November 23, 2024
Hukumnama

Amrit wele da mukhwakh shri Harmandar sahib amritsar sahib ji, Ang-753-754, 05-December-2023

Amrit wele da mukhwakh shri Harmandar sahib amritsar sahib ji, Ang-753-754, 05-December-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ {ਪੰਨਾ 753}
ਪਦਅਰਥ: ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧।
ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।
ਜੀਉ = ਜਿੰਦ। ਪਿੰਡੁ = ਸਰੀਰ। ਤੇ = ਤੋਂ। ਉਪਜੈ = ਪੈਦਾ ਹੁੰਦਾ ਹੈ, ਆਤਮਕ ਜਨਮ ਲੈਂਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਬਿਖ = ਜ਼ਹਿਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਜ਼ਹਿਰ। ਮੋਹਿ = ਮੋਹ ਵਿਚ।੨।
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।
ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।
ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ {ਪੰਨਾ 753}
ਪਦਅਰਥ: ਸੋਈ = ਉਹੀ ਮਨੁੱਖ। ਸੇਵਕੁ = ਪਰਮਾਤਮਾ ਦਾ ਭਗਤ। ਸਤਿਗੁਰ ਸੇਵੇ = ਗੁਰੂ ਦੀ ਸਰਨ ਪਏ। ਸਤਿਗੁਰ ਭਾਏ = ਸਤਿਗੁਰ ਭਾਇ, ਗੁਰੂ ਦੀ ਰਜ਼ਾ ਵਿਚ। ਸਾਚਾ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਸਾਚੀ = ਸਦਾ ਕਾਇਮ ਰਹਿਣ ਵਾਲੀ। ਸਾਚਾ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ। ਮੰਨਿ = ਮਨਿ, ਮਨ ਵਿਚ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ। ਆਖੈ = ਉਚਾਰਦਾ ਹੈ। ਜਾਏ = ਦੂਰ ਹੋ ਜਾਂਦੀ ਹੈ। ਆਪੇ = (ਪ੍ਰਭੂ) ਆਪ ਹੀ। ਕਰਮੁ = ਬਖ਼ਸ਼ਸ਼।੩।
ਘਾਲੇ = (ਸਿਮਰਨ ਦੀ) ਮੇਹਨਤ ਕਰਦਾ ਹੈ। ਖਟੇ = ਨਾਮ = ਧਨ ਖੱਟਦਾ ਹੈ। ਅਲਿਪਤੁ = ਨਿਰਲੇਪ। ਸਾਚੈ ਰੰਗਿ = ਸਦਾ-ਥਿਰ ਪ੍ਰਭੂ ਦੇ ਪ੍ਰੇਮ = ਰੰਗ ਵਿਚ। ਰਾਤਾ = ਰੰਗਿਆ ਹੋਇਆ। ਗੁਰ ਕੈ = ਗੁਰੂ ਦੀ ਰਾਹੀਂ, ਗੁਰੂ ਦੇ ਦਰ ਤੇ ਰਹਿ ਕੇ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਕੂੜੋ = ਕੂੜ ਹੀ, ਝੂਠ ਹੀ। ਜਮ ਕਾਲਿ ਬਾਧਾ = ਮੌਤ (ਦੇ ਪੰਜੇ) ਵਿਚ ਬੱਝਾ ਹੋਇਆ, ਆਤਮਕ ਮੌਤ (ਦੀਆਂ ਫਾਹੀਆਂ) ਵਿਚ ਬੱਝਾ ਹੋਇਆ। ਦਾਧਾ = ਸਾੜਿਆ ਹੋਇਆ।੪।
ਅਰਥ: ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।
ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ।੪।
ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ {ਪੰਨਾ 753}
ਪਦਅਰਥ: ਸਚਾ = ਸਦਾ-ਥਿਰ ਰਹਿਣ ਵਾਲਾ। ਜਿਤੁ ਸਤਿਸਰਿ = ਜਿਸ ਸੱਚੇ ਸਰੋਵਰ ਵਿਚ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਅਠਸਠਿ = ਅਠਾਹਠ। ਸਬਦਿ = ਸ਼ਬਦ ਵਿਚ। ਦਿਖਾਏ = (ਪ੍ਰਭੂ) ਵਿਖਾ ਦੇਂਦਾ ਹੈ। ਤਿਤੁ = ਉਸ (ਗੁਰ = ਸ਼ਬਦ ਤੀਰਥ) ਵਿਚ। ਨਾਤੈ = ਨ੍ਹਾਤਿਆਂ। ਗੁਰ ਤੇ = ਗੁਰੂ ਪਾਸੋਂ।੫।
ਹਰਿ ਤਿਸੁ ਕੇਰਾ = ਉਸ ਹਰੀ ਦਾ। ਕੇਰਾ = ਦਾ। ਦੁਰਮਤਿ = ਖੋਟੀ ਮਤਿ (ਦੇ ਕਾਰਨ। ਨਿਰਮਲੁ = ਪਵਿਤ੍ਰ। ਸਾਖੀ = ਸਿੱਖਿਆ। ਸਹਜੇ = ਆਤਮਕ ਅਡੋਲਤਾ ਵਿਚ। ਕੈ ਸਬਦਿ = ਦੇ ਸ਼ਬਦ ਵਿਚ। ਰਾਤਾ = ਰੰਗਿਆ ਹੋਇਆ। ਮਾਤਾ = ਮਸਤ, ਲੀਨ। ਸਹਜੇ = ਆਤਮਕ ਅਡੋਲਤਾ ਵਿਚ।੬।
ਅਰਥ: ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ,
(ਉਹ ਤੀਰਥ) ਮੈਲ ਨਹੀਂ ਚੰਬੋੜਦਾ। ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ।੫।
ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ।੬।

