N1Live Hukumnama Amrit wele da mukhwakh shri Harmandar sahib amritsar sahib ji, Ang-692,17-November-2023
Hukumnama

Amrit wele da mukhwakh shri Harmandar sahib amritsar sahib ji, Ang-692,17-November-2023

Amrit wele da mukhwakh shri Harmandar sahib amritsar sahib ji, Ang-692,17-November-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ {ਪੰਨਾ 692}

ਪਦਅਰਥ: ਜਾਨੈ = ਸਾਂਝ ਰੱਖਦਾ ਹੈ। ਤਾ ਕਉ = ਉਸ ਵਾਸਤੇ। ਕਾਹੋ ਅਚਰਜੁ = ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ = ਪੈ ਕੇ। ਢੁਰਿ = ਢਲ ਕੇ, ਨਰਮ ਹੋ ਕੇ, ਆਪਾ = ਭਾਵ ਗੰਵਾ ਕੇ।੧।

ਭੋਰਾ = ਭੋਲਾ। ਤਉ = ਤਾਂ। ਤਜਹਿ = ਤਿਆਗ ਦੇਵੇ। ਕਬੀਰਾ = ਹੇ ਕਬੀਰ! ਨਿਹੋਰਾ = ਅਹਿਸਾਨ, ਉਪਕਾਰ।੧।ਰਹਾਉ।

ਰੇ ਲੋਈ = ਹੇ ਲੋਕ! ਜੇ ਜਗਤ! ਨੋਟ: ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ) । ਊਖਰੁ = ਕੱਲਰ। ਮਗਹਰੁ = ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।੨।

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।

ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।

(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥ {पन्ना 692}

पद्अर्थ: जानै = सांझ रखता है। ता कउ = उस वास्ते। काहो अचरजु = कौन सा अनोखा काम? कोई बड़ी अनोखी बात नहीं। पैसि = पड़ के। ढुरि = ढल के, नर्म हो के, स्वै भाव गवा के।1।

भोरा = भोला। तउ = तो। तजहि = त्याग दे। कबीरा = हे कबीर! निहोरा = अहसान, उपकार।1। रहाउ।

रे लोई = हे लोगो! हे जगत! (शब्द ‘रे’ पुलिंग है, इसका स्त्रीलिंग ‘री’ है। सो कबीर जी यहाँ अपनी पत्नी ‘लोई’ के लिए नहीं कह रहे)। ऊखरु = कलॅर। मगहरु = एक जगह का नाम, ये गाँव उक्तर प्रदेश में जिला बस्ती में है। हिंदू लोगों का ख्याल है कि इस जगह को शिव जी ने श्राप दिया था, इसलिए यहाँ मरने से मुक्ति नहीं मिल सकती।2।

अर्थ: जैसे पानी, पानी में मिल के (दोबारा) अलग नहीं हो सकता, वैसे (कबीर) जुलाहा (भी) स्वै भाव मिटा के परमात्मा में मिल गया है। इस में कोई अनोखी बात नहीं है, जो भी मनुष्य प्रभू-प्रेम और प्रभू-भक्ति से सांझ बनाता है (उसका प्रभू के साथ एक हो जाना कोई बड़ी बात नहीं है)।1।

हे संत जनो! (लोगों के लिए तो) मैं दिमाग का पागल ही सही (भाव, लोग मुझे भले ही मूर्ख कहें कि मैं काशी छोड़ के मगहर आ गया हूँ)। (पर,) हे कबीर! अगर तू काशी में (रहते हुए) शरीर त्यागे (और मुक्ति मिल जाए) तो इसमें परमात्मा का क्या उपकार समझा जाएगा? क्योंकि काशी में तो वैसे ही इन लोगों के ख्याल के मुताबिक मरने पर मुक्ति मिल जाती है, तो फिर सिमरने से क्या लाभ?।1। रहाउ।

(पर) कबीर कहता है– हे लोगो! सुनो, कोई मनुष्य किसी भुलेखे में ना पड़ जाए (कि काशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काशी क्या और कलराठा मगहर क्या? (दोनों तरफ प्रभू में लीन हुआ जा सकता है)।2।3।

That humble being, who knows even a little about loving devotional worship – what surprises are there for him?

Like water, dripping into water, which cannot be separated out again, so is the weaver Kabeer, with softened heart, merged into the Lord. ||1||

O people of the Lord, I am just a simple-minded fool.

If Kabeer were to leave his body at Benares, and so liberate himself, what obligation would he have to the Lord? ||1||Pause||

Says Kabeer, listen, O people – do not be deluded by doubt.

What is the difference between Benares and the barren land of Maghar, if the Lord is within one’s heart? ||2||3||

Exit mobile version