪਤੀ, ਪਰਮਾਤਮਾ।੩।
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩।
ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ {ਪੰਨਾ 546}
ਪਦਅਰਥ: ਕੋਟਿਕ = ਕ੍ਰੋੜਾਂ। ਸੁਣਿ = ਸੁਣਿ ਕੇ। ਜਪਤ = ਜਪਦਿਆਂ। ਸਗਲੇ = ਸਾਰੇ। ਸੋਹੰਤ = ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ। ਤਾ ਕੀ = ਉਹਨਾਂ ਦੀ। ਮਹਿਮਾ = ਵਡਿਆਈ। ਕਿਤ = ਕਿਤਨੀ? ਗਨਾ = ਗਨਾਂ, ਮੈਂ ਗਿਣਾਂ। ਸਦ = ਸਦਾ। ਸੁਭ = ਭਲੇ, ਭਾਗਾਂ ਵਾਲੇ। ਦਿਵਸ = ਦਿਨ। ਗਹਿ = ਫੜ ਕੇ। ਕੰਠਿ = ਗਲ ਨਾਲ।੪।
ਅਰਥ: ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।
बिहागड़ा महला ५ ॥ खोजत संत फिरहि प्रभ प्राण अधारे राम ॥ ताणु तनु खीन भइआ बिनु मिलत पिआरे राम ॥ प्रभ मिलहु पिआरे मइआ धारे करि दइआ लड़ि लाइ लीजीऐ ॥ देहि नामु अपना जपउ सुआमी हरि दरस पेखे जीजीऐ ॥ समरथ पूरन सदा निहचल ऊच अगम अपारे ॥ बिनवंति नानक धारि किरपा मिलहु प्रान पिआरे ॥१॥ {पन्ना 545}
पद्अर्थ: खोजत फिरहि = ढूँढते फिरते हैं। प्राण अधारे राम = प्राणों के आसरे प्रभू को। ताणु = ताकत, बल। तनु = शरीर। खीन = क्षीण, कमजोर। प्रभ = हे प्रभू! मइआ = दया। धारे = धार के। लड़ि = पल्ले से। जपउ = मैं जपूँ। सुआमी = हे स्वामी! पेखे = देख के। जीजीअै = जीते हैं। निहचल = सदा कायम रहने वाले! प्रान पिआरे = प्राण के प्यारे।1।
अर्थ: (हे भाई!) संत जन प्राणों के आसरे परमात्मा को (सदा) तलाशते फिरते हैं, प्यारे प्रभू को मिले बिना उनका शरीर कमजोर हो जाता है, उनका शारीरिक बल घट जाता है।
हे प्यारे प्रभू! मेहर करके मुझे मिल, दया करके मुझे अपने साथ लगा ले। हे मेरे स्वामी! मुझे अपना नाम दे, मैं (तेरे नाम को सदा) जपता रहूँ, तेरे दर्शन करके मेरे अंदर आत्मिक जीवन पैदा हो जाता है। नानक विनती करता है– हे सब ताकतों के मालिक! हे सर्व-व्यापक! हे सदा अटॅल रहने वाले! हे सबसे ऊँचे! हे अपहुँच! हे बेअंत! हे प्राणों से प्यारे! मेहर करके मुझे आ मिल।1।
जप तप बरत कीने पेखन कउ चरणा राम ॥ तपति न कतहि बुझै बिनु सुआमी सरणा राम ॥ प्रभ सरणि तेरी काटि बेरी संसारु सागरु तारीऐ ॥ अनाथ निरगुनि कछु न जाना मेरा गुणु अउगणु न बीचारीऐ ॥ दीन दइआल गोपाल प्रीतम समरथ कारण करणा ॥ नानक चात्रिक हरि बूंद मागै जपि जीवा हरि हरि चरणा ॥२॥ {पन्ना 545}
पद्अर्थ: पेखन कउ = देखने के लिए। तपति = जलन। कतहि = कहीं भी। प्रभ = हे प्रभू! बेरी = बेड़ी। तारीअै = पार लंघा ले। अनाथ = निआसरा। न जाना = मैं नहीं जानता। न बीचारीअै = ख्याल में ना लाना। चात्रिक = पपीहा। मागै = गाँगता है। जीवा = मैं जीता हूँ, मैं आत्मिक जीवन हासिल करता हूँ।2।
अर्थ: परमात्मा के दर्शन करने केलिए अनेकों जप किए, धूणियां तपाई, वर्त रखे, पर मालिक प्रभू की शरण के बिना कहीं भी मन की तपष नहीं बुझती। हे प्रभू! (जपों-तपों के आसरे छोड़ के) मैं तेरी शरण आया हूँ, मेरी माया के मोह की बेड़ी काट दे, मुझे संसार-सागर से पार लंघा ले। हे प्रभू! मेरा और कोई आसरा नहीं, मैं गुण-हीन हूँ, (संसार-समुंद्र से पार लांघने का) मैं कोई तरीका नहीं जानता, मेरा ना कोई गुण ना ही अवगुण अपने ख्यालों में लाना।
