Amrit wele da mukhwakh shri Harmandar sahib amritsar sahib ji, Ang-648-649, 26-February-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ {ਪੰਨਾ 648}
ਪਦਅਰਥ: ਹਿਰਿ ਲਇਆ = ਚੁਰਾਇਆ ਜਾਂਦਾ ਹੈ।
ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।
ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ {ਪੰਨਾ 649}
ਪਦਅਰਥ: ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ।
ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।
ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ {ਪੰਨਾ 649}
ਪਦਅਰਥ: ਮਨਿ ਚਿਤਿ = ਮਨ ਨਾਲ ਤੇ ਚਿਤ ਨਾਲ, ਮਨੋਂ ਚਿਤੋਂ ਪੂਰੀ ਖਿੱਚ ਨਾਲ।
ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।
ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ {ਪੰਨਾ 649}
ਪਦਅਰਥ: ਮਸਤਕਿ = ਮੱਥੇ ਤੇ। ਗੁਣੀ = ਗੁਣਾਂ ਵਾਲਾ ਪ੍ਰਭੂ। ਨਾਮਿ = ਨਾਮ ਵਿਚ।
ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।
सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ {पन्ना 648}
पद्अर्थ: हिरि लइआ = चुराया जाता है।
अर्थ: हे नानक! नाम से टूटे हुए का लोक-परलोक सब व्यर्थ जाता है; उनका जप तप और संजम सब छिन जाता है, और माया के मोह में (उनकी मति) ठॅगी जाती है; जम के द्वार पर बँधे हुए मार खाते हैं और (उनको) बहुत सज़ा मिलती है।
मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥ {पन्ना 649}
पद्अर्थ: उरवारि = उरला पासा, इस लोक में।
अर्थ: निंदक मनुष्य संत-जनों से वैर करते हैं और दुर्जनों से मोह-प्यार रखते हैं; उन्हें लोक-परलोक में कहीं सुख नहीं मिलता, बार-बार दुविधा में ख्वार हो हो के, पैदा होते मरते हैं; उनकी तृष्णा कभी नहीं उतरती, हरी के सच्चे दरबार में उन निंदकों के मुँह काले होते हैं। हे नानक! नाम से टूटे हुए लोगों को ना इस लोक में ना ही परलोक में (आसरा मिलता है)।2।
पउड़ी ॥ जो हरि नामु धिआइदे से हरि हरि नामि रते मन माही ॥ जिना मनि चिति इकु अराधिआ तिना इकस बिनु दूजा को नाही ॥ {पन्ना 649}
पद्अर्थ: मनि चिति = मन से चिक्त से। मन चिक्त से पूरी लगन से।
अर्थ: जो मनुष्य हरी का नाम सिमरते हैं, वे अंदर से हरी-नाम में रंगे जाते हैं; जिन्होंने ऐकाग्रचिक्त हो के एक हरी को आराधा है, वे उसके बिना किसी और को नहीं जानते।
सेई पुरख हरि सेवदे जिन धुरि मसतकि लेखु लिखाही ॥ हरि के गुण नित गावदे हरि गुण गाइ गुणी समझाही ॥ वडिआई वडी गुरमुखा गुर पूरै हरि नामि समाही ॥१७॥ {पन्ना 649}
पद्अर्थ: मसतकि = माथे पर। गुणी = गुणों वाला प्रभू। नामि = नाम में।
अर्थ: (पिछले किए कर्मों के अनुसार) शुरू से ही जिनके माथे पर (संस्कार-रूप) लेख उकरे हुए हैं, वह मनुष्य हरी को जपते हैं; वे सदा हरी के गुण गाते हैं, गुण गा गा के गुणों के मालिक हरी की (औरों को) शिक्षा देते हैं। गुरमुखों में ये बड़ा गुण है कि पूरे सतिगुरू के द्वारा हरी के नाम में लीन होते हैं।17।
Shalok, Third Mehl:
O Nanak, forsaking the Name, he loses everything, in this world and the next.
Chanting, deep meditation and austere self-disciplined practices are all wasted; he is deceived by the love of duality.
He is bound and gagged at the door of the Messenger of Death. He is beaten, and receives terrible punishment. ||1||
Third Mehl:
They inflict their hatred upon the Saints, and they love the wicked sinners.
They find no peace in either this world or the next; they are born only to die, again and again.
Their hunger is never satisfied, and they are ruined by duality.
The faces of these slanderers are blackened in the Court of the True Lord.
O Nanak, without the Naam, they find no shelter on either this shore, or the one beyond. ||2||
Pauree:
Those who meditate on the Lord’s Name, are imbued with the Name of the Lord, Har, Har, in their minds.
For those who worship the One Lord in their conscious minds, there is no other than the One Lord.
They alone serve the Lord, upon whose foreheads such pre-ordained destiny is written.
They continually sing the Glorious Praises of the Lord, and singing the Glories of the Glorious Lord, they are uplifted.
Great is the greatness of the Gurmukhs, who, through the Perfect Guru, remain absorbed in the Lord’s Name. ||17||