🙏🌹🙏🌹🙏🌹
Please do adopt top lines as appended below :
Be remain blessed.🙏
Amrit wele da mukhwakh shri Harmandar sahib amritsar sahib ji, Ang-656,
11- August-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ {ਪੰਨਾ 656}
ਪਦਅਰਥ: ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ {ਨੋਟ:ਕਈ ਸੱਜਣਾਂ ਨੇ ਇਸ ਦਾ ਅਰਥ ਕੀਤਾ ਹੈ = “ਜੋਗ ਦੀ ਪ੍ਰਾਪਤੀ ਹੋ ਗਈ ਹੈ”। ਪਰ ਲਫ਼ਜ਼ ‘ਜੋਗੁ’ ਦੇ ਅੰਤ ਵਿਚ (ੁ) ਹੈ, ਇਸ ਦਾ ਅਰਥ “ਜੋਗ ਦੀ” ਨਹੀਂ ਹੋ ਸਕਦਾ। ਜਿਵੇਂ ‘ਗੁਰ ਪਰਸਾਦੁ ਕਰੈ’, ਇੱਥੇ ਲਫ਼ਜ਼ ‘ਗੁਰੁ’ ਦਾ ਅਰਥ ‘ਗੁਰ ਦਾ’ ਨਹੀਂ ਹੋ ਸਕਦਾ; ਹਾਂ, ‘ਗੁਰ ਪ੍ਰਸਾਦਿ’ ਵਿਚ ਲਫ਼ਜ਼ ‘ਗੁਰ’ ਦਾ ਅਰਥ ‘ਗੁਰ ਦੀ’ ਹੋਵੇਗਾ}। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ {ਨੋਟ:ਆਪਣੇ ਕਿਸੇ ਬਣਾਏ ਹੋਏ ਖ਼ਿਆਲ ਅਨੁਸਾਰ ਕਬੀਰ ਜੀ ਦੀ ਬਾਣੀ ਵਿਚ ਵਰਤੇ ਹੋਏ ਲਫ਼ਜ਼ ‘ਜੋਗ’ ਨੂੰ ਹਰ ਥਾਂ ‘ਜੋਗ = ਸਾਧਨ’ ਵਿਚ ਵਰਤਿਆ ਸਮਝ ਲੈਣਾ ਠੀਕ ਨਹੀਂ ਹੈ। ਸ਼ਬਦ ਵਿਚ ਜੋ ਲਫ਼ਜ਼ ਜਿਸ ਸ਼ਕਲ ਵਿਚ ਵਰਤੇ ਹੋਏ ਹਨ, ਉਹਨਾਂ ਨੂੰ ਨਿਰਪੱਖ ਹੋ ਕੇ ਸਮਝਣ ਦਾ ਜਤਨ ਕਰੀਏ। ਭਗਤ ਕਬੀਰ ਜੀ ਆਦਿਕ ਨਿਰੇ ਬੰਦਗੀ ਵਾਲੇ ਮਹਾਂਪੁਰਖ ਨਹੀਂ ਸਨ, ਉਹ ਉੱਚੇ ਦਰਜੇ ਦੇ ਕਵੀ ਭੀ ਸਨ। ਇਹਨਾਂ ਦੀ ‘ਰੱਬੀ ਕਵਿਤਾ’ ਸਹੀ ਤਰੀਕੇ ਨਾਲ ਸਮਝਣ ਲਈ ਇਹਨਾਂ ਦੇ ਹਰੇਕ ਲਫ਼ਜ਼ ਨੂੰ ਗਹੁ ਨਾਲ ਵੇਖ ਕੇ ਸਮਝਣ ਦੀ ਲੋੜ ਹੈ}।ਰਹਾਉ।
ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ = ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ = ਰਸ। ਬਾਜੀਅਲੇ = ਵੱਜਣ ਲੱਗ ਪਏ ਹਨ। {ਨੋਟ: ਗੁਰੂ ਦੇ ਹਿਦਾਇਤ ਕਰਨ ਤੋਂ ਪਹਿਲਾਂ, ਇੱਕ ਤਾਂ ਗਿਆਨ = ਇੰਦ੍ਰੇ ਖੁਲ੍ਹੇ ਰਹਿੰਦੇ ਸਨ ਤੇ ਕਾਮਾਦਿਕ ਇਹਨਾਂ ਦੀ ਰਾਹੀਂ ਅੰਦਰ ਲੰਘ ਆਉਂਦੇ ਸਨ; ਦੂਜੇ ਅੰਦਰ ਮਨ ਵੀ ਬਾਹਰਲੀਆਂ ਉਕਸਾਹਟਾਂ ਲਈ ਤਿਆਰ ਰਹਿੰਦਾ ਸੀ। ਹੁਣ, ਗੁਰੂ ਦੀ ਸਹਾਇਤਾ ਨਾਲ ਗਿਆਨ = ਇੰਦ੍ਰੇ ਪਰਾਇਆ ਰੂਪ ਨਿੰਦਿਆ ਆਦਿਕ ਨੂੰ ਸ੍ਵੀਕਾਰ ਕਰਨ ਵਲੋਂ ਰੋਕ ਲਏ ਗਏ ਹਨ; ਦੂਜੇ, ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ ਵਾਜੇ ਇਤਨੇ ਜ਼ੋਰ ਨਾਲ ਵੱਜ ਰਹੇ ਹਨ ਕਿ ਅੰਦਰ ਬੈਠੇ ਮਨ ਨੂੰ ਬਾਹਰੋਂ ਕਾਮਾਦਿਕਾਂ ਦਾ ਖੜਾਕ ਸੁਣਾਈ ਹੀ ਨਹੀਂ ਦੇਂਦਾ}।੧।
ਕੁੰਭ = ਹਿਰਦਾ = ਰੂਪ ਘੜਾ। ਜਲਿ = ਵਿਕਾਰ = ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ।੨।
ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।
(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।
(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।
सोरठि ੴ सतिगुर प्रसादि ॥
संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥ {पन्ना 656}
पद्अर्थ: संतहु = हे संत जनो! मन पवनै = मन पवन को, पवन जैसे चंचल मन को, इस मन को जो पहले पवन जैसा चंचल था, इस मन को जो पहले कभी एक जगह टिकता ही नहीं था। जोगु परापति = परापति जोगु, हासिल करने योग्य।
(नोट: कई सज्जनों ने इसका अर्थ ये किया है: ‘जोग की प्राप्ति हो गई है’। पर शब्द ‘जोगु’ के अंत में ‘ु’ की मात्रा है इसका अर्थ ‘जोग की’ नहीं हो सकता। जैसे ‘गुर परसादु करै’, यहाँ शब्द ‘गुरु’ का अर्थ ‘गुरू का’ नहीं हो सकता, बल्कि ‘गुर प्रसादि’ में शब्द है ‘गुर’ जिसका स्पष्टत: अर्थ होगा ‘गुरू की’)।
किछु = कुछ थोड़ा बहुत। जोगु परापति गनिआ = ये मन हासिल करने के लायक गिना जा सकता है, ये मन अब प्रभू का मिलाप हासिल करने के लायक माना जा सकता है ।
