🙏🌹🙏🌹🙏🌹
🌹*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-600,
19-September -2024
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ {ਪੰਨਾ 600}
ਪਦਅਰਥ: ਕਉ = ਨੂੰ। ਸਚੁ = ਸਦਾ ਕਾਇਮ ਰਹਿਣ ਵਾਲਾ। ਅਖੁਟੁ = ਨਾਹ ਮੁੱਕਣ ਵਾਲਾ। ਕਿਨੈ = ਕਿਸੇ ਪਾਸੋਂ ਭੀ। ਧਨਿ = ਧਨ ਨਾਲ।੧।
ਸਬਦੀ = ਸ਼ਬਦ ਦੀ ਰਾਹੀਂ। ਸਜਾਇ = ਦੰਡ।ਰਹਾਉ।
ਦੇਹੀ = ਸਰੀਰ। ਵਸਹਿ = ਵੱਸਦੇ ਹਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ ਧਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧਾ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਗੁਬਾਰਾ = ਹਨੇਰਾ।੨।
ਵਿਗੁਤੇ = ਖ਼ੁਆਰ ਹੁੰਦੇ ਹਨ। ਕਿਹੁ = ਕੁਝ ਭੀ। ਸਮਾਲਿ = ਸਾਂਭ ਕੇ। ਗੁਰਮੁਖਿ = ਗੁਰੂ ਦੇ ਸਨਮੁਖ। ਨਿਹਾਲਿ = ਪ੍ਰਸੰਨ, ਸੁਖੀ।੪।
ਗਿਆਨੁ = ਆਤਮਕ ਜੀਵਨ ਦੀ ਸੂਝ। ਘਟਿ = ਹਿਰਦੇ ਵਿਚ। ਅਮਰੁ = ਹੁਕਮ। ਸਿਰਿ = ਸਿਰ ਉਤੇ। ਅਨਦਿਨੁ = ਹਰ ਰੋਜ਼। ਸਚੁ = ਸਦਾ ਕਾਇਮ ਰਹਿਣ ਵਾਲਾ। ਲਾਹਾ = ਲਾਭ। ਨਾਮਿ = ਨਾਮ ਦੀ ਰਾਹੀਂ। ਪਾਹਾ = ਪਾਸ, ਨੇੜੇ।੪।
ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।
(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।
ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।
‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।
ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।
सोरठि महला ३ ॥ भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥ हउमै मेरा करि करि विगुते किहु चलै न चलदिआ नालि ॥ गुरमुखि होवै सु नामु धिआवै सदा हरि नामु समालि ॥ सची बाणी हरि गुण गावै नदरी नदरि निहालि ॥३॥ सतिगुर गिआनु सदा घटि चानणु अमरु सिरि बादिसाहा ॥ अनदिनु भगति करहि दिनु राती राम नामु सचु लाहा ॥ नानक राम नामि निसतारा सबदि रते हरि पाहा ॥४॥२॥ {पन्ना 600}
पद्अर्थ: कउ = को। सचु = सदा कायम रहने वाला। अखुटु = ना खतम होने वाला। किनै = किसी तरफ भी। धनि = धन से।1।
सबदी = शबद से। सजाइ = दण्ड। रहाउ।
देही = शरीर। वसहि = बसते हैं। अंम्रितु = आत्मिक जीवन देने वाला नाम धन। मनमुख = अपने मन के पीछे चलने वाले। अंधा = (माया के मोह में) अंधा। गुबारा = अंधेरा।2।
विगुते = दुखी हो रहे हैं। किहु = कुछ भी। समालि = संभाल के। गुरमुखि = गुरू के सन्मुख। निहालि = प्रसन्न, सुखी।3।
गिआनु = आत्मिक जीवन की समझ। घटि = दिल में। अमरु = हुकम। सिरि = सिर पर। अनदिनु = हर रोज। सचु = सदा कायम रहने वाला। लाहा = लाभ। नामि = नाम से। पाहा = पास, नजदीक।4।
अर्थ: हे मेरे मन! गुरू के शबद से ही परमात्मा मिल सकता है। शबद के बिना जगत गलत रास्ते पर भटकता फिरता है (आगे परलोक में) प्रभू की दरगाह में दण्ड सहता है। रहाउ।
(हे भाई! गुरू) भक्त जनों को परमात्मा की भक्ति का खजाना देता है, परमात्मा का नाम ऐसा धन है जो सदा कायम रहता है। हरि-नाम-धन कभी खत्म होने वाला नहीं, ये धन कभी खत्म नहीं होता, किसी से ये मूल्य भी नहीं लिया जा सकता (भाव, कोई मनुष्य इसे दुनियावी पदार्थों से खरीद भी नहीं सकता)। जिन्होंने ये सदा-स्थिर हरी-धन प्राप्त कर लिया, उन्हें इस नाम-धन की बरकति से (लोक-परलोक में) आदर मिलता है।1।
