November 23, 2024
Hukumnama

Amrit wele da mukhwakh shri Harmandar sahib amritsar sahib ji, Ang-555-556,  10-February-2024

Amrit wele da mukhwakh shri Harmandar sahib amritsar sahib ji, Ang-555-556,  10-February-2024

ਅਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ {ਪੰਨਾ 556}
ਪਦਅਰਥ: ਕਰੇਗੁ = ਕਰੇਗਾ। ਗਿਆਨੀ = ਸਮਝਦਾਰ। ਅਗਿਆਨੀ = ਮੂਰਖ। ਅੰਧੁ = ਅੰਨਿ੍ਹਆਂ ਵਾਲਾ ਕੰਮ।
ਅਰਥ: ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ।
ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।
ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ {ਪੰਨਾ 556}
ਪਦਅਰਥ: ਦੰਮੁ = ਸੁਆਸ। ਬਿਰਥਾ = ਖ਼ਾਲੀ। ਪਦਵੀ = ਦਰਜਾ, ਮਰਤਬਾ।
ਅਰਥ: ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ।
ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ।੨।
ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ {ਪੰਨਾ 556}
ਅਰਥ: ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।੧੯।

सलोक मः ३ ॥ हउमै विचि जगतु मुआ मरदो मरदा जाइ ॥ जिचरु विचि दमु है तिचरु न चेतई कि करेगु अगै जाइ ॥ गिआनी होइ सु चेतंनु होइ अगिआनी अंधु कमाइ ॥ नानक एथै कमावै सो मिलै अगै पाए जाइ ॥१॥ {पन्ना 556}
पद्अर्थ: करेगु = करेगा। गिआनी = समझदार। अगिआनी = मूर्ख। अंधु = अंधोंवाला काम।
अर्थ: संसार अहंकार में मरा पड़ा है, नित्य (नीचे ही नीचे) गरकता ही है। जब तक शरीर में दम है, प्रभू को याद नहीं करता; (संसारी जीव अहंकार में रह के कभी नहीं सोचता कि) आगे दरगाह में जा के क्या हाल होगा।
जो मनुष्य दयावान होता है, वह सचेत रहता है और अज्ञानी मनुष्य अज्ञानता का ही काम करता है। हे नानक! मानस जनम में जो कुछ मनुष्य कमाई करता है, वही मिलती है, परलोक में जा के भी वही मिलती है।1।
मः ३ ॥ धुरि खसमै का हुकमु पइआ विणु सतिगुर चेतिआ न जाइ ॥ सतिगुरि मिलिऐ अंतरि रवि रहिआ सदा रहिआ लिव लाइ ॥ दमि दमि सदा समालदा दमु न बिरथा जाइ ॥ जनम मरन का भउ गइआ जीवन पदवी पाइ ॥ नानक इहु मरतबा तिस नो देइ जिस नो किरपा करे रजाइ ॥२॥ {पन्ना 556}
पद्अर्थ: दंमु = स्वास। बिरथा = व्यर्थ, खाली। पदवी = दर्जा, मरतबा।
अर्थ: धुर से ही प्रभू का हुकम चला आ रहा है कि सतिगुरू के बिना प्रभू का सिमरन नहीं किया जा सकता; सतिगुरू के मिलने पर प्रभू मनुष्य के हृदय में बस जाता है और मनुष्य सदा उसमें बिरती जोड़े रखता है; श्वास-श्वास उसको चेता करता है, एक भी श्वास व्यर्थ नहीं जाता; (इस तरह उसका) पैदा होने मरने का डर खत्म हो जाता है और उसको (असल मानस) जीवन का दर्जा मिल जाता है।
हे नानक! प्रभू ये मर्तबा (भाव, जीवन पदवी) उस मनुष्य को देता है जिस पर अपनी रजा में मेहर करता है।2।
पउड़ी ॥ आपे दानां बीनिआ आपे परधानां ॥ आपे रूप दिखालदा आपे लाइ धिआनां ॥ आपे मोनी वरतदा आपे कथै गिआनां ॥ कउड़ा किसै न लगई सभना ही भाना ॥ उसतति बरनि न सकीऐ सद सद कुरबाना ॥१९॥ {पन्ना 556}
अर्थ: प्रभू खुद ही समझदार है, खुद ही चतुर है और खुद ही नायक है, खुद ही (अपने) रूप दिखलाता है और खुद ही बिरती जोड़ता है, खुद ही मौनधारी है और खुद ही ज्ञान की बातें करने वाला है, किसी को कड़वा नहीं लगता (किसी को किसी रंग में, किसी को किसी रंग में) सभी को प्यारा लगता है। ऐसे प्रभू से मैं सदके हूँ, उसके गुण बयान नहीं किए जा सकते।19।

Shalok, Third Mehl:

In egotism, the world is dead; it dies and dies, again and again.

As long as there is breath in the body, he does not remember the Lord; what will he do in the world hereafter?

One who remembers the Lord is a spiritual teacher; the ignorant one acts blindly.

O Nanak, whatever one does in this world, determines what he shall receive in the world hereafter. ||1||

Third Mehl:

From the very beginning, it has been the Will of the Lord Master, that He cannot be remembered without the True Guru.

Meeting the True Guru, he realizes that the Lord is permeating and pervading deep within him; he remains forever absorbed in the Lord’s Love.

With each and every breath, he constantly remembers the Lord in meditation; not a single breath passes in vain.

His fears of birth and death depart, and he obtains the honored state of eternal life.

O Nanak, He bestows this rank upon that mortal, upon whom He showers His Mercy. ||2||

Pauree:

He Himself is all-wise and all-knowing; He Himself is supreme.

He Himself reveals His form, and He Himself enjoins us to His meditation.

He Himself poses as a silent sage, and He Himself speaks spiritual wisdom.

He does not seem bitter to anyone; He is pleasing to all.

His Praises cannot be described; forever and ever, I am a sacrifice to Him. ||19||

Leave feedback about this

  • Service