N1Live Hukumnama Amrit wele da mukhwakh shri Harmandar sahib amritsar sahib ji, Ang-833-834, 21-September-2024
Hukumnama

Amrit wele da mukhwakh shri Harmandar sahib amritsar sahib ji, Ang-833-834, 21-September-2024

🙏🌹🙏🌹🙏🌹

🌹Please cover your head & Remove your shoes before reading Hukamnama sahib Ji🌹

Amrit wele da mukhwakh shri Harmandar sahib amritsar sahib ji, Ang-833-834,
21-September-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ {ਪੰਨਾ 833-834}
ਪਦਅਰਥ: ਸੀਤਲ = ਠੰਢ ਪਾਣ ਵਾਲਾ। ਧਿਆਵਹੁ = ਸਿਮਰਿਆ ਕਰੋ। ਵਾਸੁ = ਸੁਗੰਧੀ। ਗੰਧਈਆ = ਸੁਗੰਧਿਤ ਕਰਦੀ ਹੈ। ਮਿਲਿ = ਮਿਲ ਕੇ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਹਿਰਡ = ਅਰਿੰਡ। ਪਲਾਸ = ਪਲਾਹ, ਛਿਛਰਾ। ਸੰਗਿ = (ਚੰਦਨ ਦੇ) ਨਾਲ। ਬੁਹੀਆ = ਸੁਗੰਧਿਤ ਹੋ ਜਾਂਦਾ ਹੈ।੧।
ਜਪਿ = ਜਪਿਆ ਕਰ। ਜਗੰਨਾਥ = ਜਗਤ ਦਾ ਨਾਥ। ਜਗਦੀਸ = ਜਗਤ ਦਾ ਈਸ਼੍ਵਰ। ਗੁਸਈਆ = ਧਰਤੀ ਦਾ ਖਸਮ। ਉਬਰੇ = ਵਿਕਾਰਾਂ ਤੋਂ ਬਚ ਗਏ। ਉਧਾਰਿ = ਪਾਰ = ਉਤਾਰਾ ਕਰ ਕੇ।੧।ਰਹਾਉ।
ਭਾਰ ਅਠਾਰਹ = ਸਾਰੀ ਬਨਸਪਤੀ। {ਪੁਰਾਣਾ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਹਰੇਕ ਬੂਟੇ ਦਾ ਇਕ ਇਕ ਪੱਤਰ ਲੈ ਕੇ ਤੋਲਿਆਂ ੧੮ ਭਾਰ ਤੋਲ ਬਣਦਾ ਹੈ। ਇਕ ਭਾਰ ਪੰਜ ਮਣ ਕੱਚੇ ਦਾ}। ਨਿਕਟਿ = ਨੇੜੇ। ਸਾਕਤ = ਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ। ਊਭ ਸੁਕ = (ਧਰਤੀ ਉਤੇ) ਖਲੋਤੇ ਹੋਏ ਹੀ ਸੁੱਕ ਚੁਕੇ ਰੁੱਖ। ਮਨਿ = ਮਨ ਵਿਚ। ਵਿਛੁੜਿ = ਵਿਛੁੜ ਕੇ।੨।
ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।
ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧।
ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ {ਪੰਨਾ 834}
ਪਦਅਰਥ: ਗਤਿ = ਉੱਚੀ ਆਤਮਕ ਹਾਲਤ। ਮਿਤਿ = ਗਿਣਤੀ, ਮਰਯਾਦਾ, ਹੱਦ = ਬੰਨਾ। ਆਪੇ = ਆਪ ਹੀ। ਸਭ ਬਿਧਿ = ਸਾਰੀ ਮਰਯਾਦਾ। ਭੇਟੇ = ਮਿਲਦਾ ਹੈ। ਕੰਚਨੁ = ਸੋਨਾ। ਧੁਰਿ = ਧੁਰ ਦਰਗਾਹ ਤੋਂ।੩।
