November 22, 2024
Hukumnama

Amrit wele da mukhwakh shri Harmandar sahib amritsar sahib ji, Ang-578-579, 16-October-2024

🙏🌹🙏🌹🙏🌹

*Please cover your head & Remove your shoes before reading Hukamnama sahib Ji*🌹

Amrit wele da mukhwakh shri Harmandar sahib amritsar sahib ji, Ang-578-579,
16-October-2024

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ    ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥ {ਪੰਨਾ 578-579}

ਪਦਅਰਥ: ਧੰਨੁ = ਵਡਿਆਵਣ = ਜੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ। ਧੰਧੈ = (ਮਾਇਆ ਦੇ) ਆਹਰ ਵਿਚ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ = ਘੜੀ ਦੀ ਪਿਆਲੀ। ਇਸ ਦੇ ਹੇਠ = ਵਾਰ ਛੇਕ ਹੁੰਦਾ ਹੈ ਜਿਸ ਦੀ ਰਾਹੀਂ ਪਿਆਲੀ ਵਿਚ ਪਾਣੀ ਆਉਂਦਾ ਰਹਿੰਦਾ ਹੈ। ਪੂਰੇ ਇਕ ਘੰਟੇ ਵਿਚ ਪਿਆਲੀ ਪਾਣੀ ਨਾਲ ਭਰ ਕੇ ਪਾਣੀ ਵਿਚ ਡੁੱਬ ਜਾਂਦੀ ਹੈ। ਖ਼ਾਲੀ ਕਰ ਕੇ ਪਿਆਲੀ ਫਿਰ ਪਾਣੀ ਉੱਤੇ ਰੱਖ ਦਿੱਤੀ ਜਾਂਦੀ ਹੈ, ਤੇ ਇਸ ਤਰ੍ਹਾਂ ਇਕ ਇਕ ਘੰਟੇ ਦਾ ਸਮਾ ਮਲੂਮ ਹੁੰਦਾ ਰਹਿੰਦਾ ਹੈ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ! ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।੧।
ਪਇਆਣਾ = ਕੂਚ। ਏਥੈ = ਇਸ ਸੰਸਾਰ ਵਿਚ। ਸਰਪਰ = ਜ਼ਰੂਰ। ਮਿਹਮਾਣਾ = ਪ੍ਰਾਹੁਣਾ। ਗਾਰਬੁ = ਅਹੰਕਾਰ। ਜਿਤੁ ਸੇਵਿਐ = ਜਿਸ ਦਾ ਸਿਮਰਨ ਕੀਤਿਆਂ। ਮੂਲੇ = ਬਿਲਕੁਲ। ਸਿਰਿ ਸਿਰਿ = ਹਰੇਕ ਦੇ ਸਿਰ ਉੱਤੇ। ਕਿਆ = ਕੀਤਾ, ਆਪੋ ਆਪਣਾ ਕੀਤਾ ਕਰਮ। ਵਿਹਾਣਾ = ਬੀਤਦਾ ਹੈ।੨।
ਸੰਮ੍ਰਥ = ਸਰਬ = ਸ਼ਕਤੀਮਾਨ। ਹੀਲੜਾ = ਬਹਾਨਾ। ਸੰਸਾਰੋ = (ਭਾਵ) ਸੰਸਾਰੀ ਜੀਵਾਂ ਦਾ ਉੱਦਮ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਪਰ, ਧਰਤੀ ਦੇ ਉਪਰਲੇ ਪੁਲਾੜ ਵਿਚ, ਆਕਾਸ਼ ਵਿਚ। ਅਲਖ = ਅਦ੍ਰਿਸ਼ਟ। ਇਕ ਮਨਿ = ਇਕ ਮਨ ਦੀ ਰਾਹੀਂ, ਸੁਰਤਿ ਜੋੜ ਕੇ। ਢਾਹਿ = ਢਾਹ ਕੇ। ਹੁਕਮਿ = ਹੁਕਮ ਅਨੁਸਾਰ।੩।
ਬਾਬਾ = ਹੇ ਭਾਈ! ਰੁੰਨਾ ਜਾਣੀਐ = ਸਹੀ ਵੈਰਾਗ ਵਿਚ ਆਇਆ ਸਮਝੋ। ਵਾਲੇਵੇ ਕਾਰਣਿ = ਧਨ = ਪਦਾਰਥ ਦੀ ਖ਼ਾਤਰ। ਬਿਕਾਰੋ = ਬੇ = ਕਾਰ, ਵਿਅਰਥ। ਗਾਫਲੁ = ਬੇ = ਖ਼ਬਰ, ਲਾ = ਪਰਵਾਹ। ਖੋਵੈ = ਨਾਸ ਕਰਦਾ ਹੈ। ਕੂੜਿ = ਨਾਸਵੰਤ ਜਗਤ ਦੀ ਖ਼ਾਤਰ।੪।
ਅਰਥ: ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ। (ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ।
ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧।
ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। (ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ) ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ।
ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ।੨।
ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ।
ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ।੩।
ਹੇ ਨਾਨਕ! ਆਖ-ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। (ਇਸ ਰੋਣ ਨਾਲ) ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ।
ਹੇ ਨਾਨਕ! ਆਖ-) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ।੪।੧।