हे नानक! (कह–) हे दीनों पर दया करने वाले! हे सृष्टि के रखवाले! हे प्रीतम! हे सारी ही ताकतों के मालिक! हे जगत के मूल! (जैसे) पपीहा (बरखा की) बूँद माँगता है (वैसे ही मैं तेरे नाम अमृत की बूँद माँगता हूँ) तेरे चरणों का ध्यान धर-धर के मुझे आत्मिक जीवन प्राप्त होता है।2।
अमिअ सरोवरो पीउ हरि हरि नामा राम ॥ संतह संगि मिलै जपि पूरन कामा राम ॥ सभ काम पूरन दुख बिदीरन हरि निमख मनहु न बीसरै ॥ आनंद अनदिनु सदा साचा सरब गुण जगदीसरै ॥ अगणत ऊच अपार ठाकुर अगम जा को धामा ॥ बिनवंति नानक मेरी इछ पूरन मिले स्रीरंग रामा ॥३॥ {पन्ना 546}
पद्अर्थ: अमिअ = (‘अमृत’ से अमिउ’ प्राकृत रूप है) आत्मिक जीवन देने वाले नाम जल का। सरोवरो = सुंदर सर, पवित्र तालाब। पीउ = पीते रहा करो। संगि = संगति में। मिलै = मिलता है। जपि = जप के। बिदीरन = नाश करने वाला। निमख = आँख झपकने जितना समय। मनहु = मन से। बीसरै = भूलता। अनदिनु = हर रोज। साचा = सदा स्थिर रहने वाला। जगदीसरै = जगत के मालिक में। अगणत = अनगिनत। अपार = बेअंत। ठाकुर = मालिक। बगम = अपहुँच। जा को = जिस का। धामा = ठिकाना, घर। स्रीरंग = लक्ष्मी पति, परमात्मा।3।
अर्थ: हे भाई! परमात्मा का नाम आत्मिक जीवन देने वाले जल का पवित्र तालाब है, (इस में से) पीते रहा करो। (पर ये नाम जल) संत-जनों की संगति में रहने से मिलता है। ये हरी-नाम जप के सारे कार्य सफल हो जाते हैं। हे भाई! जगत के मालिक परमात्मा में सारे ही गुण मौजूद हैं। वह सब जीवों के सारे कारज पूरे करने वाला है, सबके दुख नाश करने वाला है, वह सदा ही कायम रहने वाला है। जिस मनुष्य के मन से वह परमात्मा आँख झपकने जितने समय के लिए भी नहीं बिसरता, वह मनुष्य सदा हर वक्त आत्मिक आनंत भोगता है। हे भाई! परमात्मा अनगिनत गुणों वाला है, सबसे ऊँचा और, बेअंत है, सबका मालिक है, उसका ठिकाना (सिर्फ अक्ल-समझदारी के सहारे) अपहुँच है। नानक विनती करता है– (हे भाई!) मुझे लक्ष्मी-पति परमात्मा मिल गया है, मेरी (चिरों की) तमन्ना पूरी हो गई है।3।
कई कोटिक जग फला सुणि गावनहारे राम ॥ हरि हरि नामु जपत कुल सगले तारे राम ॥ हरि नामु जपत सोहंत प्राणी ता की महिमा कित गना ॥ हरि बिसरु नाही प्रान पिआरे चितवंति दरसनु सद मना ॥ सुभ दिवस आए गहि कंठि लाए प्रभ ऊच अगम अपारे ॥ बिनवंति नानक सफलु सभु किछु प्रभ मिले अति पिआरे ॥४॥३॥६॥ {पन्ना 546}
पद्अर्थ: कोटिक = करोड़ों। सुणि = सन के। जपत = जपते हुए। सगले = सारे। सोहंत = सुहाने जीवन वाले बन जाते हैं। ता की = उनकी। महिमा = उपमा, वडिआई। कित = कितनी? गना = मैं गिनूँ? सद = सदा। सुभ = भले, भाग्यशाली। दिवस = दिन। गहि = पकड़ के। कंठि = गले से।4।
अर्थ: परमात्मा की सिफत सालाह के गीत गाने वाले मनुष्य परमात्मा का नाम सुन-सुन के कई करोड़ यज्ञों का फल प्राप्त कर लेते हैं, (भाव, करोड़ों किए हुए यज्ञ भी हरी-नाम के मुकाबले में तुच्छ हैं)। परमात्मा का नाम जपते हुए (जपने वाले मनुष्य) अपनी सारी कुलें भी पार लंघा लेते हैं। परमात्मा का नाम जपते-जपते मनुष्य सोहणे जीवन वाले बन जाते हैं, उन (के आत्मिक जीवन) की महिमा कितनी मैं बताऊँ? वे सदा अपने मनों में परमात्मा के दर्शन की तमन्ना रखते हैं (और, अरदासें करते रहते हैं–) हे प्राण प्यारे! (हमारे मन से कभी) ना बिसर! सबसे ऊँचा अपहुँच और बेअंत प्रभू (जिन भाग्यशालियों को) पकड़ के अपने गले से लगा लेता है उन (की जिंदगी के) भाग्यशाली दिन आ जाते हैं। नानक विनती करता है– (हे भाई!) जिन मनुष्यों को बहुत प्यारा परमात्मा मिल जाता है उन (के जीवन) का हरेक कारज सफल हो जाता है।4।3।6
