Amrit wele da mukhwakh shri Harmandar sahib amritsar sahib ji, Ang-651, 27-November-2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ {ਪੰਨਾ 651}
ਪਦਅਰਥ: ਖੰਨਲੀ = ਤੇਲੀ ਦੀ ਕੋਹਲੂ ਵਿਚ ਫੇਰਨ ਵਾਲੀ ਲੀਰ। ਧੋਵਣਿ ਪਾਹੁ = ਧੋਣ ਦਾ ਜਤਨ ਕਰੋ।
ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।
ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ {ਪੰਨਾ 651}
ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।
ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ {ਪੰਨਾ 651}
ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।
ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ {ਪੰਨਾ 651}
ਪਰ ਅਰਥ: ਕੀਰਤਿ-ਸਿਫ਼ਤਿ-ਸਾਲਾਹ। ਲਿਖਿ-ਲਿਖ ਕੇ। ਅਨਦਿਨੁ-ਹਰ ਰੋਜ਼।
ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।
ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ {ਪੰਨਾ 651}
ਪਦਅਰਥ: ਮੁਖਿ = ਮੂੰਹੋਂ। ਚਵਾ = ਉਚਾਰਾਂ।
ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।
ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ {ਪੰਨਾ 651}
ਅਰਥ: ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।
सलोकु मः ३ ॥ जनम जनम की इसु मन कउ मलु लागी काला होआ सिआहु ॥ खंनली धोती उजली न होवई जे सउ धोवणि पाहु ॥ {पन्ना 651}
पद्अर्थ: खनंली = तेली के कोल्हू में फेरने वाला कपड़ा। धोवणि पाहु = धोने का यतन करो।
अर्थ: कई जन्मों की इस मन को मैल लगी हुई है इसलिए ये बहुत ही काला हुआ पड़ा है (सफेद नहीं हो सकता), जैसे तेली का कपड़ा धोने से सफेद नहीं होता चाहे सौ बार धोने का यतन करो।
गुर परसादी जीवतु मरै उलटी होवै मति बदलाहु ॥ नानक मैलु न लगई ना फिरि जोनी पाहु ॥१॥ {पन्ना 651}
अर्थ: हे नानक! अगर गुरू की कृपा से मन जीवित ही मर जाय और मति (माया से) उलट जाए, तो भी मैल नहीं लगती और (मनुष्य) फिर जूनियों में भी नहीं पड़ता।1।
मः ३ ॥ चहु जुगी कलि काली कांढी इक उतम पदवी इसु जुग माहि ॥ {पन्ना 651}
अर्थ: चारों युगों में कलयुग ही काला कहलाता है, पर इस युग में भी एक उक्तम पदवी (मिल सकती) है।
गुरमुखि हरि कीरति फलु पाईऐ जिन कउ हरि लिखि पाहि ॥ नानक गुर परसादी अनदिनु भगति हरि उचरहि हरि भगती माहि समाहि ॥२॥ {पन्ना 651}
पद्अर्थ: कीरति = सिफत सालाह। लिखि = लिख के। अनदिनु = हर रोज।
अर्थ: (वह पदवी ये है कि) जिनके हृदय में हरी (भक्ति रूपी लेख पिछली की कमाई के अनुसार) लिख देता है वह गुरमुख हरी की सिफत (रूपी) फल (इस युग में ही) प्राप्त करते हैं, और हे नानक! वे मनुष्य गुरू की कृपा से हर रोज हरी की भक्ति करते हैं और भक्ति में ही लीन हो जाते हैं।2।
पउड़ी ॥ हरि हरि मेलि साध जन संगति मुखि बोली हरि हरि भली बाणि ॥ हरि गुण गावा हरि नित चवा गुरमती हरि रंगु सदा माणि ॥ हरि जपि जपि अउखध खाधिआ सभि रोग गवाते दुखा घाणि ॥ {पन्ना 651}
पद्अर्थ: मुखि = मुँह से। चवा = उचारूँ।
अर्थ: हे हरी! मुझे साध जनों की संगति मिला, मैं मुँह से तेरे नाम की सुंदर बोली बोलूँ। हरी गुण गाऊँ और नित्य हरी का नाम उचारूँ और गुरू से मति ले के सदा हरी-रंग में रहूँ। हरी का भजन करके और (भजन-रूप) दवा खाने से सारे दुख दूर हो जाते हैं।
जिना सासि गिरासि न विसरै से हरि जन पूरे सही जाणि ॥ जो गुरमुखि हरि आराधदे तिन चूकी जम की जगत काणि ॥२२॥ {पन्ना 651}
अर्थ: उन हरी-जनों को सचमुच संपूर्ण समझो, जिन्हे सांस लेते हुए और खाते हुए (कभी भी) परमात्मा नहीं बिसरता; जो मनुष्य सतिगुरू के सन्मुख हो के हरी को सिमरते हैं, उनके लिए जम की और जगत की मुथाजी खत्म हो जाती है।22।
Shalok, Third Mehl:
The filth of countless incarnations sticks to this mind; it has become pitch black.
The oily rag cannot be cleaned by merely washing it, even if it is washed a hundred times.
By Guru’s Grace, one remains dead while yet alive; his intellect is transformed, and he becomes detached from the world.
O Nanak, no filth sticks to him, and he does not fall into the womb again. ||1||
Third Mehl:
Kali Yuga is called the Dark Age, but the most sublime state is attained in this age.
The Gurmukh obtains the fruit, the Kirtan of the Lord’s Praises; this is his destiny, ordained by the Lord.
O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. ||2||
Pauree:
O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani.
I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly.
I take the medicine of meditation on the Lord’s Name, which has cured all diseases and multitudes of sufferings.
Those who do not forget the Lord, while breathing or eating – know them to be the perfect servants of the Lord.
Those Gurmukhs who worship the Lord in adoration end their subservience to the Messenger of Death, and to the world. ||22||