ਗੁਰਮਤਿ = ਗੁਰੂ ਦੀ ਮਤਿ ਦੀ ਰਾਹੀਂ। ਪਾਵੈ = (ਮਨੁੱਖ) ਲੱਭ ਲੈਂਦਾ ਹੈ। ਸਾਗਰ = ਸਮੁੰਦਰ। ਇਕ ਸਰਧਾ = ਇਕ ਪਰਮਾਤਮਾ ਦਾ ਪਿਆਰ। ਕਹਤੇ = ਕਹਿੰਦਿਆਂ। ਤ੍ਰਿਪਤਿ = ਰਜੇਵਾਂ।੪।
ਪਰਮ ਬੈਰਾਗੁ = ਸਭ ਤੋਂ ਉੱਚਾ ਵੈਰਾਗ, ਸਭ ਤੋਂ ਉੱਚੀ ਲਗਨ। ਭਾਵਨੀ = ਪਿਆਰ। ਬਾਰ ਬਾਰ = ਮੁੜ ਮੁੜ। ਕਹੀਐ = ਸਿਮਰਨਾ ਚਾਹੀਦਾ ਹੈ। ਪਾਰੁ = ਪਾਰਲਾ ਬੰਨਾ। ਪਰੈ ਪਰਈਆ = ਪਰੇ ਤੋਂ ਪਰੇ।੫।
ਅਰਥ: ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।
ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।
ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।
ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ {ਪੰਨਾ 834}
ਪਦਅਰਥ: ਪੁਕਾਰਹਿ = ਪੁਕਾਰਦੇ ਹਨ, (ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ। ਧਰਮੁ = (ਖਟ = ਕਰਮੀ) ਧਰਮ। ਖਟ ਕਰਮ = ਛੇ ਧਾਰਮਿਕ ਕਰਮ (ਵਿੱਦਿਆ ਪੜ੍ਹਨੀ ਤੇ ਪੜ੍ਹਾਣੀ, ਜੱਗ ਕਰਨੇ ਤੇ ਕਰਾਣੇ, ਦਾਨ ਦੇਣਾ ਤੇ ਲੈਣਾ) । ਦ੍ਰਿੜਈਆ = ਪਕਿਆਈ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪਾਖੰਡਿ = ਪਖੰਡ ਵਿਚ। ਭਰਮਿ = ਭਟਕਣਾ ਵਿਚ। ਵਿਗੂਤੇ = ਖ਼ੁਆਰ ਹੁੰਦੇ ਹਨ। ਨਾਵ = (ਜ਼ਿੰਦਗੀ ਦੀ) ਬੇੜੀ। ਭਾਰਿ = ਭਾਰ ਨਾਲ।੬।
ਨਾਮੇ = ਨਾਮ ਦੀ ਰਾਹੀਂ ਹੀ। ਗਤਿ = ਉੱਚੀ ਆਤਮਕ ਅਵਸਥਾ। ਦ੍ਰਿੜਈਆ = ਹਿਰਦੇ ਵਿਚ ਪੱਕਾ ਕਰੋ। ਜਾਇ = ਦੂਰ ਹੁੰਦੀ ਹੈ। ਤ = ਤਦੋਂ। ਨਿਰਮਲੁ = ਪਵਿੱਤਰ ਜੀਵਨ ਵਾਲਾ। ਗੁਰਮੁਖਿ = ਗੁਰੂ ਦੀ ਰਾਹੀਂ। ਪਰਚੈ = (ਨਾਮ ਵਿਚ) ਪਰਚਦਾ ਹੈ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ।੭।
ਵਰਨੁ = ਰੰਗ। ਜਿਤੁ = ਜਿਸ (ਕੰਮ) ਵਿਚ। ਲਾਵਹਿ = ਤੂੰ ਲਾਂਦਾ ਹੈਂ। ਸੇ = ਉਹ {ਬਹੁ-ਵਚਨ}। ਜੰਤ = ਜੀਵ {ਬਹੁ-ਵਚਨ}। ਵਾਜਹਿ = ਵੱਜਦੇ ਹਨ। ਜਿਤੁ = ਜਿਸ (ਰਾਹ) ਵਿਚ। ਭਾਵੈ = ਤੈਨੂੰ ਚੰਗਾ ਲੱਗਦਾ ਹੈ। ਤਿਤੁ ਰਾਹਿ = ਉਸੇ ਰਾਹ ਤੇ।੮।
ਅਰਥ: ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।
ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

