November 23, 2024
Hukumnama

Amrit wele da mukhwakh shri Harmandar sahib amritsar sahib ji, Ang-658,  28-November-2023

Amrit wele da mukhwakh shri Harmandar sahib amritsar sahib ji, Ang-658,  28-November-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658}

ਪਦਅਰਥ: ਦੁਲਭ = ਦੁਰ = ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ। ਪੁੰਨ = ਭਲੇ ਕੰਮ। ਜਾਤ = ਜਾ ਰਿਹਾ ਹੈ। ਅਬਿਬੇਕੈ = ਵਿਚਾਰ = ਹੀਣਤਾ ਦੇ ਕਾਰਨ, ਅੰਞਾਣ = ਪੁਣੇ ਵਿਚ। ਸਮਸਰਿ = ਵਰਗੇ, ਦੇ ਬਰਾਬਰ। ਕਿਹ ਲੇਖੈ = ਕਿਸ ਕੰਮ ਆਏ? ਕਿਸੇ ਅਰਥ ਨਹੀਂ।੧।

ਰਾਜਾ = ਜਗਤ ਦਾ ਮਾਲਕ। ਰਸੁ = (ਮਿਲਾਪ ਦਾ) ਆਨੰਦ। ਜਿਹ ਰਸ = ਜਿਸ ਰਸ ਦੀ ਬਰਕਤ ਨਾਲ। ਅਨ ਰਸ = ਹੋਰ ਚਸਕੇ।੧।ਰਹਾਉ।

ਜਾਨਿ = ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ। ਅਜਾਨ = ਅੰਞਾਣ। ਬਾਵਰ = ਪਾਗਲ। ਸੋਚ ਅਸੋਚ = ਚੰਗੀਆਂ ਮੰਦੀਆਂ ਸੋਚਾਂ। ਦਿਵਸ = ਉਮਰ ਦੇ ਦਿਨ। ਜਾਹੀ = ਗੁਜ਼ਰ ਰਹੇ ਹਨ। ਇੰਦ੍ਰੀ = ਕਾਮ = ਵਾਸ਼ਨਾ। ਸਬਲ = ਸ+ਬਲ, ਬਲਵਾਨ। ਨਿਬਲ = ਨਿਰਬਲ, ਕਮਜ਼ੋਰ। ਬਿਬੇਕ ਬੁਧਿ = ਪਰਖਣ ਦੀ ਅਕਲ। ਪਰਮਾਰਥ = ਪਰਮ+ਅਰਥ, ਸਭ ਤੋਂ ਵੱਡੀ ਲੋੜ। ਪਰਵੇਸ = ਦਖ਼ਲ।੨।

ਆਨ = ਕੁੱਝ ਹੋਰ। ਅਚਰੀਅਤ = ਕਮਾਈਦਾ ਹੈ। ਅਨ ਕਛੁ = ਕੁਝ ਹੋਰ। ਅਪਰ = ਅਪਾਰ, ਬਲੀ। ਉਦਾਸ = ਉਪਰਾਮ, ਆਸਾਂ ਤੋਂ ਬਚਿਆ ਹੋਇਆ।ਪਰਹਰਿ = ਛੱਡ ਕੇ, ਦੂਰ ਕਰ ਕੇ। ਕੋਪੁ = ਗੁੱਸਾ। ਜੀਅ = ਜਿੰਦ ਉਤੇ।੩।

ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।

ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।

दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥ {पन्ना 658}

पद्अर्थ: दुलभ = जिसका मिलना बहुत मुश्किल है। पुंन = भले काम। जात = जा रहा है। अबिबेकै = विचार हीनता के कारण, अंजानपने में। समसरि = जैसे, के बराबर। किह लेखै = किस काम आए? किसी अर्थ नहीं।1।

राजा = जगत का मालिक। रसु = (मिलाप का) आनंद। जिह रस = जिस रस की बरकति से। अन रस = और चस्के।1। रहाउ।

जानि = जान बूझ के। अजान = अंजान। बावर = पागल। सोच असोच = अच्छी बुरी सोचें। दिवस = उमर के दिन। जाही = गुजर रहे हैं। इन्द्री = काम वासना। सबल = बलवान। निबल = कमजोर। बिबेक बुधि = परखने की बुद्धि। परमारथ = परम+अर्थ,सबसे बड़ी जरूरत। परवेस = दख़ल।2।

आन = कुछ और। अचरीअत = कमाते हैं। अन कछु = कुछ और। अपर = अपार, बली। उदास = उपराम, आशाओं से बचा हुआ। परहरि = छोड़ के, दूर करके। कोपु = गुस्सा। जीअ = जीवात्मा पर।3।

अर्थ: (हम मायाधरी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकति से (माया के) और सारे चस्के दूर हो जाते हैं।1। रहाउ।

ये मानस जन्म बड़ी मुश्किल से मिलता है, (पिछले किए) भले कामों के फल के कारण हमें मिल गया, पर हमारे अंजानपने में ये व्यर्थ ही जा रहा है; (हमने कभी सोचा ही नहीं कि) अगर प्रभू की बँदगी से वंचित रहे तो (देवताओं के) राजा इन्द्र के स्वर्ग जैसे महल-माढ़ियां भी किसी काम के नहीं हैं।1।

(हे प्रभू!) जानते-बूझते हुए भी हम कमले और मूर्ख बने हुए हैं, हमारी उम्र के दिन (माया की ही) अच्छी-बुरी विचारों में गुजर रहे हैं, हमारी काम-वासना बढ़ रही है, विचार-शक्ति कम हो रही है, इस बात की हमें कभी सोच ही नहीं आई कि हमारी सबसे बड़ी जरूरत क्या है।2।

हम कहते और हैं और करते कुछ और हैं, माया इतनी बलवान हो रही है कि हमें (अपनी मूर्खता की) समझ ही नहीं पड़ती। (हे प्रभू!) तेरा दास रविदास कहता है– मैं अब इस (मूर्खपने से) उपराम हो गया हूँ, (मेरे अंजानपने पर) गुस्सा ना करना और मेरी आत्मा पर मेहर करनी।3।3।

Leave feedback about this

  • Service