🙏🌹🙏🌹🙏🌹
Please do adopt top lines as appended below :
Be remain blessed.🙏
*Please cover your head & Remove your shoes before reading Hukamnama sahib Ji*🌹
🙏🌹🙏🌹🙏🌹
Amrit wele da mukhwakh shri Harmandar sahib amritsar sahib ji, Ang-619,
01-November-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ {ਪੰਨਾ 619}
ਪਦਅਰਥ: ਮੰਗਲ = ਖ਼ੁਸ਼ੀਆਂ। ਕਲਿਆਣ = ਸੁਖ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਨਿਹਾਰਿਆ = ਵੇਖੇ। ਰਾਖਨਹਾਰੈ = ਰੱਖਿਆ ਕਰਨ ਦੀ ਸਮਰਥਾ ਵਾਲੇ ਨੇ। ਸਤਿਗੁਰਿ = ਸਤਿਗੁਰੂ ਨੇ।੧।
ਉਬਰੇ = ਬਚ ਗਏ। ਜਾ ਕੀ = ਜਿਸ (ਗੁਰੂ) ਦੀ। ਬਿਰਥੀ = ਖ਼ਾਲੀ।ਰਹਾਉ।
ਘਰ ਮਹਿ = ਹਿਰਦੇ ਵਿਚ। ਫੁਨਿ = ਭੀ। ਬਿਘਨੁ = ਰੁਕਾਵਟ।੨।
ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।
सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥ {पन्ना 619}
पद्अर्थ: मंगल = खुशियां। कलिआण = सुख। सहज धुनि = आत्मिक अडोलता की रौंअ। निहारिआ = देखे। राखनहारै = रक्षा करने की समर्था वाले ने। सतिगुरू ने।1।
उबरे = बच गए। जा की = जिस (गुरू) की। बिरथी = व्यर्थ, ख़ाली। रहाउ।
घर महि = हृदय में। फुनि = भी। बिघनु = रुकावट।2।
अर्थ: हे भाई! जिस गुरू की की हुई सेवा ख़ाली नहीं जाती, उस गुरू की शरण जो मनुष्य पड़ते हैं वह (आत्मिक जीवन के रास्ते में आने वाली रुकावटों से) बच जाते हैं। रहाउ।
(हे भाई! जो मनुष्य गुरू की शरण आ पड़ा) गुरू ने उसका ताप (दुख-कलेश) उतार दिया, रक्षा करने की समर्था वाले गुरू ने उस बालक को (विघनों से) बचा लिया (उसे यूँ बचाया जैसे पिता अपने पुत्र की रक्षा करता है)। (गुरू की शरण पड़ के जिस मनुष्य ने) परमात्मा के चरणों के दर्शन कर लिए, उसके अंदर सुख-खुशी-आनंद और आत्मिक अडोलता की लहर चल पड़ी।1।
(हे भाई! जो मनुष्य गुरू की शरण पड़ता है उसके) हृदय में आत्मिक आनंद बना रहता है, बाहर (दुनिया से बर्ताव-व्यवहार करते हुए) भी उसे आत्मिक सुख मिला रहता है, उस पर प्रभू सदा दयावान रहता है। हे नानक! उस मनुष्य की जिंदगी के रास्ते में कोई रुकावट नहीं आती, उस पर परमात्मा कृपालु हुआ रहता है।2।12।40।
Sorat’h, Fifth Mehl:
I have been blessed with peace, pleasure, bliss, and the celestial sound current, gazing upon the feet of God.
The Savior has saved His child, and the True Guru has cured his fever. ||1||
I have been saved, in the True Guru’s Sanctuary;
service to Him does not go in vain. ||1||Pause||
There is peace within the home of one’s heart, and there is peace outside as well, when God becomes kind and compassionate.
O Nanak, no obstacles block my way; my God has become gracious and merciful to me. ||2||12||40||
Leave feedback about this