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ {ਪੰਨਾ 754}
ਪਦਅਰਥ: ਸਤਿ ਕਰਿ ਜਾਣੈ = ਸੱਚ ਕਰ ਕੇ ਜਾਣਦਾ ਹੈ, ਇਹ ਜਾਣ ਲੈਂਦਾ ਹੈ ਕਿ ਇਹੀ ਸੱਚਾ ਸਾਥੀ ਹੈ। ਕੈ ਭਾਇ = ਦੇ ਪ੍ਰੇਮ ਵਿਚ। ਗੁਰ ਤੇ = ਗੁਰੂ ਪਾਸੋਂ। ਸਚੈ ਨਾਇ = ਸਦਾ-ਥਿਰ ਹਰਿ = ਨਾਮ ਵਿਚ। ਪਿਆਰੇ = ਪਿਆਰ ਬਣਾਂਦਾ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਆਪੇ = (ਪ੍ਰਭੂ) ਆਪ ਹੀ। ਸਚੀ = ਸਦਾ-ਥਿਰ ਰਹਿਣ ਵਾਲੀ।੭।
ਸਭੋ = ਹਰ ਥਾਂ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਹੁਕਮੋ = ਹੁਕਮ ਹੀ। ਆਪੁ ਪਛਾਣੈ = ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ। ਸਤਿਗੁਰ ਭਾਏ = ਗੁਰੂ ਨੂੰ ਪਿਆਰਾ ਲੱਗਦਾ ਹੈ। ਸਭੁ ਕਿਛੁ ਹੋਵੈ = ਆਤਮਕ ਜੀਵਨ ਦਾ ਸਾਰਾ ਸਰਮਾਇਆ ਬਣਿਆ ਰਹਿੰਦਾ ਹੈ। ਆਪੁ = ਆਪਾ = ਭਾਵ।੮।
ਅਰਥ: ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ। ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ। ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ। (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ।੭।
ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ। ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! ਆਖ-) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ।੮।੧।

