November 23, 2024
Hukumnama

Amrit wele da mukhwakh shri Harmandar sahib amritsar sahib ji, Ang-853, 04-February-2024

Amrit wele da mukhwakh shri Harmandar sahib amritsar sahib ji, Ang-853, 04-February-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ {ਪੰਨਾ 853}
ਪਦਅਰਥ: ਜਲੰਦਾ = (ਵਿਕਾਰਾਂ ਵਿਚ) ਸੜਦਾ। ਰਖਿ ਲੈ = ਬਚਾ ਲੈ। ਧਾਰਿ = ਧਾਰ ਕੇ, ਕਰ ਕੇ। ਜਿਤੁ ਦੁਆਰੈ = ਜਿਸ ਦਰ ਤੇ, ਜਿਸ ਤਰੀਕੇ ਨਾਲ। ਉਬਰੈ = ਬਚ ਸਕੇ। ਤਿਤੈ = ਉਸੇ ਤਰ੍ਹਾਂ ਹੀ। ਸਤਿਗੁਰਿ = ਗੁਰੂ ਨੇ। ਸੁਖੁ = ਆਤਮਕ ਆਨੰਦ। ਸਚਾ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਬੀਚਾਰਿ = ਵਿਚਾਰ ਕੇ, ਮਨ ਵਿਚ ਟਿਕਾ ਕੇ। ਅਵਰੁ = ਕੋਈ ਹੋਰ।੧।
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।
ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।
ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ {ਪੰਨਾ 853}
ਪਦਅਰਥ: ਹਉਮੈ = ‘ਮੈਂ, ਮੈਂ’ ਦਾ ਪ੍ਰਭਾਵ। ਹਉਮੈ ਮਾਇਆ = ਮਾਇਆ ਦੀ ਹਉਮੈ, ਮਾਇਆ ਦੀ ਤਾਂਘ। ਦੂਜੈ = (ਪ੍ਰਭੂ ਤੋਂ ਬਿਨਾ) ਹੋਰ (ਦੇ ਮੋਹ) ਵਿਚ। ਹਟਿ = ਹੱਟੀ ਵਿਚ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਪਰਜਾਲੀਐ = ਚੰਗੀ ਤਰ੍ਹਾਂ ਸਾੜ ਦਿੱਤੀ ਜਾਏ। ਉਜਲਾ = ਪਵਿੱਤਰ। ਮਨਿ = ਮਨ ਵਿਚ। ਮਾਰਣੁ = ਪ੍ਰਭਾਵ ਮੁਕਾਣ ਦਾ ਵਸੀਲਾ।੨।
ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।
ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।
ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ {ਪੰਨਾ 853}
ਪਦਅਰਥ: ਵਡਿਆਈ = ਬਜ਼ੁਰਗੀ, ਇੱਜ਼ਤ। ਸਤਿਗੁਰਿ = ਸਤਿਗੁਰੂ ਨੇ। ਧੁਰਹੁ = ਧੁਰ ਤੋਂ, ਹਜ਼ੂਰੀ ਤੋਂ। ਹੁਕਮੁ = ਰਜ਼ਾ। ਬੁਝਿ = ਸਮਝ ਕੇ। ਨੀਸਾਣੁ = ਨਿਸ਼ਾਨ, ਪਰਵਾਨਾ, ਰਾਹਦਾਰੀ। ਪੁਤੀ = ਪੁੱਤਰਾਂ ਨੇ। ਭਾਤੀਈ = ਭਤੀਜਿਆਂ ਨੇ। ਸਕੀ = ਸੱਕਿਆਂ ਨੇ, ਸਾਕ = ਸੰਬੰਧੀਆਂ ਨੇ। ਅਗਹੁ ਪਿਛਹੁ = ਚੰਗੀ ਤਰ੍ਹਾਂ। ਟੋਲਿ = ਖੋਜ ਕੇ। ਲਾਹਿਓਨੁ = ਲਾਹ ਦਿੱਤਾ ਉਸ ਨੇ। ਕੋ = ਕੋਈ ਮਨੁੱਖ। ਬਖਸਿਓਸੁ = ਉਸ ਨੇ ਬਖ਼ਸ਼ਿਆ। ਜਿ = ਜਿਹੜਾ ਮਨੁੱਖ। ਮਿਲਿ = ਮਿਲ ਕੇ। ਮੰਨੇ = ਪਤੀਜਦਾ ਹੈ। ਸੁ = ਉਹ ਮਨੁੱਖ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਸਿਝੈ = ਕਾਮਯਾਬ ਹੁੰਦਾ ਹੈ। ਫਿਰੈ = ਭਟਕਦਾ ਫਿਰਦਾ ਹੈ। ਥਾਨੁ = ਹਿਰਦਾ = ਥਾਂ। ਭਰਿਆ = (ਵਿਕਾਰਾਂ ਨਾਲ) ਗੰਦਾ। ਜਨ ਕੈ ਵਲਿ = (ਆਪਣੇ) ਸੇਵਕ ਦੇ ਪੱਖ ਤੇ। ਸੁਜਾਨੁ = ਸਿਆਣਾ, ਸਭ ਦੇ ਦਿਲ ਦੀ ਜਾਣਨ ਵਾਲਾ। ਭਿਤਿ = ਚੋਗ, ਖ਼ੁਰਾਕ, ਆਤਮਕ ਭੋਜਨ। ਸਭਿ ਆਇ = ਸਾਰੇ ਆਏ। ਲਾਹਿਓਨੁ = ਉਸ ਨੇ ਲਾਹ ਦਿੱਤਾ। ਕਿਅਹੁ ਮਨਹੁ = ਦਿਆਂ ਮਨਾਂ ਤੋਂ।੧੦।
ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।
ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।
ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
सलोक मः ३ ॥ जगतु जलंदा रखि लै आपणी किरपा धारि ॥ जितु दुआरै उबरै तितै लैहु उबारि ॥ सतिगुरि सुखु वेखालिआ सचा सबदु बीचारि ॥ नानक अवरु न सुझई हरि बिनु बखसणहारु ॥१॥ {पन्ना 853}
पद्अर्थ: जलंदा = (विकारों में) जलता। रखि लै = बचा ले। धारि = धारण करके। जितु दुआरै = जिस दर से, जिस भी तरीके से। उबरै = बच सके। तितै = उसी ही तरह। सतिगुरि = गुरू ने। सुखु = आत्मिक आनंद। सचा सबदु = सदा स्थिर प्रभू की सिफत सालाह की बाणी। बीचारि = विचार के, मन में टिका के। अवरु = कोई और।1।
अर्थ: हे प्रभू! (विकारों में) जल रहे संसार को अपनी मेहर से बचा लें, जिस भी तरीके से ये बच सकता है उसी तरह बचा ले।
हे नानक! सदा-स्थिर प्रभू की सिफत सालाह की बाणी मन में बसा के (जिस मनुष्य को) सतिगुरू ने (सिमरन का) आत्मिक आनंद दिखा दिया, उसको यह समझ आ जाती है कि परमात्मा के बिना कोई और ये बख्शिश करने वाला नहीं है।1।
