Amrit wele da mukhwakh shri Harmandar sahib amritsar sahib ji, Ang-615, 04-December-2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ {ਪੰਨਾ 615}
ਪਦਅਰਥ: ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ। ਬਿਖਮੁ = ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾ ਸਮੁੰਦਰ। ਸੰਗਿ = ਸੰਗਤਿ ਵਿਚ। ਉਧਾਰੇ = ਪਾਰ ਲੰਘਾ ਦੇਂਦਾ ਹੈ।੧।
ਗੁਰਿ = ਗੁਰੂ ਨੇ। ਭਰਮੁ = ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ। ਭਜੁ = ਸਿਮਰ। ਨੇਰਾ = ਨੇੜੇ, ਅੰਗ = ਸੰਗ।ਰਹਾਉ।
ਨਿਧਾਨ = ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋ ਗਏ। ਜਤ ਕਤ = ਜਿੱਥੇ ਕਿੱਥੇ, ਹਰ ਥਾਂ।੨।
ਬੇਤਾ = ਜਾਣਨ ਵਾਲਾ। ਤਤ ਬੇਤਾ = ਅਸਲੀਅਤ ਦਾ ਜਾਣਨ ਵਾਲਾ। ਜਿਸੁ ਮਨਿ = ਜਿਸ ਦੇ ਮਨ ਵਿਚ। ਗਪਾਲਾ = {ਅੱਖਰ ‘ਗ’ ਦੇ ਨਾਲ ਦੋ ਲਗਾਂ ਹਨ– ੋ, ਅਤੇ ੁ। ਅਸਲ ਲਫ਼ਜ਼ ‘ਗੋਪਾਲਾ’ ਹੈ, ਇਥੇ ਇਸ ਨੂੰ ‘ਗੁਪਾਲਾ’ ਪੜ੍ਹਨਾ ਹੈ}। ਜਿਨਿ = ਜਿਸ ਮਨੁੱਖ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਾਲਾ = ਮੇਹਨਤ।੩।
ਕਲਿ = ਝਗੜੇ। ਸਗਲੇ = ਸਾਰੇ। ਫਾਸਾ = ਫਾਹੀ। ਪ੍ਰਭਿ = ਪ੍ਰਭੂ ਨੇ। ਬਿਗਾਸਾ = ਪ੍ਰਸੰਨ।੪।
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।
सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥ {पन्ना 615}
पद्अर्थ: बिखु = जहर। जारे = जला देता है। बिखमु = मुश्किल। को = का। अगनि को सागरु = आग का समुंद्र। संगि = संगति में। उधारे = पार लंघा देता है।1।
गुरि = गुरू ने। भरमु = भटकना। अंधेरा = (माया के मोह का) अंधेरा। भजु = सिमर। नेरा = नजदीक, अंग संग। रहाउ।
निधान = खजाने। रहे अघाई = तृप्त हो गए। जत कत = जहाँ कहाँ, हर जगह।2।
बेता = जानने वाला। तत बेता = अस्लियत को जानने वाला। जिसु मनि = जिसके मन में। जिनि = जिस मनुष्य ने। गुरमुखि = गुरू की शरण पड़ के। घाला = मेहनत।3।
गुोपाला: यहाँ अक्षर ‘ग’ के साथ दो मात्राएं ‘ु’ और ‘ो’ हैं। असल शब्द ‘गोपाला’ है, यहाँ इसे ‘गुपाला’ पढ़ना है।
कलि = कलेश, झगड़े। सगले = सारे। फासा = जंजाल। प्रभि = प्रभू ने। बिगासा = प्रसन्न।4।
अर्थ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसका माया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।
(हे भाई! पूरे गुरू की शरण पड़ कर) सर्व-व्यापक नाश-रहित प्रभू के गुण गाया कर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देता है। (ये जगत विकारों की) आग का समुंद्र (है, इस में से पार लांघना) बहुत कठिन है (सिफत सालाह के गीत गाने वाले मनुष्य को गुरू) साध-संगति में (रख के इस समुंद्र में से) पार लंघा देता है।1।
हे भाई! परमात्मा का नाम (सारे रसों का खजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओर से) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2।
हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू के द्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वाला हो जाता है वह मनुष्य आत्मिक सूझ का ज्ञाता हो जाता है।3।
हे नानक! कह– जिस मनुष्य पर प्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उस मनुष्य की जमों वाली जंजीरें काटी गई ( उसके गले से माया के मोह की फाही कट गई जो आत्मिक मौत ला के उसे जमों के वश में करती है), उसके सारे दुख-कलेश-कष्ट दूर हो गए।4।12।23।
Sorat’h, Fifth Mehl:
Sing the Glorious Praises of the Perfect, Imperishable Lord, and the poison of sexual desire and anger shall be burnt away.
You shall cross over the awesome, arduous ocean of fire, in the Saadh Sangat, the Company of the Holy. ||1||
The Perfect Guru has dispelled the darkness of doubt.
Remember God with love and devotion; He is near at hand. ||Pause||
Drink in the sublime essence, the treasure of the Name of the Lord, Har, Har, and your mind and body shall remain satisfied.
The Transcendent Lord is totally permeating and pervading everywhere; where would He come from, and where would He go? ||2||
One whose mind is filled with the Lord, is a person of meditation, penance, self-restraint and spiritual wisdom, and a knower of reality.
The Gurmukh obtains the jewel of the Naam; his efforts come to perfect fruition. ||3||
All his struggles, sufferings and pains are dispelled, and the noose of death is cut away from him.
Says Nanak, God has extended His Mercy, and so his mind and body blossom forth. ||4||12||23||
Leave feedback about this