April 10, 2024
Hukumnama

Amrit wele da mukhwakh shri Harmandar sahib amritsar sahib ji, Ang-682, 03-April-2024

Amrit wele da mukhwakh shri Harmandar sahib amritsar sahib ji, Ang-682, 03-April-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ {ਪੰਨਾ 682}

ਪਦਅਰਥ: ਜਿਸ ਕਉ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ) । ਪ੍ਰਾਨ ਪਤਿ = ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ = ਹੀਣ, ਬਦ = ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧।

ਜਨੁ = ਦਾਸ। ਰੰਗਿ = ਪ੍ਰੇਮ ਵਿਚ। ਜਾਗਾ = ਸੁਚੇਤ ਰਹਿੰਦਾ ਹੈ। ਛੀਜਿ ਗਇਆ = ਮੁੱਕ ਗਿਆ।ਰਹਾਉ।

ਜਹ ਜਹ = ਜਿੱਥੇ ਜਿੱਥੇ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਤਹ = ਉੱਥੇ। ਘਟਾ ਮਹਿ = ਸਰੀਰਾਂ ਵਿਚ। ਤਾਗਾ = ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ) । ਉਦਕੁ = ਪਾਣੀ, ਜਲ। ਪੀਵਤ = ਪੀਂਦਿਆਂ। ਸਭਿ = (ਹੋਰ) ਸਾਰੇ। ਅਨੁਰਾਗਾ = ਪਿਆਰ।੨।

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥ {पन्ना 682}

पद्अर्थ: प्रान पति = प्राणों का मालिक, जिंद का मालिक। गनहु = जानो, समझो। अभागा = बद किस्मत। रागिओ = प्रेमी हो गया। पागा = प्राप्त किया।1।

जिस कउ: ‘जिसु’ की ‘ु’ मात्रा संबंधक ‘कउ’ के कारण हटा दी गई है।

जनु = दास। रंगि = प्रेम में। जागा = सचेत रहता है। छीजि गइआ = समाप्त हो गया। रहाउ।

जह जह = जहाँ जहाँ। पेखउ = मैं देखूँ। तह = वहाँ। घटा महि = शरीरों में। तागा = धागा (जैसे मणकों में धागा परोया होता है)। उदकु = पानी, जल। पीवत = पीते हुए। सभि = (और) सारे। अनुरागा = प्यार।2।

अर्थ: हे प्रभू! तेरा सेवक तेरे नाम रंग में टिक के (माया के मोह से सदा) सचेत रहता है। उसके शरीर में से सारा आलस समाप्त हो जाता है, उसका मन, (हे भाई!) प्रीतम प्रभू से जुड़ा रहता है। रहाउ।

हे भाई! उस मनुष्य को बद्-किस्मत समझो, जिसको जिंद का मालिक प्रभू बिसर जाता है। जिस मनुष्य का मन परमात्मा के कोमल चरनों का प्रेमी हो जाता है, वह मनुष्य आत्मिक जीवन देने वाले नाम-जल का सरोवर ढूँढ लेता है।1।

हे भाई! (उसके सिमरन की बरकति से) मैं (भी) जिधर-जिधर देखता हूँ, वहाँ वहाँ परमात्मा ही सारे शरीरों में मौजूद दिखता है जैसे धागा (सारे मणकों में परोया होता है)। हे नानक! प्रभू के दास उस का नाम-जल पीते ही और सारे मोह-प्यार छोड़ देते हैं।2।19।47।

Dhanaasaree, Fifth Mehl:

One who forgets the Lord of life, the Great Giver – know that he is most unfortunate.

One whose mind is in love with the Lord’s lotus feet, obtains the pool of ambrosial nectar. ||1||

Your humble servant awakes in the Love of the Lord’s Name.

All laziness has departed from his body, and his mind is attached to the Beloved Lord. ||Pause||

Wherever I look, the Lord is there; He is the string, upon which all hearts are strung.

Drinking in the water of the Naam, servant Nanak has renounced all other loves. ||2||16||47||

Leave feedback about this

  • Service