मः ३ ॥ हउमै माइआ मोहणी दूजै लगै जाइ ॥ ना इह मारी न मरै ना इह हटि विकाइ ॥ गुर कै सबदि परजालीऐ ता इह विचहु जाइ ॥ तनु मनु होवै उजला नामु वसै मनि आइ ॥ नानक माइआ का मारणु सबदु है गुरमुखि पाइआ जाइ ॥२॥ {पन्ना 853}
पद्अर्थ: हउमै = अहंकार में। हउमै माइआ = माया का अहंकार, माया की चाहत। दूजै = (प्रभू के बिना) और (के मोह) में। हटि = दुकान में। कै सबदि = के शबद से। परजालीअै = अच्छी तरह से जला दी जाए। उजला = पवित्र। मनि = मन में। मारणु = प्रभाव खत्म करने का तरीका।2।
अर्थ: हे भाई! माया का अहंकार (सारे संसार को) अपने वश में करने की समर्थता रखने (की मानसिकता) वाला है, (इसके असर तले जीव परमात्मा को बिसार के) और (के मोह) में फसता है। ये अहंकार ना (किसी और से) मारा जा सकता है, ना ही ये खुद मरता है, ना ही यह किसी दुकान पर बेचा जा सकता है। जब इसको गुरू के शबद द्वारा अच्छी तरह जलाया जाता है, तब ही यह (जीव के) अंदर से समाप्त होता है। (हे भाई! जिस मनुष्य के अंदर से माया का अहंकार खत्म हो जाता है उसका) तन (उसका) मन पवित्र हो जाता है, उसके मन में परमात्मा का नाम आ बसता है।
हे नानक! गुरू का शबद ही माया के प्रभाव को (असर को) खत्म करने का एक मात्र) वसीला है, और, ये शबद गुरू की शरण पड़ने पर ही मिलता है।2।
पउड़ी ॥ सतिगुर की वडिआई सतिगुरि दिती धुरहु हुकमु बुझि नीसाणु ॥ पुती भातीई जावाई सकी अगहु पिछहु टोलि डिठा लाहिओनु सभना का अभिमानु ॥ जिथै को वेखै तिथै मेरा सतिगुरू हरि बखसिओसु सभु जहानु ॥ जि सतिगुर नो मिलि मंने सु हलति पलति सिझै जि वेमुखु होवै सु फिरै भरिसट थानु ॥ जन नानक कै वलि होआ मेरा सुआमी हरि सजण पुरखु सुजानु ॥ पउदी भिति देखि कै सभि आइ पए सतिगुर की पैरी लाहिओनु सभना किअहु मनहु गुमानु ॥१०॥ {पन्ना 853}
पद्अर्थ: वडिआई = इज्जत। सतिगुरि = सतिगुरू ने। धरहु = धुर से ही, हजूरी से। हुकमु = हुकम में, रजा। बुझि = समझ के। नीसाणु = निशान, परवाना, राहदारी। पुती = पुत्रों ने। भातीई = भतीजों ने। सकी = साक संबन्धियों नें। अगहु पिछहु = आगे पीछे से, अच्छी तरह। टोलि = टोल के, परख के। लाहिओनु = उतार दिया उसने। को = कोई मनुष्य। बखसिओसु = उसने बख्शा। जि = जो मनुष्य। मिलि = मिल के। मंने = पतीजता है। सु = वह मनुष्य। हलति = इस लोक में। पलति = परलोक में। सिझै = कामयाब होता है। फिरै = भटकता फिरता है। थानु = हृदय स्थल। भरिआ = (विकारों से) गंदा। जन कै वलि = (अपने) सेवक के पक्ष में। सुजानु = समझदार, सबके दिल की जानने वाला। भिति = चोग, खुराक, आत्मिक भोजन। सभि आइ = सारे आए। लाहिओनु = उसने उतार दिया। किअहु मनहु = के मन से।10।
अर्थ: (जो) इज्जत गुरू (अमरदास जी) की (हुई, वह) गुरू (अंगद देव जी) ने परमात्मा की हजूरी से (मिला) हुकम समझ के परवाना समझ के (उनको) दी। पुत्रों ने, भतीजों ने, और साक-संबन्धियों ने अच्छी तरह परख के देख लिया था (गुरू ने) सबका गुमान दूर कर दिया।
हे भाई! परमात्मा ने (गुरू के माध्यम से) सारे संसार को (नाम की) बख्शिश की है; जहाँ भी कोई देखता है वहाँ ही प्यारा गुरू (नाम की दाति देने के लिए मौजूद) है। जो मनुष्य गुरू को मिल के पतीजता है वह इस लोक में और परलोक में कामयाब हो जाता है, पर जो मनुष्य गुरू की तरफ से मुँह मोड़ता है, वह भटकता फिरता है, उसका हृदय-स्थल (विकारों से) गंदा बना रहता है। हे नानक! (कह-) सब के दिल की जानने वाला सब का मित्र सबमें व्यापक प्रभू अपने सेवक के पक्ष में रहता है।
हे भाई! (गुरू के दर से) आत्मिक खुराक मिलती देख के सारे लोग गुरू के चरणों में आ लगे। गुरू ने सबके मन से अहंकार दूर कर दिया।10