(नोट: अपने किसी बनाए हुए विचार के अनुसार कबीर जी की बाणी में बरते गए शब्द ‘जोग’ को ‘जोग साधन’ में बरता हुआ समझ लेना ठीक नहीं है। शबद में जो शब्द जिस सूरत में प्रयोग किए गए हैं, उन्हें निष्पक्ष हो के समझने का प्रयत्न करें। भगत कबीर जी आदि सिर्फ बँदगी वाले महापुरुष नहीं थे, वे एक उच्च दर्जे के कवि भी थे। उनकी ‘ईश्वरीय कविता’ को सही तरीके से समझने के लिए इनके हरेक शब्द को ध्यान से देख के समझने की आवश्यक्ता है)। रहाउ।
गुरि = गुरू ने। मोरी = कमजोरी। जितु = जिस कमजोरी से। मिरग = कामादिक पशु। चोरी = चुप करके, अडोल ही, पता दिए बिना ही। मूँद लीऐ = बँद कर दिए हैं। दरवाजे = शरीररिक इन्द्रियां, जिनके द्वारा कामादिक विकार शरीर पर हमला करते हैं। अनहद = एक रस। बाजीअले = बजने लग पड़े हैं।
(नोट: गुरू की हिदायत करने से पहले, एक तो ज्ञान–इन्द्रियां खुली रहती थीं और कामादिक विकार इनके अंदर लांघ आते थे; दूसरा अंदर मन भी बाहरी उकसाने वाली चीजों के लिए तैयार रहता था। अब, गुरू की सहायता से ज्ञानेंद्रियां पराया रूप निंदा आदि को स्वीकार करने से रोक लिए गए हैं; दूसरे, प्रभू की सिफत सालाह रूपी बाजे इतने जोर से बज रहे हैं कि अंदर बैठे मन को बाहर से हो रहे कामादिक विकारों के शोर सुनाई ही नहीं देते)।1।
कुंभ = हृदय रूपी घड़ा। जलि = विकार रूप पानी से। मेटिआ = डोल दिया है। ऊभा = ऊँचा, सीधा। जानिआ = जान लिया है, प्रभू से जान पहचान कर ली है। मानिआ = पतीज गया है।2।
अर्थ: हे संत जनो! (मेरे) पवन (जैसे चंचल) मन को (अब) सुख मिल गया है, (अब ये मन प्रभू का मिलाप) हासिल करने के लायक थोड़ा बहुत समझा जा सकता है। रहाउ।
(क्योंकि) सतिगुरू ने (मुझे मेरी वह) कमजोरी दिखा दी है जिसके कारण (कामादिक) पशू अडोल ही (मुझे) आ दबाते थे; (सो, मैंने गुरू की मेहर से शरीर के) दरवाजे (ज्ञानेन्द्रियों को: पर निंदा, पर तन, पर धन आदि से) बँद कर लिया है और (मेरे अंदर प्रभू की सिफत सालाह के) बाजे एक-रस बजने लग पड़े हैं।1।
(मेरा) हृदय-कमल रूपी घड़ा (पहले विकारों से) पानी से भरा हुआ था, (अब गुरू की बरकति से मैंने वह) पानी डोल दिया है और (हृदय को) ऊँचा उठा लिया है। हे दास कबीर! (अब) कह– मैंने (प्रभू से) जान-पहचान कर ली है, और जब से ये सांझ डाली है, मेरा मन (उस प्रभू में) गिझ गया है।2।10।
Sorat’h:
One Universal Creator God. By The Grace Of The True Guru:
O Saints, my windy mind has now become peaceful and still.
It seems that I have learned something of the science of Yoga. ||Pause||
The Guru has shown me the hole,
through which the deer carefully enters.
I have now closed off the doors,
and the unstruck celestial sound current resounds. ||1||
The pitcher of my heart-lotus is filled with water;
I have spilled out the water, and set it upright.
Says Kabeer, the Lord’s humble servant, this I know.
Now that I know this, my mind is pleased and appeased. ||2||10||