रागु सूही महला ३ घरु १ असटपदीआ    ੴ सतिगुर प्रसादि ॥

नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥ गुरमुखि गावै गुरमुखि बूझै गुरमुखि सबदु बीचारे ॥ जीउ पिंडु सभु गुर ते उपजै गुरमुखि कारज सवारे ॥ मनमुखि अंधा अंधु कमावै बिखु खटे संसारे ॥ माइआ मोहि सदा दुखु पाए बिनु गुर अति पिआरे ॥२॥ {पन्ना 753}
पद्अर्थ: नामै ही = परमात्मा के नाम से ही। न जापै = कद्र नहीं पड़ती, समझ नहीं आती। महा रसु = बड़े रस वाला। सादु = स्वाद। चीन्सि = पहचानता। आपै = अपने आप को, अपने आत्मिक जीवन को। गुरमुखि = गुरू के बताए हुए राह पर चलने वाला। जाणै = सांझ डालता है। संतापै = दुख देता।1।
विटहु = से। जिनि = जिस (गुरू) से। सिउ = से। लिव = लगन, प्रीति। चीनि् = पहचान के। आतमु = अपना आप, स्वै। परगासिआ = रौशन हो जाता है, चमक पड़ता है। सहजे = आत्मिक अडोलता में।1। रहाउ।
जीउ = जिंद। पिंडु = शरीर। ते = से। उपजै = पैदा होता है, आत्मिक जन्म लेता है। मनमुखि = अपने मन के पीछे चलने वाला मनुष्य। बिख = जहर, आत्मिक जीवन को खत्म कर देने वाला जहर। मोहि = मोह में।2।
अर्थ: हे भाई! मैं अपने गुरू से सदके जाता हूँ, जिसने (शरण आए मनुष्य की) सदा-स्थिर रहने वाले परमात्मा के साथ प्रीति जोड़ दी (भाव, जोड़ देता है)। गुरू के शबद से सांझ डाल के मनुष्य का आत्मिक जीवन चमक उठता है, मनुष्य आत्मिक अडोलता में लीन रहता है।1। रहाउ।
हे भाई! परमात्मा के नाम से सब कुछ (सारा रौशन आत्मिक जीवन) होता है, पर गुरू की शरण पड़े बिना नाम की कद्र नहीं पड़ती। गुरू का शबद बड़े रस वाला है मीठा है, जब तक इसे चखा ना जाए, स्वाद का पता नहीं चल सकता। जो मनुष्य (गुरू के शबद के द्वारा) अपने आत्मिक जीवन को पहचानता नहीं, वह अपने मानस जन्म को कौड़ी के बदले (व्यर्थ ही) गवा लेता है। जब मनुष्य गुरू के बताए हुए राह पर चलता है, तब एक परमात्मा के साथ गहरी सांझ डालता है, और, (तब) उसे अहंकार का दुख नहीं सता सकता।1।
हे भाई! गुरू की शरण पड़ने वाला मनुष्य गुरू के शबद को गाता रहता है, गुरू के शबद को समझता है, गुरू के शबद को विचारता है। उस मनुष्य की जिंद उसका शरीर गुरू की बरकति से नया आत्मिक जन्म लेता है, गुरू की शरण पड़ कर वह अपने सारे काम सँवार लेता है। अपने मन के पीछे चलने वाला मनुष्य माया के मोह में अंधा हुआ रहता है, वह सदैव अंधों वाला काम ही करता रहता है, जगत में वह वही कमाई करता है जो उसके आत्मिक जीवन के लिए जहर बन जाती है। प्यारे गुरू की शरण पड़े बिना वह मनुष्य माया के मोह में फंस के सदा दुख सहता रहता है।2।
सोई सेवकु जे सतिगुर सेवे चालै सतिगुर भाए ॥ साचा सबदु सिफति है साची साचा मंनि वसाए ॥ सची बाणी गुरमुखि आखै हउमै विचहु जाए ॥ आपे दाता करमु है साचा साचा सबदु सुणाए ॥३॥ गुरमुखि घाले गुरमुखि खटे गुरमुखि नामु जपाए ॥ सदा अलिपतु साचै रंगि राता गुर कै सहजि सुभाए ॥ मनमुखु सद ही कूड़ो बोलै बिखु बीजै बिखु खाए ॥ जमकालि बाधा त्रिसना दाधा बिनु गुर कवणु छडाए ॥४॥ {पन्ना 753}
पद्अर्थ: सोई = वही मनुष्य। सेवकु = परमात्मा का भक्त। सतिगुर सेवे = गुरू की शरण पड़े। सतिगुर भाऐ = सतिगुर भाय, गुरू की रजा में। साचा सबदु = सदा स्थिर प्रभू की सिफत सालाह की बाणी। साची = सदा कायम रहने वाली। साचा = सदा स्थिर रहने वाला परमात्मा। मंनि = मन में। गुरमुखि = गुरू के बताए हुए राह पर चल के। आखै = उचारता है। जाऐ = दूर हो जाती है। आपे = (प्रभू) आप ही। करमु = बख्शिश।3।
