Amrit wele da mukhwakh shri Harmandar sahib amritsar sahib ji, Ang-649-650, 04-June-2024
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649}
ਪਦਅਰਥ: ਬਿੰਦੈ = ਜਾਣਦਾ ਹੈ। ਬ੍ਰਹਮੁ = ਪਰਮਾਤਮਾ। ਬ੍ਰਹਮਤੁ = ਬ੍ਰਾਹਮਣ ਵਾਲਾ ਲੱਛਣ। ਏਕ ਸਬਦਿ = ਕੇਵਲ ਸ਼ਬਦ ਵਿਚ।
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649}
ਪਦਅਰਥ: ਕਰਿ = ਕਰ ਕੇ।
ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649}
ਪਦਅਰਥ: ਸੀਤਲੁ = ਠੰਡੇ, ਸ਼ਾਂਤ, ਸੰਤੋਖੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ।
ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ {ਪੰਨਾ 649-650}
ਪਦਅਰਥ: ਤ੍ਰਿਪਤਿ = ਰੱਜ, ਰਜੇਵਾਂ। ਜਿ = ਜੋ ਕੁਝ।
ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।
ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ {ਪੰਨਾ 650}
ਪਦਅਰਥ: ਰਵਾ = ਉਚਾਰਾਂ। ਕਿਲਵਿਖ = ਪਾਪ। ਕ੍ਰਿਖਾ = ਨਾਸ ਕਰ ਦਿਆਂ। ਵਿਖਾ = ਕਦਮ, ਪੈਰ।
ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।
सलोकु मः ३ ॥ ब्रहमु बिंदै तिस दा ब्रहमतु रहै एक सबदि लिव लाइ ॥ नव निधी अठारह सिधी पिछै लगीआ फिरहि जो हरि हिरदै सदा वसाइ ॥ {पन्ना 649}
पद्अर्थ: बिंदै = जानता है। ब्रहमु = परमात्मा। ब्रहमतु = ब्राहमण वाले लक्षण। ऐक सबदि = केवल शबद में।
अर्थ: जो मनुष्य केवल गुरू शबद में बिरती जोड़ के ब्रहम को पहचाने, उसका ब्राहमणपन बरकरार रहता है; जो मनुष्य हरी को दिल में बसाए, नौ-निधियां और अठारह सिद्धियां उसके पीछे लगी फिरती हैं।
बिनु सतिगुर नाउ न पाईऐ बुझहु करि वीचारु ॥ नानक पूरै भागि सतिगुरु मिलै सुखु पाए जुग चारि ॥१॥ {पन्ना 649}
पद्अर्थ: करि = करके।
अर्थ: विचार के समझो, सतिगुरू के बिना नाम नहीं मिलता, हे नानक! पूरे भाग्यों से जिसको सतिगुरू मिले वह चारों युगों में (अर्थात, हमेशा) सुख पाता है।1।
मः ३ ॥ किआ गभरू किआ बिरधि है मनमुख त्रिसना भुख न जाइ ॥ गुरमुखि सबदे रतिआ सीतलु होए आपु गवाइ ॥ {पन्ना 649}
पद्अर्थ: सीतलु = ठंडे, शांत, संतोखी। मनमुख = अपने मन के पीछे चलने वाले। गुरमुखि = गुरू के हुकम में चलने वाला मनुष्य।
अर्थ: जवान हो या वृद्ध- मनमुख की तृष्णा भूख दूर नहीं होती, सतिगुरू के सनमुख हुए मनुष्य शबद में रंगे होने के कारण और अहंकार गवा के अंदर से संतोषी होते हैं।
अंदरु त्रिपति संतोखिआ फिरि भुख न लगै आइ ॥ नानक जि गुरमुखि करहि सो परवाणु है जो नामि रहे लिव लाइ ॥२॥ {पन्ना 649-650}
पद्अर्थ: त्रिपति = अघाना। जि = जो कुछ।
अर्थ: (उनका) हृदय तृप्ति के कारण संतोषी होता है, और फिर (उनको माया की) भूख नहीं लगती। हे नानक! गुरमुख मनुष्य जो कुछ करते हैं, वह कबूल होता है, क्योंकि वह नाम में बिरती जोड़े रखते हैं।2।
पउड़ी ॥ हउ बलिहारी तिंन कंउ जो गुरमुखि सिखा ॥ जो हरि नामु धिआइदे तिन दरसनु पिखा ॥ सुणि कीरतनु हरि गुण रवा हरि जसु मनि लिखा ॥ हरि नामु सलाही रंग सिउ सभि किलविख क्रिखा ॥ धनु धंनु सुहावा सो सरीरु थानु है जिथै मेरा गुरु धरे विखा ॥१९॥ {पन्ना 650}
पद्अर्थ: रवा = उचारूँ। किलविख = पाप। क्रिखा = नाश कर दिया। विखा = कदम, पैर।
अर्थ: जो सिख सतिगुरू के सन्मुख हैं, मैं उनसे सदके हूँ। जो हरी-नाम सिमरते हैं (जी चाहता है) मैं उनके दर्शन करूँ, (उनसे) कीर्तन सुन के हरी के गुण गाऊँ और हरी-यश मन में उकर लूँ, प्रेम से हरी नाम की सिफत करूँ और (अपने) सारे पाप काट दूँ। वह शरीर-स्थल धन्य है, सुंदर है जहाँ प्यारा सतिगुरू पैर रखता है (भाव, आ के बसता है)।19।
Shalok, Third Mehl:
One who knows God, and who lovingly focuses his attention on the One Word of the Shabad, keeps his spirituality intact.
The nine treasures and the eighteen spiritual powers of the Siddhas follow him, who keeps the Lord enshrined in his heart.
Without the True Guru, the Name is not found; understand this, and reflect upon it.
O Nanak, through perfect good destiny, one meets the True Guru, and finds peace, throughout the four ages. ||1||
Third Mehl:
Whether he is young or old, the self-willed manmukh cannot escape hunger and thirst.
The Gurmukhs are imbued with the Word of the Shabad; they are at peace, having lost their self-conceit.
They are satisfied and satiated within; they never feel hungry again.
O Nanak, whatever the Gurmukhs do is acceptable; they remain lovingly absorbed in the Naam, the Name of the Lord. ||2||
Pauree:
I am a sacrifice to those Sikhs who are Gurmukhs.
I behold the Blessed Vision, the Darshan of those who meditate on the Lord’s Name.
Listening to the Kirtan of the Lord’s Praises, I contemplate His virtues; I write His Praises on the fabric of my mind.
I praise the Lord’s Name with love, and eradicate all my sins.
Blessed, blessed and beauteous is that body and place, where my Guru places His feet. ||19||
Leave feedback about this