रागु वडहंसु महला १ घरु ५ अलाहणीआ    ੴ सतिगुर प्रसादि ॥

धंनु सिरंदा सचा पातिसाहु जिनि जगु धंधै लाइआ ॥ मुहलति पुनी पाई भरी जानीअड़ा घति चलाइआ ॥ जानी घति चलाइआ लिखिआ आइआ रुंने वीर सबाए ॥ कांइआ हंस थीआ वेछोड़ा जां दिन पुंने मेरी माए ॥ जेहा लिखिआ तेहा पाइआ जेहा पुरबि कमाइआ ॥ धंनु सिरंदा सचा पातिसाहु जिनि जगु धंधै लाइआ ॥१॥

अर्थ: जिस (प्रभु) ने जगत को माया के चक्कर में लगा रखा है वही विधाता पातशाह सलाहने-योग्य है। (क्योंकि वही) सदा कायम रहने वाला है। (जीव बिचारे की कोई बिसात नहीं) जब जीव को मिला हुआ समय समाप्त हो जाता है जब इसकी उम्र की प्याली भर जाती है तो (शरीर के) प्यारे साथी को पकड़ के आगे लगा लिया जाता है। (उम्र के खत्म होने पर) जब परमात्मा का लिखा हुक्म आता है, शरीर के प्यारे साथी जीवात्मा को पकड़ के आगे लगा लिया जाता है, और सारे सजजन-संबंधी रोते हैं। हे मेरी माँ! जब उम्र के दिन पूरे हो जाते हैं, तो शरीर और जीवात्मा का (सदा के लिए) विछोड़ा हो जाता है। (उस अंत समय से) पहले-पहले जो कर्म जीव ने कमाए होते हैं (उस उस के अनुसार) जैसे जैसे संस्कारों का लेख (उसके माथे पर) लिखा जाता है वैसा ही फल जीव पाता है।
जिसने जगत को माया की आहर में लगा रखा है वही विधाता पातशाह सराहने-योग्य है वही सदा कायम रहने वाला है।1।
साहिबु सिमरहु मेरे भाईहो सभना एहु पइआणा ॥ एथै धंधा कूड़ा चारि दिहा आगै सरपर जाणा ॥ आगै सरपर जाणा जिउ मिहमाणा काहे गारबु कीजै ॥ जितु सेविऐ दरगह सुखु पाईऐ नामु तिसै का लीजै ॥ आगै हुकमु न चलै मूले सिरि सिरि किआ विहाणा ॥ साहिबु सिमरिहु मेरे भाईहो सभना एहु पइआणा ॥२॥
पद्अर्थ: पइआणा = पयाना, कूच। एथै = यहाँ, इस संसार में। सरपर = जरूर। मिहमाणा = मेहमान। गारबु = गर्व, अहंकार। जितु सेविऐ = जिसका स्मरण करने से। मूले = बिल्कुल। सिरि सिरि = हरेक के सिर पर। किआ = किया, अपना अपना किया कर्म। विहाणा = बिहाना, बीतता है।2।
अर्थ: हे मेरे भाईयो! (सदा स्थिर) मालिक प्रभु का स्मरण करो। (दुनिया से) कूच तो सभी ने करना है। दुनिया में माया का आहर चार दिनों के लिए ही है, (हरेक ने ही) यहाँ से आगे (परलोक में) अवश्य चले जाना है। यहाँ से आगे जरूर (हरेक ने) चले जाना है, (यहाँ जगत में) हम मेहमान की तरह ही हैं, (किसी भी धन-पदार्थ आदि का) गुमान करना व्यर्थ है। उस परमात्मा का ही नाम स्मरणा चाहिए जिसके स्मरण करने से परमात्मा की हजूरी में आत्मिक आनंद मिलता है। (जगत में तो धन-पदार्थ वाले का हुक्म चल सकता है, पर) परलोक में किसी का भी हुक्म बिल्कुल नहीं चल सकता, वहाँ तो हरेक के सिर पर (अपने-अपने) किए अनुसार बीतती है।
हे मेरे भाईयो! (सदा स्थिर) मालिक प्रभु का स्मरण करो। (दुनिया से) सभी ने ही चले जाना है।2।
जो तिसु भावै सम्रथ सो थीऐ हीलड़ा एहु संसारो ॥ जलि थलि महीअलि रवि रहिआ साचड़ा सिरजणहारो ॥ साचा सिरजणहारो अलख अपारो ता का अंतु न पाइआ ॥ आइआ तिन का सफलु भइआ है इक मनि जिनी धिआइआ ॥ ढाहे ढाहि उसारे आपे हुकमि सवारणहारो ॥ जो तिसु भावै सम्रथ सो थीऐ हीलड़ा एहु संसारो ॥३॥