घाले = (सिमरन की) मेहनत करता है। खटे = नाम धन कमाता है। अलिपतु = निर्लिप। साचै रंगि = सदा स्थिर प्रभू के प्रेम रंग में। राता = रंगा हुआ। गुर कै = गुरू के द्वारा, गुरू के दर पर रह के। सहजि = आत्मिक अडोलता में। सुभाऐ = प्रेम में। मनमुखु = अपने मन के पीछे चलने वाला मनुष्य। कूड़ो = झूठ ही। जम कालि बाधा = मौत (के पंजे) के बीच बँधा हुआ, आत्मिक मौत (की फाहियों में) बँधा हुआ। दाधा = जलाया हुआ।4।
अर्थ: जो मनुष्य गुरू की शरण आ पड़ता है, गुरू की रजा में चलने लग जाता है वह मनुष्य परमात्मा का भक्त बन जाता है। सदा-स्थिर प्रभू की सिफत-सालाह की बाणी, सदा-स्थिर प्रभू की सिफत-सालाह (उसके मन में टिकी रहती है), वह मनुष्य सदा कायम रहने वाले मनुष्य को अपने मन में बसाए रखता है। गुरू के बताए हुए राह पर चलने वाला मनुष्य सदा-स्थिर प्रभू की सिफत-सालाह की बाणी उचारता रहता है (जिसकी बरकति से उसके) अंदर से अहंकार दूर हो जाती है। (उसे यकीन बन जाता है कि) परमात्मा स्वयं सब दातें देने वाला है, परमात्मा की बख्शिश अटॅल है। वह मनुष्य (औरों को भी) सदा-स्थिर प्रभू की सिफत-सालाह सुनाता रहता है।3।
हे भाई! जो मनुष्य गुरू के बताए हुए मार्ग पर चलता है, वह (नाम सिमरन की) मेहनत करता है, (नाम-धन) कमाता है, और, (औरों को भी) नाम जपवाता है। सदा-स्थिर प्रभू के प्रेम रंग में रंगीज के वह मनुष्य सदैव (माया के मोह से) निर्लिप रहता है। गुरू के दर पर रह के वह मनुष्य आत्मिक अडोलता में टिका रहता है, प्रभू के प्रेम में लीन रहता है।
पर, अपने मन के पीछे चलने वाला मनुष्य सदा ही झूठ बोलता है, (आत्मिक जीवन के खत्म कर देने वाली माया के मोह का) जहर बीजता है, और वही जहर खाता है (उसी जहर को अपने जीवन का सहारा बनाए रखता है)। वह मनुष्य आत्मिक मौत की फाहियों में बँधा रहता है, तृष्णा की आग में जला रहता है। (इस बिपता में से उसको) गुरू के बिना और कोई नहीं छुड़ा सकता।4।
सचा तीरथु जितु सत सरि नावणु गुरमुखि आपि बुझाए ॥ अठसठि तीरथ गुर सबदि दिखाए तितु नातै मलु जाए ॥ सचा सबदु सचा है निरमलु ना मलु लगै न लाए ॥ सची सिफति सची सालाह पूरे गुर ते पाए ॥५॥ तनु मनु सभु किछु हरि तिसु केरा दुरमति कहणु न जाए ॥ हुकमु होवै ता निरमलु होवै हउमै विचहु जाए ॥ गुर की साखी सहजे चाखी त्रिसना अगनि बुझाए ॥ गुर कै सबदि राता सहजे माता सहजे रहिआ समाए ॥६॥ {पन्ना 753}
पद्अर्थ: सचा = सदा स्थिर रहने वाला। जितु सतिसरि = जिस सच्चे सरोवर में। गुरमुखि = गुरू की शरण पड़ने वाले मनुष्य। अठसठि = अढ़सठि। सबदि = शबद में। दिखाऐ = (प्रभू) दिखा देता है। तितु = उस (गुरू शबद तीर्थ) में। नातै = नहाने से। गुर ते = गुरू से।5।
हरि तिसु केरा = उस हरी का। केरा = का। दुरमति = खोटी मति (के कारण)। निरमलु = पवित्र। साखी = शिक्षा। सहजे = आत्मिक अडोलता में। कै सबदि = के शबद में। राता = रंगा हुआ। माता = मस्त, लीन। सहजे = आत्मिक अडोलता में।6।
