Amrit wele da mukhwakh shri Harmandar sahib amritsar sahib ji, Ang-869,12-November-2023
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥ {ਪੰਨਾ 869}
ਪਦਅਰਥ: ਕਰਿ ਨਮਸਕਾਰ = ਸਿਰ ਨਿਵਾਇਆ ਕਰ। ਸਫਲ = ਫਲ ਦੇਣ ਵਾਲੀ, ਜੀਵਨ = ਮਨੋਰਥ ਪੂਰਾ ਕਰਨ ਵਾਲੀ। ਸਫਲ ਮੂਰਤਿ = ਉਹ ਗੁਰੂ ਜਿਸ ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਜਾ ਕੀ = ਜਿਸ (ਗੁਰੂ) ਦੀ। ਸੇਵ = ਸੇਵਾ, ਸਰਨ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ (ਪ੍ਰਭੂ) । ਪੁਰਖੁ = ਸਰਬ = ਵਿਆਪਕ। ਬਿਧਾਤਾ = ਪੈਦਾ ਕਰਨ ਵਾਲਾ। ਨਾਮ ਰੰਗਿ = (ਪ੍ਰਭੂ ਦੇ) ਨਾਮ ਦੇ ਰੰਗ ਵਿਚ। ਰਾਤਾ = ਰੰਗਿਆ ਹੋਇਆ।੧।
ਕਉ = ਨੂੰ। ਰਾਖਨਹਾਰ = ਬਚਾਣ ਵਾਲਾ।੧।ਰਹਾਉ।
ਉਮਰਾਉ = ਅਮੀਰ। ਪਤੀਆਏ = ਤਸੱਲੀ ਕਰ ਦੇਂਦਾ ਹੈ, ਪ੍ਰੀਤ ਬਣਾ ਦੇਂਦਾ ਹੈ। ਦੁਸਟ = ਭੈੜੇ। ਮਾਰਿ = ਆਤਮਕ ਮੌਤੇ ਮਾਰ ਕੇ। ਪਚਾਏ = ਖ਼ੁਆਰ ਕਰਦਾ ਹੈ। ਕੈ ਮੁਖਿ = ਦੇ ਮੂੰਹ ਵਿਚ। ਰੋਗੁ = (ਨਿੰਦਾ ਦੀ) ਬੀਮਾਰੀ। ਜੈ ਜੈਕਾਰੁ = (ਹਰ ਵੇਲੇ) ਸੋਭਾ। ਸਭੁ ਲੋਗੁ = ਸਾਰਾ ਜਗਤ।੨।
ਕੈ ਮਨਿ = ਦੇ ਮਨ ਵਿਚ। ਜਪਹਿ = ਜਪਦੇ ਹਨ। ਭਗਵੰਤੁ = ਭਾਗਾਂ ਵਾਲਾ। ਸੰਗਤਿ ਕੇ ਮੁਖ = ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ। ਊਜਲ = ਰੌਸ਼ਨ।੩।
ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਲਾਹੇ = ਵਡਿਆਈ ਕਰਦਾ ਹੈ। ਬੇਪਰਵਾਹ = ਬੇ = ਮੁਥਾਜ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਜਾ ਕੀ = ਜਿਸ (ਗੁਰੂ) ਦੀ। ਸਭਿ = ਸਾਰੇ। ਪਾਏ ਧਰਨਿ = ਧਰਤੀ ਉਤੇ ਪਾ ਦੇਂਦਾ ਹੈ, ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ। ਮਾਰਿ = ਮਾਰ ਕੇ, ਦੁਰਕਾਰ ਕੇ।੪।
ਕੋਇ = ਕੋਈ ਭੀ ਮਨੁੱਖ। ਜਨੁ = ਪ੍ਰਭੂ ਦਾ ਸੇਵਕ। ਏਕੁ = ਇਕ ਪ੍ਰਭੂ ਨੂੰ। ਤਾ ਕੈ ਨਿਕਟਿ = ਉਸ ਦੇ ਨੇੜੇ।੫।
ਜਨ = ਪ੍ਰਭੂ ਦੇ ਸੇਵਕ {ਲਫ਼ਜ਼ ‘ਜਨੁ’ ਅਤੇ ‘ਜਨ’ ਦਾ ਫ਼ਰਕ ਵੇਖੋ}। ਭਲ ਮਾਨਹਿ = ਸਭ ਦਾ ਭਲਾ ਮੰਗਦੇ ਹਨ। ਵੇਕਾਰੀ = ਵਿਕਾਰਾਂ ਵਿਚ ਮੰਦਾ ਚਿਤਵਨ ਦੇ ਕੁਕਰਮਾਂ ਵਿਚ। ਕੈ ਸਿਖਿ = ਦੇ ਸਿੱਖ ਨੇ। ਉਬਰੇ = ਬਚ ਜਾਂਦੇ ਹਨ। ਨਰਕਿ = ਨਰਕ ਵਿਚ।੬।
ਸਾਜਨ = ਹੇ ਸੱਜਣ! ਸਤਿ = {सत्य} ਅਟੱਲ, ਸਦਾ ਕਾਇਮ ਰਹਿਣ ਵਾਲਾ। ਵਰਤਹਿ = ਵਰਤਦੇ ਹਨ, ਵਾਪਰਦੇ ਹਨ। ਦੁਆਰੇ = ਦੁਆਰਿ, ਦਰ ਤੇ। ਸੁ = ਉਹ (ਮਨੁੱਖ) । ਸਰਪਰ = ਜ਼ਰੂਰ।੭।
ਨੀਧਰਿਆ = ਨਿਆਸਰਿਆਂ ਨੂੰ। ਧਰ = ਆਸਰਾ। ਸਤਿਗੁਰ = ਹੇ ਗੁਰੂ! ਰਾਖਹੁ = ਤੂੰ ਰੱਖਦਾ ਹੈਂ। ਕੈ ਸਿਮਰਨਿ = ਦੇ ਸਿਮਰਨ ਨੇ। ਪੈਜ = ਲਾਜ।੮।
ਅਰਥ: ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧।ਰਹਾਉ।
ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ। ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧।
ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ। ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ। (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩।
(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ। ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪।
(ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ। ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ। ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫।
ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ। ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ। ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ। (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬।
ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ। (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ। ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭।
ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ। ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ। ਹੇ ਨਾਨਕ! ਆਖ-ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।੮।੧।੨੯।
रागु गोंड असटपदीआ महला ५ घरु २ ੴ सतिगुर प्रसादि ॥ करि नमसकार पूरे गुरदेव ॥ सफल मूरति सफल जा की सेव ॥ अंतरजामी पुरखु बिधाता ॥ आठ पहर नाम रंगि राता ॥१॥ गुरु गोबिंद गुरू गोपाल ॥ अपने दास कउ राखनहार ॥१॥ रहाउ ॥ पातिसाह साह उमराउ पतीआए ॥ दुसट अहंकारी मारि पचाए ॥ निंदक कै मुखि कीनो रोगु ॥ जै जै कारु करै सभु लोगु ॥२॥ संतन कै मनि महा अनंदु ॥ संत जपहि गुरदेउ भगवंतु ॥ संगति के मुख ऊजल भए ॥ सगल थान निंदक के गए ॥३॥ सासि सासि जनु सदा सलाहे ॥ पारब्रहम गुर बेपरवाहे ॥ सगल भै मिटे जा की सरनि ॥ निंदक मारि पाए सभि धरनि ॥४॥ जन की निंदा करै न कोइ ॥ जो करै सो दुखीआ होइ ॥ आठ पहर जनु एकु धिआए ॥ जमूआ ता कै निकटि न जाए ॥५॥ जन निरवैर निंदक अहंकारी ॥ जन भल मानहि निंदक वेकारी ॥ गुर कै सिखि सतिगुरू धिआइआ ॥ जन उबरे निंदक नरकि पाइआ ॥६॥ सुणि साजन मेरे मीत पिआरे ॥ सति बचन वरतहि हरि दुआरे ॥ जैसा करे सु तैसा पाए ॥ अभिमानी की जड़ सरपर जाए ॥७॥ नीधरिआ सतिगुर धर तेरी ॥ करि किरपा राखहु जन केरी ॥ कहु नानक तिसु गुर बलिहारी ॥ जा कै सिमरनि पैज सवारी ॥८॥१॥२९॥ {पन्ना 869}
पद्अर्थ: करि नमसकार = सिर झुका कर। सफल = फल देने वाली, जीवन मनोरथ पूरा करने वाली। सफल मूरति = वह गुरू जिसका दर्शन जीवन उद्देश्य पूरा करता है। जा की = जिस (गुरू) की। सेव = सेवा, शरण। अंतरजामी = हरेक के दिल की जानने वाला प्रभू। पुरखु = सर्व व्यापक। बिधाता = पैदा करने वाला। नाम रंगि = (प्रभू के) नाम के रंग में। राता = रंगा हुआ।1।
कउ = को। राखनहार = बचाने वाला।1। रहाउ।
उमराउ = अमीर। पतीआऐ = तसल्ली कर देता है, प्रीत बना देता है। दुसट = बुरे। मारि = आत्मिक मौत मार के। पचाऐ = दुखी करता है। कै मुखि = के मुँह में। रोगु = (निंदा की) बीमारी। जै जैकारु = (हर वक्त) शोभा। सभु लोगु = सारा जगत।2।
कै मनि = के मन में। जपहि = जपते हैं। भगवंतु = भाग्यों वाला। संगति के मुख = गुरू के पास रहने वाले सेवकों के मुँह। ऊजल = उज्जवल, रौशन।3।
सासि सासि = हरेक सांस के साथ। सलाहे = उपमा करता है। बेपरवाह = बेमुथाज। भै = (शब्द ‘भउ’ का बहुवचन)। जा की = जिस (गुरू) की। सभि = सारे। पाऐ धरनि = धरती पर डाल देता है, नीच आचरण के गड्ढे में फेंक देता है। मारि = मार के, दुत्कार के।4।
कोइ = कोई भी मनुष्य। जनु = प्रभू का सेवक। ऐकु = एक प्रभू को। ता कै निकटि = उसके नजदीक।5।