हे भाई! जिस शरीर में काम-क्रोध-लोभ-मोह-अहंकार पाँच चोर बसते हैं (ये मनुष्य के अंदर) आत्मिक जीवन देने वाला नाम-धन लूटते रहते हैं, अपने मन के पीछे चलने वाले मनुष्य को ये बात समझ में नहीं आती। (जब सब कुछ लुटा के वे दुखी होते हैं तब) उनकी कोई पुकार नहीं सुनता (उनकी कोई सहायता नहीं कर सकता)। माया के मोह में अंधा हुआ जगत अंधों वाली करतूत ही करता रहता है, गुरू से बेमुख हो के (इसके आत्मिक जीवन में) अंधकार छाया रहता है।2।
‘मैं बड़ा हूँ…ये धन-पदार्थ मेरा है’ – ये कह–कह के (माया-ग्रसित मनुष्य) दुखी होते रहते हैं। पर जगत से चलते वक्त कोई भी चीज किसी के साथ नहीं चलती। जो मनुष्य गुरू के सन्मुख रहता है वह सदा परमात्मा के नाम को दिल में बसा के नाम सिमरता रहता है। वह सदा-स्थिर रहने वाली सिफत सालाह की बाणी के द्वारा परमात्मा के गुण गाता रहता है। परमात्मा की मेहर की नजर से वह सदा सुखी रहता है।3।
जिनके हृदय में परमात्मा का बख्शा हुआ ज्ञान सदा प्रकाश किए रखता है उसका हुकम (दुनिया के) बादशाहों के सिर पर (भी) चलता है। वे हर वक्त दिन-रात परमात्मा की भक्ति करते रहते हैं, वे हरी-नाम का लाभ कमाते रहते हैं जो सदा कायम रहता है। हे नानक! परमात्मा के नाम से संसार से पार-उतारा हो जाता है, जो मनुष्य गुरू के शबद से हरी-नाम के रंग में रंगे रहते हैं, परमात्मा उनके नजदीक बसता है।4।2।
Sorat’h, Third Mehl:
The True Lord has blessed His devotees with the treasure of devotional worship, and the wealth of the Lord’s Name.
The wealth of the Naam, shall never be exhausted; no one can estimate its worth.
With the wealth of the Naam, their faces are radiant, and they attain the True Lord. ||1||
O my mind! Through the Word of the Guru’s Shabad, the Lord is found.
Without the Shabad, the world wanders around, and receives its punishment in the Court of the Lord. ||Pause||
Within this body dwell the five thieves: sexual desire, anger, greed, emotional attachment and egotism.
They plunder the Nectar, but the self-willed Manmukh does not realize it; no one hears his complaint.
The world is blind, and its dealings are blind as well; without the Guru, there is only pitch darkness. ||2||
Indulging in egotism and possessiveness, they are ruined; when they depart, nothing goes along with them.
But one who becomes Gurmukh meditates on the Naam, and forever contemplates the Lord’s Name.
Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. ||3||
The spiritual wisdom of the True Guru is a steady light within the heart. The Lord’s decree is over the heads of even kings.
Night and day, the Lord’s devotees worship Him; night and day, they gather in the true profit of the Lord’s Name.
O Nanak! Through the Lord’s Name, one is emancipated; attuned to the Shabad, he finds the Lord. ||4||2||