Amrit wele da mukhwakh shri Harmandar sahib amritsar sahib ji, Ang-554, 21-February-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ {ਪੰਨਾ 554}
ਪਦਅਰਥ: ਬਿਨੁ ਭੇਟੇ = ਮਿਲਣ ਤੋਂ ਬਿਨਾ। ਤਾਮਸਿ = ਤਮੋਗੁਣੀ ਭਾਵ ਵਿਚ। ਅਹਿ = ਦਿਨ। ਨਿਸਿ = ਰਾਤ।
ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।
(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।
ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ {ਪੰਨਾ 554}
ਪਦਅਰਥ: ਕਾਰੀ = ਕੰਮ। ਸੰਮਾਲੇਹੁ = ਯਾਦ ਕਰੋ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ। ਕੇਲ = ਆਨੰਦ, ਲਾਡ।
ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।
ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।
ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ {ਪੰਨਾ 554}
ਪਦਅਰਥ: ਅਠਾਰਹ ਭਾਰ = (ਪੁਰਾਣਾ ਖ਼ਿਆਲ ਕਿ ਜੇ ਹਰੇਕ ਕਿਸਮ ਦੇ ਬੂਟੇ ਦਾ ਇਕ ਇਕ ਪੱਤ੍ਰ ਲਾਹ ਕੇ ਇਕੱਠਾ ਕਰੀਏ ਤਾਂ ਸਾਰਾ ਤੋਲ ੧੮ ਭਾਰ ਬਣਦਾ ਹੈ। (ਇਕ ਭਾਰ ਪੰਜ ਮਣ ਕੱਚੇ ਦਾ) ਸਾਰੀ ਬਨਸਪਤੀ। ਸਿੰਚੈ = ਪਾਣੀ ਦੇਂਦਾ ਹੈ। ਮੁਹਿ = ਮੂੰਹ ਵਿਚ। ਤਮਾਏ = ਤਮ੍ਹਾ, ਲਾਲਚ।
ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।
ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।
सलोकु मः ३ ॥ नानक बिनु सतिगुर भेटे जगु अंधु है अंधे करम कमाइ ॥ सबदै सिउ चितु न लावई जितु सुखु वसै मनि आइ ॥ तामसि लगा सदा फिरै अहिनिसि जलतु बिहाइ ॥ जो तिसु भावै सो थीऐ कहणा किछू न जाइ ॥१॥ {पन्ना 554}
पद्अर्थ: बिनु भेटे = मिले बिना। तामसि = तमोगुणी भाव में। अहि = दिन। निसि = रात।
अर्थ: हे नानक! गुरू के मिले बिना संसार अंधा है और अंधे ही काम करता है, वह सतिगुरू के शबद से मन नहीं जोड़ता जिस (शबद में मन जोड़ने) से हृदय में सुख आ बसे। तमो गुण में मस्त हुआ सदा भटकता है और दिन-रात (तमोगुण में) जलते हुए (उसकी उम्र) गुजरती है।
(इस बारे में) कुछ नहीं कहा जा सकता, जो प्रभू को अच्छा लगता है, वही होता है।1।
मः ३ ॥ सतिगुरू फुरमाइआ कारी एह करेहु ॥ गुरू दुआरै होइ कै साहिबु समालेहु ॥ साहिबु सदा हजूरि है भरमै के छउड़ कटि कै अंतरि जोति धरेहु ॥ हरि का नामु अम्रितु है दारू एहु लाएहु ॥ सतिगुर का भाणा चिति रखहु संजमु सचा नेहु ॥ नानक ऐथै सुखै अंदरि रखसी अगै हरि सिउ केल करेहु ॥२॥ {पन्ना 554}
पद्अर्थ: कारी = काम। संमालेहु = याद करो। हजूरि = अंग संग। छउड़ = पर्दा, वह जाला जो आँखों के आगे आ के नजर बंद कर देता है। चिति = चिक्त में। संजमु = रहिणी । केल = आनंद, लाड।
अर्थ: सतिगुरू ने हुकम दिया है (भरम का छउड़ पर्दा काटने के लिए) ये काम (भाव, इलाज) करो- गुरू के दर पर जा के (भाव, गुरू की चरणी लग के) मालिक को याद करो, मालिक सदा अंग-संग है (आँखों के आगे से) भरम के जाले उतार के हृदय में उसकी ज्योति को टिकाओ।
हरी का नाम अमर करने वाला है– ये दारू बरतो, सतिगुरू का भाणा (मानना) चिक्त में रखो और सच्चा प्यार (रूपी) रहणी (जीवन-शैली) (धारण करो)। हे नानक! (यही दवा) यहाँ (संसार में) सुखी रखेगा और आगे (परलोक में भी) हरी के साथ मजे करोगे।2।
पउड़ी ॥ आपे भार अठारह बणसपति आपे ही फल लाए ॥ आपे माली आपि सभु सिंचै आपे ही मुहि पाए ॥ आपे करता आपे भुगता आपे देइ दिवाए ॥ आपे साहिबु आपे है राखा आपे रहिआ समाए ॥ जनु नानक वडिआई आखै हरि करते की जिस नो तिलु न तमाए ॥१५॥ {पन्ना 554}
पद्अर्थ: अठारह भार = (पुरातन विचार है कि हरेक किस्म के पौधे का एक-एक पक्ता तोड़ के इकट्ठा करें तो सारा तोल 18 भार बनता है। एक भार का मतलब पाँच मन कच्चा) सारी बनस्पति। सिंचे = पानी देता है। मुहि = मुह में। तमाऐ = तमा, लालच।
अर्थ: प्रभू खुद बनस्पति के अठारह भार है (भाव, सारी सृष्टि की बनस्पति खुद ही है), खुद ही उसे फल लगाता है, खुद ही माली है, खुद ही सिंचाई करता है और खुद ही (फल) खाता है, खुद ही करने वाला है, खुद ही भोगने वाला है, खुद ही देता है और खुद ही दिलवाता है, मालिक भी खुद है और रखवाला भी खुद है, खुद सब जगह व्यापक है।
हे नानक! (कोई विरला) सेवक उस प्रभू की सिफत सालाह करता है जिसको सारी सृष्टि का कर्ता-धर्ता (होते हुए भी) रक्ती मात्र भी कोई तमा नहीं है।15।
Shalok, Third Mehl:
O Nanak, without meeting the True Guru, the world is blind, and it does blind deeds.
It does not focus its consciousness on the Word of the Shabad, which would bring peace to abide in the mind.
Always afflicted with the dark passions of low energy, it wanders around, passing its days and nights burning.
Whatever pleases Him, comes to pass; no one has any say in this. ||1||
Third Mehl:
The True Guru has commanded us to do this:
through the Guru’s Gate, meditate on the Lord Master.
The Lord Master is ever-present. He tears away the veil of doubt, and installs His Light within the mind.
The Name of the Lord is Ambrosial Nectar – take this healing medicine!
Enshrine the Will of the True Guru in your consciousness, and make the True Lord’s Love your self-discipline.
O Nanak, you shall be kept in peace here, and hereafter, you shall celebrate with the Lord. ||2||
Pauree:
He Himself is the vast variety of Nature, and He Himself makes it bear fruit.
He Himself is the Gardener, He Himself irrigates all the plants, and He Himself puts them in His mouth.
He Himself is the Creator, and He Himself is the Enjoyer; He Himself gives, and causes others to give.
He Himself is the Lord and Master, and He Himself is the Protector; He Himself is permeating and pervading everywhere.
Servant Nanak speaks of the greatness of the Lord, the Creator, who has no greed at all. ||15||