जन = प्रभू के सेवक (शब्द ‘जनु’ और ‘जन’ में फर्क देखें)। भल मानहि = सब का भला मांगते हैं। वेकारी = विकारों में बुरा चितवने के कुकर्मों में। कै सिखि = के सिख ने। उबरे = बच जाते हैं। नरकि = नर्क में।6।
साजन = हे सज्जन! सति = सत्य, अटल, सदा कायम रहने वाला। वरतहि = बरतते हैं, घटित होता है। दुआरे = द्वार, दर पर। सु = वह (मनुष्य)। सरपर = अवश्य।7।
नीधरिआ = निआसरों को। धर = आसरा। सतिगुर = हे गुरू! राखहु = तू रखता है। कै सिमरनि = के सिमरन ने। पैज = लाज।8।
अर्थ: हे भाई! गुरू गोबिंद (का रूप) है, गुरू गोपाल (का रूप) है, जो अपने सेवकों को (निंदा आदि से) बचाने योग्य है।1। रहाउ।
हे भाई! पूरे सतिगुरू के आगे सदा सिर झुकाया कर, उसका दर्शन जीवन-मनोरथ पूरा करता है, उसकी शरण पड़ने से जीवन सफल हो जाता है। हे भाई! गुरू उस प्रभू के नाम के रंग में रंगा रहता है जो हरेक के दिल की जानने वाला है, जो सबमें व्यापक है और जो सबको पैदा करने वाला है।1।
हे भाई! गुरू जिन मनुष्यों के अंदर परमात्मा के प्रति प्यार दृढ़ कर देता है वे आत्मिक मण्डल में शाह-पातशाह व अमीर बन जाते हैं। दुष्टों-अहंकारियों को (अपने दर से) दुत्कार के दर-दर भटकने के राह पर डाल देता है। (सेवक की) निंदा करने वाले मनुष्य के मुँह में (निंदा करने की) बीमारी ही बन जाती है, सारा जगत (उस मनुष्य की) सदा शोभा करता है (जो गुरू की शरण पड़ा रहता है)।2।
हे भाई! (जो मनुष्य गुरू की शरण पड़े रहते हैं, उन) संत-जनों के मन में बड़ा आत्मिक आनंद बना रहता है, संत जन गुरू को भगवान को अपने हृदय में बसाए रखते हैं। गुरू के पास रहने वाले सेवक के मुँह (लोक-परलोक में) रौशन हो जाते हैं पर निंदा करने वाले मनुष्य के (लोक-परलोक) सभी जगहें हाथों से निकल जाते हैं।3।
(हे भाई! गुरू की शरण पड़ने वाला) सेवक अपने हरेक सांस के साथ परमात्मा और बेमुथाज (बेपरवाह) गुरू की सिफल-सालाह करता रहता है। हे भाई! जिस गुरू की शरण पड़ने से सारे डर-सहम दूर हो जाते हैं, वह गुरू सेवकों की निंदा करने वाले लोगों को (अपने दर से) दुत्कार के नीच आचरण के गड्ढे में फेंक देता है (भाव, निंदकों को गुरू का दर पसंद नहीं आता। नतीजतन, वे गुरू दर से टूट के निंदा में पड़ के अपने आचरण में दिन-ब-दिन नीच से नीच होते चले जाते हैं)।4।
(इसलिए, हे भाई!) गुरू के सेवक की निंदा किसी भी मनुष्य को करनी ही नहीं चाहिए। जो भी मनुष्य (भले लोगों की) निंदा करता है, वह स्वयं दुखी रहता है। गुरू का सेवक तो हर वक्त एक परमात्मा का ध्यान धरे रखता है, जम-राज भी उसके नजदीक नहीं फटकता।5।
हे भाई! गुरू के सेवक किसी के साथ बैर नहीं रखते, पर उनकी निंदा करने वाले मनुष्य उनका बुरा चितवने और कुकर्मों में फंसे रहते हैं। हे भाई! गुरू के सिख ने तो सदा अपने गुरू (के चरणों) में सुरति जोड़ी होती है। (इसलिए) सेवक तो (निंदा आदि के नर्क में से) बच निकलते हैं, पर निंदक (अपने आप को इस) नर्क में डाले रखते हैं।6।