Bihaagraa, Fifth Mehl:
The Saints go around, searching for God, the support of their breath of life.
They lose the strength of their bodies, if they do not merge with their Beloved Lord.
O God, my Beloved, please, bestow Your kindness upon me, that I may merge with You; by Your Mercy, attach me to the hem of Your robe.
Bless me with Your Name, that I may chant it, O Lord and Master; beholding the Blessed Vision of Your Darshan, I live.
He is all-powerful, perfect, eternal and unchanging, exalted, unapproachable and infinite.
Prays Nanak, bestow Your Mercy upon me, O Beloved of my soul, that I may merge with You. ||1||
I have practiced chanting, intensive meditation and fasting, to see Your Feet, O Lord.
But still, my burning is not quenched, without the Sanctuary of the Lord Master.
I seek Your Sanctuary, God – please, cut away my bonds and carry me across the world-ocean.
I am masterless, worthless, and I know nothing; please do not count up my merits and demerits.
O Lord, Merciful to the meek, Sustainer of the world, O Beloved, Almighty Cause of causes.
Nanak, the song-bird, begs for the rain-drop of the Lord’s Name; meditating on the Feet of the Lord, Har, Har, he lives. ||2||
Drink in the Ambrosial Nectar from the pool of the Lord; chant the Name of the Lord, Har, Har.
In the Society of the Saints, one meets the Lord; meditating on Him, one’s affairs are resolved.
God is the One who accomplishes everything; He is the Dispeller of pain. Never forget Him from your mind, even for an instant.
He is blissful, night and day; He is forever True. All Glories are contained in the Lord in the Universe.
Incalculable, lofty and infinite is the Lord and Master. Unapproachable is His home.
Prays Nanak, my desires are fulfilled; I have met the Lord, the Greatest Lover. ||3||
The fruits of many millions of charitable feasts come to those who listen to and sing the Lord’s Praise.
Chanting the Name of the Lord, Har, Har, all one’s generations are carried across.
Chanting the Name of the Lord, one is beautified; what Praises of His can I chant?
I shall never forget the Lord; He is the Beloved of my soul. My mind constantly yearns for the Blessed Vision of His Darshan.
Auspicious is that day, when God, the lofty, inaccessible and infinite, hugs me close in His embrace.
Prays Nanak, everything is fruitful – I have met my supremely beloved Lord God. ||4||3||6||