अर्थ: जो मनुष्य गुरू की शरण आ पड़ता है उसको प्रभू स्वयं ये सूझ बख्शता है कि जिस सच्चे सरोवर में स्नान करना चाहिए वह सदा कायम रहने वाला तीर्थ (गुरू का शबद ही है) गुरू के शबद में (ही उस प्रभू को) अढ़सठ तीर्थ दिखा देता है (और दिखा देता है कि) उस (गुरू-शबद-तीर्थ) में नहाने से (विकारों की) मैल उतर जाती है। (उस मनुष्य को यकीन बन जाता है कि) गुरू का शबद ही सदा कायम रहने वाला और पवित्र तीर्थ है (उसमें स्नान करने से विकारों की) मैल नहीं लगती, (वह तीर्थ और) मैल नहीं चिपकाता। वह मनुष्य पूरे गुरू के पास से सदा-स्थिर रहने वाले परमात्मा की सिफत-सालाह प्राप्त कर लेता है।5।
पर, जो मनुष्य गुरू की शरण नहीं पड़ता, वह (मनुष्य) खोटी मति के कारण ये नहीं कह सकता कि हमारा ये शरीर हमारा ये मन सब कुछ उस प्रभू का ही दिया हुआ है। जब परमात्मा की रजा होती है (मनुष्य गुरू की शरण पड़ता है, उसका मन) पवित्र हो जाता है (उसके) अंदर से अहंकार दूर हो जाता है वह मनुष्य आत्मिक अडोलता में टिक के गुरू के उपदेश का आनंद लेता है, (गुरू का उपदेश उसके अंदर से) तृष्णा की आग बुझा देता है। वह मनुष्य गुरू के शबद में रंगा जाता है, आत्मिक अडोलता में मस्त हो जाता है, आत्मिक अडोलता में ही लीन रहता है।6।
हरि का नामु सति करि जाणै गुर कै भाइ पिआरे ॥ सची वडिआई गुर ते पाई सचै नाइ पिआरे ॥ एको सचा सभ महि वरतै विरला को वीचारे ॥ आपे मेलि लए ता बखसे सची भगति सवारे ॥७॥ सभो सचु सचु सचु वरतै गुरमुखि कोई जाणै ॥ जमण मरणा हुकमो वरतै गुरमुखि आपु पछाणै ॥ नामु धिआए ता सतिगुरु भाए जो इछै सो फलु पाए ॥ नानक तिस दा सभु किछु होवै जि विचहु आपु गवाए ॥८॥१॥ {पन्ना 754}
पद्अर्थ: सति करि जाणै = सच करके जानता है, ये जान लेता है कि यही सच्चा साथी है। कै भाइ = के प्रेम में। गुर ते = गुरू से। सचै नाइ = सदा स्थिर हरी नाम में। पिआरे = प्यार बनाता है। सचा = सदा कायम रहने वाला प्रभू!। आपे = (प्रभू) आप ही। सची = सदा स्थिर रहने वाली।7।
सभो = हर जगह। गुरमुखि = गुरू के सन्मुख रहने वाला मनुष्य। हुकमो = हुकम ही। आपु पछाणै = अपने आत्मिक जीवन को पड़तालता है। सतिगुर भाऐ = गुरू को प्यारा लगता है। सभु किछु होवै = आत्मिक जीवन का सारा सरमाया बना रहता है। आपु = स्वै भाव।8।
अर्थ: जो मनुष्य प्यारे गुरू के प्रेम में टिका रहता है, वह ये बात समझ लेता है कि परमात्मा का नाम ही सच्चा साथी है। वह मनुष्य परमात्मा की सदा-स्थिर रहने वाली सिफत सालाह गुरू से प्राप्त कर लेता है, वह सदा-स्थिर प्रभू के नाम में प्यार करने लग जाता है। कोई विरला मनुष्य (गुरू की शरण पड़ के) ये विचार करता है कि सारी सृष्टि में सदा-स्थिर रहने वाला परमात्मा ही बसता है। (ऐसे मनुष्य को) जब प्रभू स्वयं ही अपने चरणों में जोड़ता है, तो उस पर बख्शिश करता है, सदा-स्थिर रहने वाली अपनी भक्ति दे के उसका जीवन सोहाना बना देता है।7।
हे भाई! कोई विरला मनुष्य गुरू की शरण पड़ के समझता है कि हर जगह सदा कायम रहने वाला परमात्मा ही काम कर रहा है। जगत में पैदा होना मरना भी उसी के हुकम में चल रहा है। गुरू की शरण पड़ने वाला वह मनुष्य अपने आत्मिक जीवन को पड़तालता रहता है। जब वह मनुष्य परमात्मा के नाम का सिमरन शुरू करता है तो वह गुरू को प्यारा लगने लग जाता है, फिर वह जो भी मुराद माँगता है वही हासिल कर लेता है। हे नानक! (कह–) जो मनुष्य (गुरू की शरण पड़ कर) अपने अंदर से स्वै भाव दूर कर लेता है, उसके आत्मिक जीवन का सारा सरमाया बचा रहता है।8।1।
Raag Soohee, Third Mehl, First House, Ashtapadees:

