January 19, 2025
Hukumnama

Amrit wele da mukhwakh shri Harmandar sahib amritsar sahib ji, *Ang-709*, 15-June-2024

*Please cover your head & Remove your shoes before reading Hukamnama sahib Ji*🌹

Amrit wele da mukhwakh shri Harmandar sahib amritsar sahib ji, *Ang-709*, 15-June-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ {ਪੰਨਾ 709}

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧।

ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ {ਪੰਨਾ 709}

ਪਦਅਰਥ: ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।

ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ {पन्ना 709}

पद्अर्थ: संत उधरण = संतों को (विकारों की तपस से) बचाने वाला। दइआलं = दयालु प्रभू। आसरं गोपाल कीरतनह = (जिन को) गोपाल के कीर्तन का आसरा है, जिन्होंने गोपाल के कीर्तन को अपने जीवन का आसरा बनाया है। संत संगेण = (उन) संतों की संगति करने से।1।

सरद रुति = शरद ऋतु, ठण्ड का मौसम। घांम = धूप, मन की तपस। सीतलु = शांत, ठंड।2।

अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1।

चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2।

पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥ {पन्ना 709}

पद्अर्थ: ओट = आसरा। सगल = सारे। जन = मनुष्य। परतापु = वडिआई। निरभउ = निडर। तोटि = कमी, घटा। न मूलि = कभी भी नहीं। संचिआ = इकट्ठा किया। वडै पुन = अच्छे भाग्यों से। मिल = कमल का फूल। चरन कमल = कमल के फूल जैसे चरन।

अर्थ: प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।

Shalok:

The Merciful Lord is the Savior of the Saints; their only support is to sing the Kirtan of the Lord’s Praises.

One becomes immaculate and pure, by associating with the Saints, O Nanak, and taking the Protection of the Transcendent Lord. ||1||

The burning of the heart is not dispelled at all, by sandalwood paste, the moon, or the cold season.

It only becomes cool, O Nanak, by chanting the Name of the Lord. ||2||

Pauree:

Through the Protection and Support of the Lord’s lotus feet, all beings are saved.

Hearing of the Glory of the Lord of the Universe, the mind becomes fearless.

Nothing at all is lacking, when one gathers the wealth of the Naam.

The Society of the Saints is obtained, by very good deeds.

Twenty-four hours a day, meditate on the Lord, and listen continually to the Lord’s Praises. ||17||

Leave feedback about this

  • Service