पद्अर्थ: संम्रथ = सर्व शक्तिमान। हीलड़ा = बहाना। संसारो = (भाव) संसारी जीवों का प्रयास। महीअलि = मही तलि, धरती के तल पर, धरती के ऊपरी अंतरिक्ष में, आकाश में। अलख = अदृष्ट। इक मनि = एक मन से, तवज्जो/ध्यान जोड़ के। ढाहि = गिरा के। हुकमि = हुक्म अनुसार।3।
अर्थ: जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभु को भाता है। वह सदा-स्थिर रहने वाला विधाता पानी में धरती पर आकाश में हर जगह मौजूद है। वह प्रभु सदा स्थिर रहने वाला है, सबको पैदा करने वाला है, अदृष्ट है, बेअंत है, कोई भी जीव उसके गुणों का अंत नहीं पा सकता। जगत में पैदा उनका ही सफल कहा जाता है जिन्होंने उस बेअंत प्रभु को तवज्जो जोड़ के स्मरण किया है। वह परमात्मा स्वयं ही जगत-रचना को गिरा देता है, गिरा के खुद ही फिर बना लेता है, वह अपने हुक्म में जीवों को अच्छे जीवन वाले बनाता है।
जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभु को अच्छा लगता है।3।
नानक रुंना बाबा जाणीऐ जे रोवै लाइ पिआरो ॥ वालेवे कारणि बाबा रोईऐ रोवणु सगल बिकारो ॥ रोवणु सगल बिकारो गाफलु संसारो माइआ कारणि रोवै ॥ चंगा मंदा किछु सूझै नाही इहु तनु एवै खोवै ॥ ऐथै आइआ सभु को जासी कूड़ि करहु अहंकारो ॥ नानक रुंना बाबा जाणीऐ जे रोवै लाइ पिआरो ॥४॥१॥
अलाहणीईआ: किसी के मरने पर गाए जाने वाले गीत। जब कोई प्राणी मरता है तो भाईचारे की औरतें मिल के रोती हैं। मरासणें उस मरे प्राणी की तारीफ में कविता सी कोई तुक सुर में पढ़ती हैं, उसके पीछे वही तुक सारी औरतें मिल के सुर में पढ़ती हैं और साथ बिलखती हैं। ये बिलखना भी ताल में ही होता है। मिरासन के उस गीत को ‘अलाहणियां’ कहा जाता है। सतिगुरु जी ने इस रोने-धोने को मना किया है और परमात्मा की रजा में चलने व उसकी महिमा करने का उपदेश देते हैं।
पद्अर्थ: बाबा = हे भाई! रुंना जाणीऐ = सही मायने में वैराग में आया समझो। वालेवे कारणि = धन पदार्थ की खातिर। बिकारो = बे कार, व्यर्थ। गाफलु = बेखबर, लापरवाह। खोवै = नाश करता है। कूड़ि = नाशवान जगत की खातिर।4।
अर्थ: हे नानक! (कह: विछुड़े संबन्धियों की मौत पर तो हर कोई वैराग में आ जाता है, पर इस वैराग के कोई मायने नहीं) हे भाई! उसी मनुष्य को सही (रूप में) वैराग में आया समझो, जो प्यार से (परमात्मा के मिलाप की खातिर) वैराग में आता है। हे भाई! दुनिया के धन पदार्थों की खातिर जो रोते हैं वह रोना सारा ही व्यर्थ जाता है। परमात्मा से भूला हुआ जगत की माया की खातिर रोता है ये सारा ही रुदन व्यर्थ है। (इस रोने से) मनुष्य को अच्छे-बुरे काम की पहचान नहीं आती, (माया की खातिर रो-रो के) इस शरीर को व्यर्थ ही नाश कर लेता है। हे भाई! हरेक जीव जो जगत में (जन्म ले के) आया है (अपना समय गुजार के) चला जाएगा, नाशवान जगत के मोह में फंस के (व्यर्थ) गुमान करते हो।
हे नानक! (कह:) हे भाई! उसी मनुष्य को सही वैराग में आया समझो जो (परमात्मा के मिलाप की खातिर) प्यार से वैराग में आता है।4।1।