Shalok, Third Mehl:

The world is going up in flames – shower it with Your Mercy, and save it!

Save it, and deliver it, by whatever method it takes.

The True Guru has shown the way to peace, contemplating the True Word of the Shabad.

Nanak knows no other than the Lord, the Forgiving Lord. ||1||

Third Mehl:

Through egotism, fascination with Maya has trapped them in duality.

It cannot be killed, it does not die, and it cannot be sold in a store.

Through the Word of the Guru’s Shabad, it is burnt away, and then it departs from within.

The body and mind become pure, and the Naam, the Name of the Lord, comes to dwell within the mind.

O Nanak, the Shabad is the killer of Maya; the Gurmukh obtains it. ||2||

Pauree:

The glorious greatness of the True Guru was bestowed by the True Guru; He understood this as the Insignia, the Mark of the Primal Lord’s Will.

He tested His sons, nephews, sons-in-law and relatives, and subdued the egotistical pride of them all.

Wherever anyone looks, my True Guru is there; the Lord blessed Him with the whole world.

One who meets with, and believes in the True Guru, is embellished here and hereafter. Whoever turns his back on the Guru and becomes baymukh, shall wander in cursed and evil places.
My Lord and Master is on the side of servant Nanak. The All-powerful and All-knowing Lord God is my Best Friend.

Seeing the food being distributed, everyone came and fell at the feet of the True Guru, who cleansed the minds of all of their egotistical pride. ||10||

Leave feedback about this

  • Service