November 22, 2024
Hukumnama

Amrit wele da mukhwakh shri Harmandar sahib amritsar sahib ji, Ang-619 , 27- October-2024

🙏🌹🙏🌹🙏🌹

Please do adopt top lines as appended below :
Be remain blessed.🙏

Amrit wele da mukhwakh shri Harmandar sahib amritsar sahib ji, Ang-619 ,
27- October-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਪੰਨਾ 619}

ਪਦਅਰਥ: ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ।੧।

ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ।ਰਹਾਉ।

ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ।੨।

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥ {पन्ना 619}

पद्अर्थ: हमरी = हम जीवों की। गणत = किए कर्मों का हिसाब-किताब। न गणीआ = नहीं गिनता। काई गणत = कोई भी लेखा। बिरदु = प्राकृतिक (प्यार वाला) स्वभाव। पछाणि = पहचानता है, याद रखता है। देइ = दे के। राखे = (कुकर्मों से) बचाए रखता है। माणि = माणता है, भोगता है।1।

साचा = सदा कायम रहने वाला। सद = सदा। बंधु = रोक, बंधन, (कुकर्मों के राह में) रुकावट। सतिगुरि = गुरू ने। कलिआण = (आत्मिक) सुख। रहाउ।

जीउ = जिंद। पाइ = पा के। पिंडु = शरीर। जिन = जिस (प्रभू) ने। सजाइआ = पैदा किया। पैज = इज्जत। सद = सदा।2।

अर्थ: हे भाई! सदा कायम रहने वाला मालिक प्रभू सदा दयावान रहता है, (कुकर्मों की ओर जा रहे लोगों को बचा के वह गुरू से मिलाता है। जिसे पूरा गुरू मिल गया, उसके विकारों के रास्ते में) मेरे पूरे गुरू ने रुकावट खड़ी कर दी (और, इस तरह उसके अंदर) सारे आत्मिक आनंद पैदा हो गए। रहाउ।

हे भाई! परमात्मा हम जीवों के किए बुरे कर्मों का कोई ख्याल नहीं करता। वह अपने मूल (प्यार भरे) स्वभाव (बिरद) को याद रखता है (वह बल्कि, हमें गुरू से मिलवा के, हमें) अपने बना के (अपना) हाथ दे के (हमें विकारों से) बचाता है। (जिस भाग्यशाली को गुरू मिल जाता है, वह) सदा ही आत्मिक आनंद लेता है।1।

हे भाई! जिस परमात्मा ने प्राण डाल के (हमारा) शरीर पैदा किया है, जो (हर वक्त) हमें खुराक और पोशाक दे रहा है, वह परमात्मा (संसार समुंद्र की विकार-लहरों से) अपने सेवक की इज्जत (गुरू को मिला के) बचाता है। हे नानक! (कह– मैं उस परमात्मा से) सदा सदके जाता हूँ।2।16।44।

Sorat’h, Fifth Mehl:

He did not take my accounts into account; such is His forgiving nature.

He gave me His hand, and saved me and made me His own; forever and ever, I enjoy His Love. ||1||

The True Lord and Master is forever merciful and forgiving.

My Perfect Guru has bound me to Him, and now, I am in absolute ecstasy. ||Pause||

The One who fashioned the body and placed the soul within, who gives you clothing and nourishment –

He Himself preserves the honor of His slaves. Nanak is forever a sacrifice to Him. ||2||16||44||

Leave feedback about this

  • Service