N1Live Hukumnama Amrit wele da mukhwakh shri Harmandar sahib amritsar sahib ji, Ang-807-808, 22 -September-2024
Hukumnama

Amrit wele da mukhwakh shri Harmandar sahib amritsar sahib ji, Ang-807-808, 22 -September-2024

🙏🌹🙏🌹🙏🌹

🌹*Please cover your head & Remove your shoes before reading Hukamnama sahib Ji*🌹

Amrit wele da mukhwakh shri Harmandar sahib amritsar sahib ji, Ang-807-808,
22 -September-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ {ਪੰਨਾ 807-808}
ਪਦਅਰਥ: ਸਹਜ = ਆਤਮਕ ਅਡੋਲਤਾ। ਸਹਜ ਸਮਾਧਿ = ਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿ = ਗੁਰੂ ਨੇ। ਦੀਨ = ਦੇ ਦਿੱਤੇ। ਸੰਗਿ = ਨਾਲ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹ = ਵਿਚਾਰੇ ਹਨ {ਅੱਖਰ ‘ਨ’ ਦੇ ਨਾਲ ਅੱਧਾ ‘ਹ’ ਹੈ}।ਰਹਾਉ।
ਜੈ ਜੈਕਾਰੁ = ਸੋਭਾ ਹੀ ਸੋਭਾ। ਜਗਤ੍ਰ ਮਹਿ = ਜਗਤ ਵਿਚ। ਲੋਚਹਿ = ਲੋਚਦੇ ਹਨ, ਚਾਹੁੰਦੇ ਹਨ। ਸਭਿ = ਸਾਰੇ। ਬਿਘਨੁ = ਰੁਕਾਵਟ।੧।
ਜਾ ਕਾ = ਜਿਸ (ਮਨੁੱਖ) ਦਾ। ਅੰਗੁ = ਪੱਖ। ਗੁਰ ਪਾਸਿ = ਗੁਰੂ ਦੇ ਕੋਲ (ਰਿਹਾਂ) ।੨।
ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।
ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
बिलावलु महला ५ ॥ सहज समाधि अनंद सूख पूरे गुरि दीन ॥ सदा सहाई संगि प्रभ अम्रित गुण चीन ॥ रहाउ ॥ जै जै कारु जगत्र महि लोचहि सभि जीआ ॥ सुप्रसंन भए सतिगुर प्रभू कछु बिघनु न थीआ ॥१॥ जा का अंगु दइआल प्रभ ता के सभ दास ॥ सदा सदा वडिआईआ नानक गुर पासि ॥२॥१२॥३०॥ {पन्ना 807-808}
पद्अर्थ: सहज = आत्मिक अडोलता। सहज समाधि = आत्मिक अडोलता की लीनता, आत्मिक अडोलता में एक रस टिकाव। गुरि = गुरू ने। दीन = दे दिए। संगि = साथ। अंम्रित = आत्मिक जीवन देने वाले। चीन् = बिचारे हैं (अक्षर ‘न’ के नीचे अर्ध ‘ह’ है)। रहाउ।
जै जैकारु = शोभा ही शोभा। जगत्र महि = जगत में। लोचहि = लोचते हैं, चाहते हैं। सभि = सारे। बिघनु = रुकावट।1।
जा का = जिस (मनुष्य) का। अंगु = पक्ष। गुर पासि = गुरू के पास (रहने से)।2।
अर्थ: (हे भाई! जिस मनुष्य पर गुरू दयावान होता है, उसको) पूरे गुरू ने आत्मिक अडोलता में एक-रस टिकाव के सारे सुख व आनंद दे दिए। प्रभू उस मनुष्य का हमेशा मददगार बना रहता है, उसके अंग-संग रहता है, वह मनुष्य प्रभू के आत्मिक जीवन देने वाले गुण (अपने मन में) विचारता रहता है। रहाउ।
हे भाई! जिस मनुष्य पर गुरू परमात्मा अच्छी तरह प्रसन्न हो गए, उस मनुष्य के जीवन-राह में कोई रुकावट नहीं आती, सारे जगत में हर जगह उसकी शोभा होती है, (ज्रगत के) सारे जीव (उसके दर्शन करना) चाहते हैं1।
हे भाई! दया का श्रोत प्रभू, जिस (मनुष्य) का पक्ष करता है, सब जीव उसके सेवक हो जाते हैं। हे नानक! गुरू के चरणों में रहने से सदा ही आदर-मान मिलता है।2।12।30।
Bilaaval, Fifth Mehl:

The Perfect Guru has blessed me with celestial Samaadhi, bliss and peace.

God is always my Helper and Companion; I contemplate His Ambrosial Virtues. ||Pause||
Triumphant cheers greet me all across the world, and all beings yearn for me.

The True Guru and God are totally pleased with me; no obstacle blocks my way. ||1||

One who has the Merciful Lord God on his side – everyone becomes his slave.

Forever and ever, O Nanak, glorious greatness rests with the Guru. ||2||12||30||

Exit mobile version