May 24, 2024
Hukumnama

Amrit wele da mukhwakh shri Harmandar sahib amritsar sahib ji, Ang-647, 16-May-2024

Amrit wele da mukhwakh shri Harmandar sahib amritsar sahib ji, Ang-647, 16-May-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ {ਪੰਨਾ 647}

ਪਦਅਰਥ: ਸਾਖੀ = ਸਿੱਖਿਆ ਦਾ ਬਚਨ।

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ {ਪੰਨਾ 647}

ਅਰਥ: ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ {ਪੰਨਾ 647}

ਅਰਥ: ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ {ਪੰਨਾ 647}

ਪਦਅਰਥ: ਕੂਕ ਪੂਕਾਰ = ਰੋਣਾ = ਚੀਕਣਾ, ਗਿਲੇ = ਗੁਜ਼ਾਰੀ। ਸੰਸਾ = ਤੌਖ਼ਲਾ। ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ।

ਅਰਥ: ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।

ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ {ਪੰਨਾ 647}

ਪਦਅਰਥ: ਸਜਣ = ਗੁਰਮੁਖ। ਮਿਲਿ = ਮਿਲਿ ਕੇ। ਪੰਥੁ = ਰਾਹ। ਦਸਾਈ = ਮੈਂ ਪੁੱਛਾਂ। ਕਰੀ = ਮੈਂ ਕਰਾਂ। ਧਿਆਈ = ਮੈਂ ਸਿਮਰਾਂ।

ਅਰਥ: ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।

ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ {ਪੰਨਾ 647}

ਅਰਥ: ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ {पन्ना 647}

पद्अर्थ: साखी = शिक्षा का वचन।

अर्थ: महापुरुष किसी के संबंध में शिक्षा के वचन बोलते हैं (पर वह शिक्षा) सारे संसार के लिए सांझे होते हैं, जो मनुष्य सतिगुरू के सन्मुख होते हैं, वह (सुन के) प्रभू का डर (हृदय में धारण) करते हैं, और अपने आप की खोज करते हैं (आत्म-विश्लेषण करते हैं)। सतिगुरू की कृपा से वे संसार में कार्य-व्यवहार करते हुए भी माया से उदास रहते हैं, और उनका मन अपने आप में पतीजा रहता है (बाहर भटकने से हट जाता है)।

जिन कउ मन की परतीति नाही नानक से किआ कथहि गिआनै ॥१॥ {पन्ना 647}

अर्थ: हे नानक! जिन का मन पतीजा नहीं, उनको ज्ञान की बातें करने का कोई लाभ नहीं होता।1।

मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न काई पाइ ॥ पंडित तिन की बरकती सभु जगतु खाइ जो रते हरि नाइ ॥ जिन गुर कै सबदि सलाहिआ हरि सिउ रहे समाइ ॥ {पन्ना 647}

अर्थ: हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है।

पंडित दूजै भाइ बरकति न होवई ना धनु पलै पाइ ॥ पड़ि थके संतोखु न आइओ अनदिनु जलत विहाइ ॥ कूक पूकार न चुकई ना संसा विचहु जाइ ॥ नानक नाम विहूणिआ मुहि कालै उठि जाइ ॥२॥ {पन्ना 647}

पद्अर्थ: कूक पूकार = रोना चिल्लाना, गिले गुजारिश। संसा = संशय, तौख़ला। मुहि कालै = काले मुँह से, बदनामी कमा के।

अर्थ: हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2।

पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ {पन्ना 647}

पद्अर्थ: सजण = गुरमुख। मिलि = मिल के। पंथु = राह। दसाई = मैं पूछूँ। करी = मैं करूँ। धिआई = मैं सिमरूँ।

अर्थ: हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ।

बलिहारी सतिगुर तिसु जिनि सोझी पाई ॥१२॥ {पन्ना 647}

अर्थ: मैं सदके हूँ उस सतिगुरू से जिसने (परमात्मा की) समझ बख्शी है।12।

Shalok, Third Mehl:

Great men speak the teachings by relating them to individual situations, but the whole world shares in them.

One who becomes Gurmukh knows the Fear of God, and realizes his own self.

If, by Guru’s Grace, one remains dead while yet alive, the mind becomes content in itself.

Those who have no faith in their own minds, O Nanak – how can they speak of spiritual wisdom? ||1||

Third Mehl:

Those who do not focus their consciousness on the Lord, as Gurmukh, suffer pain and grief in the end.

They are blind, inwardly and outwardly, and they do not understand anything.

O Pandit, O religious scholar, the whole world is fed for the sake of those who are attuned to the Lord’s Name.

Those who praise the Word of the Guru’s Shabad, remain blended with the Lord.

O Pandit, O religious scholar, no one is satisfied, and no one finds true wealth through the love of duality.

They have grown weary of reading scriptures, but still, they do not find contentment, and they pass their lives burning, night and day.

Their cries and complaints never end, and doubt does not depart from within them.

O Nanak, without the Naam, the Name of the Lord, they rise up and depart with blackened faces. ||2||

Pauree:

O Beloved, lead me to meet my True Friend; meeting with Him, I shall ask Him to show me the Path.

I am a sacrifice to that Friend, who shows it to me.

I share His Virtues with Him, and meditate on the Lord’s Name.

I serve my Beloved Lord forever; serving the Lord, I have found peace.

I am a sacrifice to the True Guru, who has imparted this understanding to me. ||12||

Leave feedback about this

  • Service