November 23, 2024
Hukumnama

Amrit wele da mukhwakh shri Harmandar sahib amritsar sahib ji, Ang-601, 19-February-2024

Amrit wele da mukhwakh shri Harmandar sahib amritsar sahib ji, Ang-601, 19-February-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ {ਪੰਨਾ 601}

ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧।

ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ।

ਮੁਏ = (ਵਿਕਾਰਾਂ ਵਲੋਂ) ਮਰ ਸਕਦੇ ਹਾਂ। ਜੀਵਾਲੇ = ਆਤਮਕ ਜੀਵਨ ਦੇਂਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਆਈ = ਆਇ, ਆ ਕੇ। ਦਾਤਾ = ਨਾਮ ਦੀ ਦਾਤਿ ਦੇਣ ਵਾਲਾ। ਜਿਤੁ = ਜਿਸ ਵਿਚ।੨।

ਸੇ = ਉਹ ਬੰਦੇ। ਕਿਤੁ = ਕਾਹਦੇ ਲਈ? ਵਾਰੋ ਵਾਰਾ = ਮੁੜ ਮੁੜ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਬਾਰਾ = ਹਨੇਰਾ।੩।

ਆਪੇ = ਆਪ ਹੀ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਤਾ = ਕਰਤਾਰ।੪।

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥ {पन्ना 601}

पद्अर्थ: सालाही = मैं सालाहता रहूँ। जिचरु = जब तक। घट अंतरि = शरीर में। सासा = सांस, जिंद। जाणउ = मैं जानता हूँ। मुगध = मूर्ख। से = था।1।

बुझाई = समझ। विटहु = से। बलि जाई = मैं सदके जाता हूँ। रहाउ।

मुऐ = (विकारों से) मर सकते हैं। जीवाले = आत्मिक जीवन देता है। मुकति = विकारों से खलासी। आई = आ के। दाता = नाम की दाति देने वाला। जितु = जिस में।2।

से = वह लोग। कितु = किसलिए? वारो वारा = बार बार। मनमुख = अपने मन के पीछे चलने वाले। गुबारा = अंधेरा।3।

आपे = खुद ही। करि = पैदा कर के। वेखै = संभालता है। धुरि = धुर दरगाह से। करता = करतार।4।

अर्थ: हे प्रभू जी! तू स्वयं ही (अपना नाम जपने की मुझे) समझ दे। हे प्रभू! मैं तुझसे सदके जाऊँ, मैं तेरे से कुर्बान जाऊँ। रहाउ

हे प्यारे प्रभू जी! (मेहर कर) जब तक मेरे शरीर में प्राण है, मैं सदा तेरी सिफत सालाह करता रहूँ। हे मालिक प्रभू! जब तू मुझे एक पल भर एक छिन भर बिसरता है, तो मैं (मेरे लिए जैसे) पचास साल बीत गए समझता हूँ। हे भाई! हम सदा से ही मूर्ख अंजान चले आ रहे थे, गुरू के शबद की बरकति से (हमारे अंदर आत्मिक जीवन का) प्रकाश हो गया है।1।

हे भाई! हम (जीव) गुरू के शबद के द्वारा (विकारों से) मर सकते हैं, शबद के द्वारा ही (विकारों को) मार के (गुरू) आत्मिक जीवन देता है, गुरू के शबद में जुड़ने से ही विकारों से मुक्ति मिलती है। गुरू के शबद से मन पवित्र होता है, और परमात्मा मन में आ बसता है। हे भाई! गुरू का शबद (ही नाम की दाति) देने वाला है, जब शबद में मन रंगा जाता है तो परमात्मा में लीन हो जाता है।2।

हे भाई! जो मनुष्य गुरू के शबद के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभू के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3।

पर, हे भाई! (जीवों के भी क्या वश?) प्रभू खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभू के बिना और कोई नहीं (जो जीवों को रास्ता बता सके)। हे भाई! करतार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह–) हे भाई! (उस प्रभू की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।

Sorat’h, Third Mehl:

Dear Beloved Lord, I praise You continually, as long as there is the breath within my body.

If I were to forget You, for a moment, even for an instant, O Lord Master, it would be like fifty years for me.

I was always such a fool and an idiot, O Siblings of Destiny, but now, through the Word of the Guru’s Shabad, my mind is enlightened. ||1||

Dear Lord, You Yourself bestow understanding.

Dear Lord, I am forever a sacrifice to You; I am dedicated and devoted to Your Name. ||Pause||

I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated.

Through the Shabad, my mind and body have been purified, and the Lord has come to dwell within my mind.

The Guru is the Giver of the Shabad; my mind is imbued with it, and I remain absorbed in the Lord. ||2||

Those who do not know the Shabad are blind and deaf; why did they even bother to come into the world?

They do not obtain the subtle essence of the Lord’s elixir; they waste away their lives, and are reincarnated over and over again.

The blind, idiotic, self-willed manmukhs are like maggots in manure, and in manure they rot away. ||3||

The Lord Himself creates us, watches over us, and places us on the Path, O Siblings of Destiny; there is no one other than Him.

No one can erase that which is pre-ordained, O Siblings of Destiny; whatever the Creator wills, comes to pass.

O Nanak, the Naam, the Name of the Lord, abides deep within the mind; O Siblings of Destiny, there is no other at all. ||4||4||

Leave feedback about this

  • Service