हे मेरे सज्जन! हे प्यारे मित्र! सुन (मैं तुझे वह) अटल नियम (बताता हूँ जो) परमात्मा के दर पर (सदा) घटित होते हैं। (वह अटल नियम ये है कि) मनुष्य जिस तरह का कर्म करता है वैसा ही फल पा लेता है। अहंकारी मनुष्य की जड़ अवश्य काटी जाती है।7।
हे सतिगुरू! निआसरे लोगों को तेरा ही आसरा है। तू मेहर करके अपने सेवकों की लाज स्वयं रखता है। हे नानक! कह- मैं उस गुरू से सदके जाता हूँ जिसकी ओट चितारने ने मेरी इज्जत रख ली (और, मुझे निंदा आदि से बचा के रखा)।8।1।29।
Raag Gond, Ashtapadees, Fifth Mehl, Second House:
One Universal Creator God. By The Grace Of The True Guru:
Humbly bow to the Perfect Divine Guru.
Fruitful is His image, and fruitful is service to Him.
He is the Inner-knower, the Searcher of hearts, the Architect of Destiny.
Twenty-four hours a day, he remains imbued with the love of the Naam, the Name of the Lord. ||1||
The Guru is the Lord of the Universe, the Guru is the Lord of the World.
He is the Saving Grace of His slaves. ||1||Pause||
He satisfies the kings, emperors and nobles.
He destroys the egotistical villains.
He puts illness into the mouths of the slanderers.
All the people celebrate His victory. ||2||
Supreme bliss fills the minds of the Saints.
The Saints meditate on the Divine Guru, the Lord God.
The faces of His companions become radiant and bright.
The slanderers lose all places of rest. ||3||
With each and every breath, the Lord’s humble slaves praise Him.
The Supreme Lord God and the Guru are care-free.
All fears are eradicated, in His Sanctuary.
Smashing all the slanderers, the Lord knocks them to the ground. ||4||
Let no one slander the Lord’s humble servants.
Whoever does so, will be miserable.
Twenty-four hours a day, the Lord’s humble servant meditates on Him alone.
The Messenger of Death does not even approach him. ||5||
The Lord’s humble servant has no vengeance. The slanderer is egotistical.
The Lord’s humble servant wishes well, while the slanderer dwells on evil.
The Sikh of the Guru meditates on the True Guru.
The Lord’s humble servants are saved, while the slanderer is cast into hell. ||6||
Listen, O my beloved friends and companions:
these words shall be true in the Court of the Lord.
As you plant, so shall you harvest.
The proud, egotistical person will surely be uprooted. ||7||
O True Guru, You are the Support of the unsupported.
Be merciful, and save Your humble servant.
Says Nanak, I am a sacrifice to the Guru;
remembering Him in meditation, my honor has been saved. ||8||1||29||
Leave feedback about this