बिलावलु महला ४ ॥ हरि हरि नामु सीतल जलु धिआवहु हरि चंदन वासु सुगंध गंधईआ ॥ मिलि सतसंगति परम पदु पाइआ मै हिरड पलास संगि हरि बुहीआ ॥१॥ जपि जगंनाथ जगदीस गुसईआ ॥ सरणि परे सेई जन उबरे जिउ प्रहिलाद उधारि समईआ ॥१॥ रहाउ ॥ भार अठारह महि चंदनु ऊतम चंदन निकटि सभ चंदनु हुईआ ॥ साकत कूड़े ऊभ सुक हूए मनि अभिमानु विछुड़ि दूरि गईआ ॥२॥ {पन्ना 833-834}
पद्अर्थ: सीतल = ठंढ देने वाला। धिआवहु = सिमरा करो। वासु = सुगंधि। गंधईआ = सुगंधित करती है। मिलि = मिल के। परम पदु = सबसे ऊँचा आत्मिक दर्जा। हिरड = अरिंड, अरण्डी। पलास = पलाह, पलाश, छिछरा। संगि = (चंदन के) साथ। बुहीआ = सुगंधित हो जाता है।1।
जपि = जपा कर। जगंनाथ = जगत का नाथ। जगदीस = जगत का ईश्वर। गुसईआ = धरती का पति। उबरे = विकारों से बच गए। उधारि = पार उतार करके।1। रहाउ।
भार अठारह = सारी बनस्पति (प्राचीन विचार चला आ रहा है कि हरेक पौधे के एक-एक पक्ता ले के तौलने पर 18 भार तोल बनता है। एक भार बराबर है पाँच मन कच्चे का)। निकटि = नजदीक। साकत = परमात्मा से टूटे हुए मनुष्य। ऊभ सुक = (धरती पर) खड़े हुए सूखे वृक्ष। मनि = मन में। विछुड़ि = विछुड़ के।2।
अर्थ: हे भाई! जगत के नाथ, जगत के ईश्वर, धरती के पति प्रभू का नाम जपा कर। जो मनुष्य प्रभू की शरण आ पड़ते हैं, वह मनुष्य (संसार-समुंद्र में से) बच निकलते हैं, जैसे प्रहलाद (आदि भक्तों) को (परमात्मा ने संसार-समुंद्र से) पार लंघा के (अपने चरणों में) लीन कर लिया।1। रहाउ।
हे प्रभू! प्रभू का नाम सिमरा करो, ये नाम ठंडक पहुँचाने वाला जल है, ये नाम चंदन की सुगंधि है जो (सारी बनस्पति को) सुगन्धित कर देती है। हे भाई! साध-संगति में मिल के सभ से ऊँचा आत्मिक दर्जा हासिल किया जा सकता है। जैसे अरण्डी और पलाह (आदि निकम्मे पौधे चंदन की संगति में) सुगंधित हो जाते हैं, (वैसे ही) मेरे जैसे जीव (हरी नाम की बरकति से ऊँचे जीवन वाले बन जाते हैं)।1।
हे भाई! सारी बनस्पतियों में चंदन सबसे श्रेष्ठ (वृक्ष) है, चंदन के नजदीक (उगा हुआ) हरेक पौधा चंदन बन जाता है। पर परमात्मा से टूटे हुए माया-ग्रसित प्राणी (उन पौधों जैसे हैं जो धरती से खुराक मिलने पर भी) खड़े हुए ही सूख जाते हैं, (उनके) मन में अहंकार बसता है, (इस वास्ते परमात्मा से) विछुड़ केवे कहीं दूर पड़े रहते हैं।2।
हरि गति मिति करता आपे जाणै सभ बिधि हरि हरि आपि बनईआ ॥ जिसु सतिगुरु भेटे सु कंचनु होवै जो धुरि लिखिआ सु मिटै न मिटईआ ॥३॥ रतन पदारथ गुरमति पावै सागर भगति भंडार खुल्हईआ ॥ गुर चरणी इक सरधा उपजी मै हरि गुण कहते त्रिपति न भईआ ॥४॥ परम बैरागु नित नित हरि धिआए मै हरि गुण कहते भावनी कहीआ ॥ बार बार खिनु खिनु पलु कहीऐ हरि पारु न पावै परै परईआ ॥५॥ {पन्ना 834}
पद्अर्थ: गति = ऊँची आत्मिक अवस्था। मिति = गिनती, मर्यादा, सीमा। आपे = खुद ही। सभ बिधि = सारी मर्यादा। भेटे = मिलता है। कंचनु = सोना। धुरि = धुर दरगाह से।3।
गुरमति = गुरू की मति से। पावै = (मनुष्य) पा लेता है। सागर = समुंद्र। इक सरधा = एक परमात्मा का प्यार। कहते = कहते हुए। खुल्ईआ = खुल्हईआ। त्रिपति = तृप्ति।4।
परम बैरागु = सबसे ऊँचा वैराग, सबसे उच्च लगन। भावनी = प्यार। बार बार = बारंबार। कहीअै = सिमरना चाहिए। पारु = परला छोर। परै परईआ = परे से परे।5।