One Universal Creator God. By The Grace Of The True Guru:

Everything comes from the Naam, the Name of the Lord; without the True Guru, the Naam is not experienced.

The Word of the Guru’s Shabad is the sweetest and most sublime essence, but without tasting it, its flavor cannot be experienced.

He wastes this human life in exchange for a mere shell; he does not understand his own self.

But, if he becomes Gurmukh, then he comes to know the One Lord, and the disease of egotism does not afflict him. ||1||

I am a sacrifice to my Guru, who has lovingly attached me to the True Lord.

Concentrating on the Word of the Shabad, the soul is illumined and enlightened. I remain absorbed in celestial ecstasy. ||1||Pause||

The Gurmukh sings the Praises of the Lord; the Gurmukh understands. The Gurmukh contemplates the Word of the Shabad.

Body and soul are totally rejuvenated through the Guru; the Gurmukh’s affairs are resolved in his favor.

The blind self-willed manmukh acts blindly, and earns only poison in this world.

Enticed by Maya, he suffers in constant pain, without the most Beloved Guru. ||2||

He alone is a selfless servant, who serves the True Guru, and walks in harmony with the True Guru’s Will.

The True Shabad, the Word of God, is the True Praise of God; enshrine the True Lord within your mind.

The Gurmukh speaks the True Word of Gurbani, and egotism departs from within.

He Himself is the Giver, and True are His actions. He proclaims the True Word of the Shabad. ||3||

The Gurmukh works, and the Gurmukh earns; the Gurmukh inspires others to chant the Naam.

He is forever unattached, imbued with the Love of the True Lord, intuitively in harmony with the Guru.

The self-willed manmukh always tells lies; he plants the seeds of poison, and eats only poison.

He is bound and gagged by the Messenger of Death, and burnt in the fire of desire; who can save him, except the Guru? ||4||

True is that place of pilgrimage, where one bathes in the pool of Truth, and achieves self-realization as Gurmukh. The Gurmukh understands his own self.

The Lord has shown that the Word of the Guru’s Shabad is the sixty-eight sacred shrines of pilgrimage; bathing in it, filth is washed away.

True and Immaculate is the True Word of His Shabad; no filth touches or clings to Him.

True Praise, True Devotional Praise, is obtained from the Perfect Guru. ||5||

Body, mind, everything belongs to the Lord; but the evil-minded ones cannot even say this.

If such is the Hukam of the Lord’s Command, then one becomes pure and spotless, and the ego is taken away from within.

I have intuitively tasted the Guru’s Teachings, and the fire of my desire has been quenched.

Attuned to the Word of the Guru’s Shabad, one is naturally intoxicated, merging imperceptibly into the Lord. ||6||
The Name of the Lord is known as True, through the Love of the Beloved Guru.

True Glorious Greatness is obtained from the Guru, through the Beloved True Name.

The One True Lord is permeating and pervading among all; how rare is the one who contemplates this.

The Lord Himself unites us in Union, and forgives us; He embellishes us with true devotional worship. ||7||

All is Truth; Truth, and Truth alone is pervading; how rare is the Gurmukh who knows this.

Birth and death occur by the Hukam of His Command; the Gurmukh understands his own self.

He meditates on the Naam, the Name of the Lord, and so pleases the True Guru. He receives whatever rewards he desires.

O Nanak, one who eradicates self-conceit from within, has everything. ||8||1||

Leave feedback about this

  • Service