N1Live Hukumnama Amrit wele da mukhwakh shri Harmandar sahib amritsar sahib ji, Ang-722, 17-February -2024
Hukumnama

Amrit wele da mukhwakh shri Harmandar sahib amritsar sahib ji, Ang-722, 17-February -2024

Amrit wele da mukhwakh shri Harmandar sahib amritsar sahib ji, Ang-722, 17-February -2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ {ਪੰਨਾ 722}
ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:’ਬਾਹਰਿ’ ਅਤੇ ‘ਬਾਹਰੁ’ ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।
ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ। ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼। ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।
ਵਾਹੈ– ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁ। ਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।
ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}। ਸਾ = ਉਹ ਇਸਤ੍ਰੀ।੪।
ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।
(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।
(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।
तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पावै ॥ विणु करमा किछु पाईऐ नाही जे बहुतेरा धावै ॥ लब लोभ अहंकार की माती माइआ माहि समाणी ॥ इनी बाती सहु पाईऐ नाही भई कामणि इआणी ॥२॥ जाइ पुछहु सोहागणी वाहै किनी बाती सहु पाईऐ ॥ जो किछु करे सो भला करि मानीऐ हिकमति हुकमु चुकाईऐ ॥ जा कै प्रेमि पदारथु पाईऐ तउ चरणी चितु लाईऐ ॥ सहु कहै सो कीजै तनु मनो दीजै ऐसा परमलु लाईऐ ॥ एव कहहि सोहागणी भैणे इनी बाती सहु पाईऐ ॥३॥ आपु गवाईऐ ता सहु पाईऐ अउरु कैसी चतुराई ॥ सहु नदरि करि देखै सो दिनु लेखै कामणि नउ निधि पाई ॥ आपणे कंत पिआरी सा सोहागणि नानक सा सभराई ॥ ऐसै रंगि राती सहज की माती अहिनिसि भाइ समाणी ॥ सुंदरि साइ सरूप बिचखणि कहीऐ सा सिआणी ॥४॥२॥४॥ {पन्ना 722}
पद्अर्थ: इआनी = अंजान लड़की। इआनड़ी = बहुत अंजान लड़की। इआनड़ीऐ = हे बहुत ही अंजान जिंदे! हे नासमझ जीवात्मा! मानड़ा = कोझा गुमान। काइ = क्यों? करेहि = तू करती है। घरि = घर में, हृदय में। रंगो = रंगु, आनंद। की = क्यों? धन कंमलीऐ = हे भोली जीव-सि्त्रए! बाहुर = बाहरी जगत। भाव का = प्रेम का। सलाई = सुरमचू जिससे सुर्मा डाला जाता है। लागी = लगी हुई, जुड़ी हुई।1।
(नोट: ‘बाहरि’ और ‘बाहरु’ का फर्क याद रखने योग्य है)।
किआ करे = क्या कर सकती है? कंत न भावै = कंत का ठीक ना लगे। करण पलाह = (करुणा प्रलाप) तरले, कीरने। साधन = जीव स्त्री। करमा = करम, मेहर, बख्शिश। धावै = दौड़ भाग करे। माती = मस्त। इनी बाती = इन बातों से। कामणि = स्त्री।2।
वाहै = उनको। हिकमति = चालाकी। हुकमु = जबरदस्ती। जा के प्रेमि = जिसके प्रेम से। तउ = उस की। मनो = मन। परमलु = सुगंधि। ऐव = इस तरह। कहहि = कहती हैं।3।
आपु = स्वै भाव। अउरु = कोई और उद्यम। कैसी चतुराई = व्यर्थ की चालाकी। लेखै = लेखे में, सफल। नउनिधि = नौ खजाने। सभराई = भाईयों वाली, सारे परिवार में आदर वाली। रंगि = रंग में। राती = रंगी हुई। अहि = दिन। निसि = रात। भाइ = भाउ में, प्रेम में। सुंदरि = सुंदरी। साई = वही स्त्री। सरूप = रूप वाली। बिचखणि = (विचक्षण, विलक्षण) तीक्ष्ण बुद्धि। सा = वह स्त्री।4।
अर्थ: हे अति अंजान जिंदे! तू इतना कोझा गुमान क्यों करती है? परमात्मा तेरे अपने ही हृदय-घर में है, तू उस (के मिलाप) का आनंद क्यों नहीं लेती? हे भोली जीव-सि्त्री! पति-प्रभू (तेरे अंदर ही तेरे) नजदीक बस रहा है, तू (जंगल आदिक) बाहरी संसार क्यों तलाशती फिरती है? (अगर तूने उसका दीदार करना चाहती है, तो अपने ज्ञान की) आँखों में (प्रभू के) डर-अदब (के अंजन) की सलाईयां डाल, प्रभू के प्यार का हार-श्रृंगार कर।
जीव-स्त्री तब ही सोहाग-भाग वाली और प्रभू-चरणों में जुड़ी हुई समझी जाती है, जब प्रभू-पति उससे प्यार करे।1।
(पर) नासमझ जीव-स्त्री भी क्या कर सकती है यदि वह जीव-स्त्री प्रभू-पति को अच्छी ना लगे? ऐसी जीव-स्त्री भले कितने ही करुणा प्रलाप करती फिरे, वह प्रभू-पति का महल-गृह नहीं पा सकती। (दरअसल बात ये है कि) जीव-स्त्री भले ही कितनी ही दौड़-भाग करती रहे, प्रभू की मेहर के बिना कुछ भी हासिल नहीं होता।
यदि जीव-स्त्री जीभ के चस्के लालच और अहंकार (आदि) में ही मस्त रहे, और सदा माया (के मोह) में डूबी रहे, तो इन बातों से पति-प्रभू नहीं मिलता। वह जीव-स्त्री बेसमझ ही रही (जो विकारों में मस्त रहके और फिर भी समझे कि वह पति-प्रभू को प्रसन्न कर सकती है)।2।
(जिनको पति-प्रभू मिल गया है, बेशक) उन सोहाग-भाग वालियों को जा के पूछ के देखो कि किन बातों से पति-प्रभू मिलता है, (वे यही उक्तर देती हैं कि) चालाकी और जबरदस्ती त्याग दो, जो कुछ प्रभू करता है उसको अच्छा समझ के (सिर माथे पर) मानो, जिस प्रभू के प्रेम के सदका नाम-वस्तु मिलती है उसके चरणों में मन जोड़ो, पति-प्रभू जो हुकम करता है वह करो, अपना शरीर और मन उसके हवाले करो, बस! ये सुगंधि (जिंद के लिए) बरतो। सोहाग-भाग वाली सही कहतीं हैं कि हे बहन! इन बातों से ही पति-प्रभू मिलता है।3।
पति-प्रभू तब ही मिलता है जब स्वै भाव दूर करें। इसके बिना किया गया और कोई उद्यम व्यर्थ है, चालाकी है। (जिंदगी का) वह दिन सफल जानो जब पति-प्रभू मेहर की निगाह से देखे, (जिस) जीव-स्त्री (की ओर मेहर की) निगाह करता है वह मानो नौ खजाने पा लेती है।
हे नानक! जो जीव-स्त्री पति-प्रभू को प्यारी है वह सोहाग-भाग वाली है वह (जगत-) परिवार में आदर पाती है। जो प्रभू के प्यार-रंग में रंगी रहती है, जो अडोलता में मस्त रहती है, जो दिन-रात प्रभू के प्रेम-रंग में मगन रहती है, वही सोहानी है सुंदर रूप वाली है तीक्ष्ण बुद्धि वाली है और समझदार कही जाती है।4।2।4।
Tilang, First Mehl:

O foolish and ignorant soul-bride, why are you so proud?

Within the home of your own self, why do you not enjoy the Love of your Lord?

Your Husband Lord is so very near, O foolish bride; why do you search for Him outside?

Apply the Fear of God as the mascara to adorn your eyes, and make the Love of the Lord your ornament.

Then, you shall be known as a devoted and committed soul-bride, when you enshrine love for your Husband Lord. ||1||

What can the silly young bride do, if she is not pleasing to her Husband Lord?

She may plead and implore so many times, but still, such a bride shall not obtain the Mansion of the Lord’s Presence.

Without the karma of good deeds, nothing is obtained, although she may run around frantically.

She is intoxicated with greed, pride and egotism, and engrossed in Maya.

She cannot obtain her Husband Lord in these ways; the young bride is so foolish! ||2||

Go and ask the happy, pure soul-brides, how did they obtain their Husband Lord?

Whatever the Lord does, accept that as good; do away with your own cleverness and self-will.

By His Love, true wealth is obtained; link your consciousness to His lotus feet.

As your Husband Lord directs, so you must act; surrender your body and mind to Him, and apply this perfume to yourself.

So speaks the happy soul-bride, O sister; in this way, the Husband Lord is obtained. ||3||

Give up your selfhood, and so obtain your Husband Lord; what other clever tricks are of any use?

When the Husband Lord looks upon the soul-bride with His Gracious Glance, that day is historic – the bride obtains the nine treasures.

She who is loved by her Husband Lord, is the true soul-bride; O Nanak, she is the queen of all.

Thus she is imbued with His Love, intoxicated with delight; day and night, she is absorbed in His Love.

She is beautiful, glorious and brilliant; she is known as truly wise. ||4||2||4||

Exit mobile version