अर्थ: हे भाई! परमात्मा कैसा है और कितना बड़ा है- यह बात वह स्वयं ही जानता है। (जगत की) सारी मर्यादाएं उसने खुद ही बनाई हुई हैं। (उस मर्यादा के अनुसार) जिस मनुष्य को गुरू मिल जाता है, वह सोना बन जाता है (स्वच्छ जीवन वाला बन जाता है)। हे भाई! धुर दरगाह से (जीवों के किए कर्मों के अनुसार जीवों के माथे ऊपर जो लेख) लिखे जाते हैं, वह लेख (किसी के अपने उद्यम से) मिटाए मिट नहीं सकता (गुरू को मिल के ही लोहे से कंचन बनता) है।3।
हे भाई! (गुरू के अंदर) भगती के समुंद्र (भरे पड़े) हैं, भगती के खजाने खुले पड़े हैं, गुरू की मति पर चल के ही मनुष्य (ऊँचे आत्मिक गुण) रत्न प्राप्त कर सकता है। (देखो) गुरू के चरणों में लग के (ही मेरे अंदर) एक परमात्मा के लिए प्यार पैदा हुआ है (अब) परमात्मा के गुण गाते हुए मेरा मन भरता नहीं है।4।
हे भाई! जो मनुष्य सदा ही परमात्मा का ध्यान धरता रहता है उसके अंदर सबसे ऊँची लगन बन जाती है। प्रभू के गुण गाते-गाते जो प्यार मेरे अंदर बना है, (मैंने तुम्हें उसका हाल) बताया है। सो, हे भाई! बार बार, हरेक पल, हरेक छिन, परमात्मा का नाम जपना चाहिए (पर, यह याद रखो कि) परमात्मा परे से परे है, कोई जीव उस (की हस्ती) का परला छोर ढूँढ नहीं सकता।5।
सासत बेद पुराण पुकारहि धरमु करहु खटु करम द्रिड़ईआ ॥ मनमुख पाखंडि भरमि विगूते लोभ लहरि नाव भारि बुडईआ ॥६॥ नामु जपहु नामे गति पावहु सिम्रिति सासत्र नामु द्रिड़ईआ ॥ हउमै जाइ त निरमलु होवै गुरमुखि परचै परम पदु पईआ ॥७॥ इहु जगु वरनु रूपु सभु तेरा जितु लावहि से करम कमईआ ॥ नानक जंत वजाए वाजहि जितु भावै तितु राहि चलईआ ॥८॥२॥५॥ {पन्ना 834}
पद्अर्थ: पुकारहि = पुकारते हैं, (इस बात पर) जोर देते हैं। धरमु = (षट् = करमी। खट कर्मी) धर्म। खट करम = छह धार्मिक कर्म (विद्या पढ़नी और पढ़ानी, यज्ञ करने और कराने, दान देना और लेना)। द्रिढ़ईआ = दृढ़ करते हैं। मनमुख = अपने मन के पीछे चलने वाले मनुष्य। पाखंड = पाखण्ड में। भरमि = भटकना में। विगूते = दुखी होते हैं। नाव = (जिंदगी की) बेड़ी। भारि = भार से।6।
नामे = नाम से ही। गति = उच्च आत्मिक अवस्था। द्रिढ़ईआ = हृदय में पक्का करो। जाइ = दूर होती है। त = तब। निरमलु = पवित्र जीवन वाला। गुरमुखि = गुरू के। द्वारां परचै = (नाम में) परचता है। परम पदु = सबसे ऊँचा आत्मिक दर्जा।7।
वरनु = वर्ण,रंग। जितु = जिस (काम) से। लावहि = तू लगाता है। से = वह (बहुवचन)। जंत = जीव (बहुवचन)। वाजहि = बजते हैं। जितु = जिस (राह) में। भावै = तुझे अच्छा लगता है। तितु राहि = उस राह पर।8।
अर्थ: हे भाई! वेद-पुरान-शास्त्र (आदि धर्म पुस्तकें इसी बात पर) जोर देते हैं (कि खट-कर्मी) धर्म कमाया करो, इन छह धार्मिक कर्मों के बारे में ही दृढ़ करते हैं। अपने मन के पीछे चलने वाले मनुष्य (इसी) पाखण्ड में भटकना में (पड़ कर) दुखी होते रहते हैं, (उनकी जिंदगी की) बेड़ी (अपने ही पाखण्ड के) भार से लोभ की लहर में डूब जाती है।6।
हे भाई! परमात्मा का नाम जपा करो, नाम में जुड़ के ही उच्च आत्मिक अवस्था प्राप्त करोगे। (अपने हृदय में परमात्मा का) नाम दृढ़ करके टिकाए रखो, (गुरू के सन्मुख रहने वाले मनुष्य के लिए ये हरी-नाम ही) स्मृतियों-शास्त्रों का उपदेश है। (हरी-नाम के द्वारा ही जब मनुष्य के अंदर से) अहंकार दूर हो जाता है, तब मनुष्य पवित्र जीवन वाला बन जाता है। गुरू की शरण पड़ कर मनुष्य (परमात्मा के नाम में) पतीजता है, तब सबसे ऊँचा आत्मिक दर्जा हासिल कर लेता है।7।
हे नानक! (कह- हे प्रभू!) यह सारा जगत तेरा ही रूप है तेरा ही रंग है। जिस तरफ तू (जीवों को) लगाता है, जीव वही कर्म करते है। जीव (तेरे बाजे हैं) जैसे तू बजाता है, वैसे ही बजते हैं। जिस राह पर चलाना तुझे अच्छा लगता है, उसी राह पर जीव चलते हैं।8।2।

