N1Live Hukumnama Amrit wele da mukhwakh shri Harmandar sahib amritsar sahib ji, Ang-611,  23-April-2024
Hukumnama

Amrit wele da mukhwakh shri Harmandar sahib amritsar sahib ji, Ang-611,  23-April-2024

Amrit wele da mukhwakh shri Harmandar sahib amritsar sahib ji, Ang-611,  23-April-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ  ਗੋੁਪਾਲਾ॥੪॥੧੦॥ {ਪੰਨਾ 611}

ਪਦਅਰਥ: ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ।੧।

ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ।ਰਹਾਉ।

ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ = ਵਿਆਪਕ। ਬਿਧਾਤਾ = ਕਰਤਾਰ।੨।

ਸ੍ਰਵਣੀ = ਕੰਨਾਂ ਨਾਲ। ਰਸਨਾ = ਜੀਭ (ਨਾਲ) । ਸੋਈ = ਉਹ (ਪ੍ਰਭੂ) ਹੀ। ਕਰਣ ਕਾਰਣ = ਜਗਤ ਦਾ ਮੂਲ। ਜਾ ਤੇ = ਜਿਸ ਤੋਂ, ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ।੩।

ਭਾਗਿ = ਕਿਸਮਤ ਨਾਲ। ਕਿਰਪਾਲਾ = ਹੇ ਕਿਰਪਾਲ! ਗਾਵੈ = ਗਾਉਂਦਾ ਰਹੇ। ਗਪਾਲਾ = {ਅਸਲ ਲਫ਼ਜ਼ ‘ਗੋਪਾਲਾ’ ਹੈ, ਇਥੇ ‘ਗੁਪਾਲਾ’ ਪੜ੍ਹਨਾ ਹੈ} ਹੇ ਗੁਪਾਲ!।੪।

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गुोपाला ॥४॥१०॥ {पन्ना 611}

पद्अर्थ: खोजत = खोजते हुए। खोजि = खोज के। ततु = अस्लियत। सारा = श्रेष्ठ। किलबिख = पाप। निमख = आँख झपकने जितना समय। गुरमुखि = गुरू की शरण पड़ कर।1।

पुरखु ज्ञानी = हे आत्मिक जीवन की सूझ वाले मनुष्य! सुणि सुणि = बार बार सुन के। त्रिपति = तृप्ति, संतोष। साधू = गुरू। अंम्रित बानी = आत्मिक जीवन देने वाली बाणी के द्वारा। रहाउ।

मुकति = (माया के मोह से) मुक्ति। भुगति = (आत्मा की) खुराक। जुगति = जीने का सही तरीका। सचु = सदा कायम रहने वाला परमात्मा। कउ = को। पूरन = सर्व-व्यापक। बिधाता = करतार।2।

स्रवणी = कानों से। रसना = जीभ (से)। सोई = वह (प्रभू) ही। करण कारण = जगत का मूल। जा ते = जिससे, जिस (के दर) से। ब्रिथा = खाली।3।

भागि = किस्मत से। किरपाला = हे कृपालु! गावै = गाता रहे। गुोपाला = (असल शब्द ‘गोपाला’ है यहाँ ‘गुपाला’ पढ़ना है) हे गुपाल!।4।

अर्थ: हे आत्मिक जीवन की समझ वाले मनुष्य! (सदा) परमात्मा का नाम-रस पीया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार-बार सुन सुन के (मनुष्य का) मन सबसे ऊँचा संतोष हासल कर लेता है। रहाउ।

हे भाई! बड़ी लंबी खोज करके हम इस विचार पर पहुँचे हैं कि परमात्मा का नाम (-सिमरना ही मानस जन्म की) सबसे ऊँची अस्लियत है। गुरू की शरण पड़ के हरी का नाम सिमरने से (ये नाम) आँख झपकने जितने समय में (सारे) पाप काट देता है, और, (संसार-समुंद्र से) पार लंघा देता है।1।

हे भाई! सारे सुखों को देने वाला, सदा कायम रहने वाला परमात्मा अगर मिल जाए, तो यही है विकारों से खलासी (का मूल), यही है (आत्मा की) खुराक, यही है जीने का सच्चा ढंग। वह सर्व-व्यापक सृजनहार प्रभू-भक्ति का (ये) दान अपने सेवक को (ही) बख्शता है।2।

हे भाई! जिस जगत के मूल सब ताकतों के मालिक प्रभू के दर से कोई जीव खाली हाथ नहीं जाता, उस (के) ही (नाम) को कानों से सुनना चाहिए, हृदय में आराधना चाहिए।3।

हे गोपाल! हे कृपाल! बड़ी किस्मत से ये श्रेष्ठतम मानस जन्म मिला है (अब) मेहर कर, (तेरा सेवक) नानक साध-संगति में रह के तेरे गुण गाता रहे, तेरा नाम सदा सिमरता रहे।4।10।

Sorat’h, Fifth Mehl:

I have searched and searched and searched, and found that the Lord’s Name is the most sublime reality.

Contemplating it for even an instant, sins are erased; the Gurmukh is carried across and saved. ||1||

Drink in the sublime essence of the Lord’s Name, O man of spiritual wisdom.

Listening to the Ambrosial Words of the Holy Saints, the mind finds absolute fulfillment and satisfaction. ||Pause||

Liberation, pleasures, and the true way of life are obtained from the Lord, the Giver of all peace.

The Perfect Lord, the Architect of Destiny, blesses His slave with the gift of devotional worship. ||2||

Hear with your ears, and sing with your tongue, and meditate within your heart on Him.

The Lord and Master is all-powerful, the Cause of causes; without Him, there is nothing at all. ||3||

By great good fortune, I have obtained the jewel of human life; have mercy on me, O Merciful Lord.

In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

Exit mobile version