 

Raag Wadahans, First Mehl, Fifth House, Alaahanees ~ Songs Of Mourning:

One Universal Creator God. By The Grace Of The True Guru:

Blessed is the Creator, the True King, who has linked the whole world to its tasks.

When one’s time is up, and the measure is full, this dear soul is caught, and driven off.
This dear soul is driven off, when the pre-ordained Order is received, and all the relatives cry out in mourning.

The body and the swan-soul are separated, when one’s days are past and done, O my mother.

As is one’s pre-ordained Destiny, so does one receive, according to one’s past actions.

Blessed is the Creator, the True King, who has linked the whole world to its tasks. ||1||

Meditate in remembrance on the Lord and Master, O my Siblings of Destiny; everyone has to pass this way.

These false entanglements last for only a few days; then, one must surely move on to the world hereafter.

He must surely move on to the world hereafter, like a guest; so why does he indulge in ego?

Chant the Name of the Lord; serving Him, you shall obtain peace in His Court.

In the world hereafter, no one’s commands will be obeyed. According to their actions, each and every person proceeds.

Meditate in remembrance on the Lord and Master, O my Siblings of Destiny; everyone has to pass this way. ||2||

Whatever pleases the Almighty Lord, that alone comes to pass; this world is an opportunity to please Him.

The True Creator Lord is pervading and permeating the water, the land and the air.

The True Creator Lord is invisible and infinite; His limits cannot be found.

Fruitful is the coming of those, who meditate single-mindedly on Him.

He destroys, and having destroyed, He creates; by His Order, He adorns us.

Whatever pleases the Almighty Lord, that alone comes to pass; this world is an opportunity to please Him. ||3||

Nanak: he alone truly weeps, O Baba, who weeps in the Lord’s Love.

One who weeps for the sake of worldly objects, O Baba, weeps totally in vain.

This weeping is all in vain; the world forgets the Lord, and weeps for the sake of Maya.

He does not distinguish between good and evil, and wastes away this life in vain.

Everyone who comes here, shall have to leave; to act in ego is false.

Nanak: he alone truly weeps, O Baba, who weeps in the Lord’s Love. ||4||1||

Leave feedback about this

  • Service