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree.
fragrant by their association. ||1||

Meditate on the Lord of the Universe, the Master of the world, the Lord of creation.

Those humble beings who seek the Lord’s Sanctuary are saved, like Prahlaad; they are emancipated and merge with the Lord. ||1||Pause||

Of all plants, the sandalwood tree is the most sublime. Everything near the sandalwood tree becomes fragrant like sandalwood.

The stubborn, false faithless cynics are dried up; their egotistical pride separates them far from the Lord. ||2||

Only the Creator Lord Himself knows the state and condition of everyone; the Lord Himself makes all the arrangements.

One who meets the True Guru is transformed into gold. Whatever is pre-ordained, is not erased by erasing. ||3||

The treasure of jewels is found in the ocean of the Guru’s Teachings. The treasure of devotional worship is opened to me.

Focused on the Guru’s Feet, faith wells up within me; chanting the Glorious Praises of the Lord, I hunger for more. ||4||

I am totally detached, continually, continuously meditating on the Lord; chanting the Glorious Praises of the Lord, I express my love for Him.

Time and time again, each and every moment and instant, I express it. I cannot find the Lord’s limits; He is the farthest of the far. ||5||

The Shaastras, the Vedas and the Puraanas advise righteous actions, and the performance of the six religious rituals.

The hypocritical, self-willed manmukhs are ruined by doubt; in the waves of greed, their boat is heavily loaded, and it sinks. ||6||

So chant the Naam, the Name of the Lord, and through the Naam, find emancipation. The Simritees and Shaastras recommend the Naam.

Eradicating egotism, one becomes pure. The Gurmukh is inspired, and obtains the supreme status. ||7||

This world, with its colors and forms, is all Yours, O Lord; as You attach us, so do we do our deeds.

O Nanak, we are the instruments upon which He plays; as He wills, so is the path we take. ||8||2||5||

Exit mobile version