November 23, 2024
Hukumnama

Amrit wele da mukhwakh shri Harmandar sahib amritsar sahib ji, Ang-899, 24-December-2023

Amrit wele da mukhwakh shri Harmandar sahib amritsar sahib ji, Ang-899, 24-December-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ {ਪੰਨਾ 899}
ਪਦਅਰਥ: ਤਨੁ = ਸਰੀਰ। ਤੋਹਿ = ਤੇਰਾ। ਮੋਹਿ = ਮੋਹ ਵਿਚ। ਬਿਆਪਿਆ = ਫਸਿਆ ਹੋਇਆ। ਧੋਹਿ = ਠੱਗੀ ਵਿਚ। ਕੁਦਮ = ਕਲੋਲ। ਗਾਡਰ = ਭੇਡ। ਛੇਲ = ਛੇਲਾ, ਲੇਲਾ। ਅਚਿੰਤੁ = ਅਚਨਚੇਤ। ਕਾਲੁ = ਮੌਤ। ਪੇਲ = ਧੱਕ ਦੇਂਦਾ ਹੈ, ਚਲਾ ਦੇਂਦਾ ਹੈ।੧।
ਚਰਨ ਕਮਲ = ਕੌਲ = ਫੁੱਲ ਵਰਗੇ ਸੋਹਣੇ ਚਰਨ। ਮਨਾ = ਹੇ ਮਨ! ਜਪਿ = ਜਪਿਆ ਕਰ। ਸੰਗਿ = (ਤੇਰੇ) ਨਾਲ। ਸਹਾਈ = ਮਦਦਗਾਰ। ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ। ਪਾਵਹਿ = ਤੂੰ ਲਏਂਗਾ। ਸਾਚੁ = ਸਦਾ-ਥਿਰ ਰਹਿਣ ਵਾਲਾ।੧।ਰਹਾਉ।
ਊਨੇ = ਅਧੂਰੇ, ਕਦੇ ਸਿਰੇ ਨਾਹ ਚੜ੍ਹਨ ਵਾਲੇ। ਕਾਮਿ = ਕਾਮ ਵਿਚ। ਮਦਿ = ਨਸ਼ੇ ਵਿਚ। ਸਦ ਹੀ = ਸਦਾ ਹੀ। ਕਰੈ = ਕਰਦਾ ਹੈ। ਜੀਅਰਾ = ਜਿੰਦ। ਕੈ ਤਾਈ = ਦੀ ਖ਼ਾਤਰ, ਦੇ ਵਾਸਤੇ। ਗਾਫਲ ਸੰਗਿ = ਗ਼ਾਫ਼ਲ ਦੇ ਨਾਲ। ਤਸੂਆ = ਰਤਾ ਭੀ।੨।
ਧਰਤ ਧੋਹ = ਠੱਗੀ ਕਰਦਾ ਹੈ। ਛਲ = ਫ਼ਰੇਬ। ਸਿਰਿ = ਸਿਰ ਉਤੇ। ਜਿਨਿ = ਜਿਸ (ਪ੍ਰਭੂ) ਨੇ। ਨ ਮੂਲਿ = ਬਿਲਕੁਲ ਨਹੀਂ। ਮਿਥਿਆ ਲੋਭੁ = ਨਾਸਵੰਤ ਪਦਾਰਥਾਂ ਦਾ ਲੋਭ। ਸੂਲੁ = ਚੋਭ।੩।
ਸਾਧ ਰਵਾਲ = ਗੁਰੂ ਦੀ ਚਰਨ = ਧੂੜ। ਹਸਤ = ਹੱਥ। ਲੜਿ = ਪੱਲੇ ਨਾਲ। ਸਾਚੈ = ਸਦਾ-ਥਿਰ ਪ੍ਰਭੂ ਵਿਚ ਹੀ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਇ = ਲੀਨ ਰਹਿੰਦਾ ਹੈ।੪।
ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।
ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨।
ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।
ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।
रामकली महला ५ ॥ ना तनु तेरा ना मनु तोहि ॥ माइआ मोहि बिआपिआ धोहि ॥ कुदम करै गाडर जिउ छेल ॥ अचिंतु जालु कालु चक्रु पेल ॥१॥ हरि चरन कमल सरनाइ मना ॥ राम नामु जपि संगि सहाई गुरमुखि पावहि साचु धना ॥१॥ रहाउ ॥ ऊने काज न होवत पूरे ॥ कामि क्रोधि मदि सद ही झूरे ॥ करै बिकार जीअरे कै ताई ॥ गाफल संगि न तसूआ जाई ॥२॥ धरत धोह अनिक छल जानै ॥ कउडी कउडी कउ खाकु सिरि छानै ॥ जिनि दीआ तिसै न चेतै मूलि ॥ मिथिआ लोभु न उतरै सूलु ॥३॥ पारब्रहम जब भए दइआल ॥ इहु मनु होआ साध रवाल ॥ हसत कमल लड़ि लीनो लाइ ॥ नानक साचै साचि समाइ ॥४॥४१॥५२॥ {पन्ना 899}
पद्अर्थ: तनु = शरीर। तोहि = तेरा। मोहि = मोह में। बिआपिआ = फसा हुआ। धोहि = ठगी में। कुदम = कलोल। गाडर = भेड। छेल = छेला, लेला। अचिंतु = अचनचेत। कालु = मौत। पेल = धकेल देता है, चला देता है।1।
चरन कमल = कमल फूल जैसे सुंदर चरन। मना = हे मन! जपि = जपा कर। संगि = (तेरे) साथ। सहाई = मददगार। गुरमुखि = गुरू की ओर मुँह करके, गुरू की शरण पड़ के। पावहि = तू लेगा। साचु = सदा स्थिर रहने वाला।1। रहाउ।
ऊने = अधूरे, कभी पूरा ना हो सकने वाले। कामि = काम में। मदि = नशे में। सद ही = सदा ही। करै = करता है। जीअरा = जिंद। कै ताई = की खातिर, के वास्ते। गाफल संगि = गाफ़ल के साथ। तसूआ = रक्ती भी।2।
धरत धोह = ठगी करता है। छल = फरेब। सिरि = सिर पर। जिनि = जिस (प्रभू) ने। न मूलि = बिल्कुल नहीं। मिथिआ लोभु = नाशवंत पदार्थों का लोभ। सूलु = शूल, चोभु।3।
साध रवाल = गुरू की चरण धूल। हसत = हाथ। लड़ि = पल्ले से। साचै = सदा स्थिर प्रभू में ही। साचि = सदा स्थिर प्रभू में। समाइ = लीन रहता है।4।
अर्थ: हे (मेरे) मन! प्रभू के सुंदर चरणों की शरण पड़ा रह। परमात्मा का नाम जपता रहा कर, यही तेरा असल मददगार है। पर ये सदा कायम रहने वाला नाम-धन तू गुरू की शरण पड़ कर ही पा सकेगा।1। रहाउ।
(हे भाई! इस शरीर की खातिर) तू माया के मोह की ठॅगी में फसा रहता है, ना वह शरीर तेरा है, और, ना ही (उस शरीर में बसता) मन तेरा है। (देख!) जैसे भेड़ का बच्चा भेड़ के साथ कलोल (लाड कर करके खेलता) है (उस बिचारे पर) अचानक (मौत का) जाल आ पड़ता है, (उस पर) मौत अपना चक्कर चला देती है (यही हाल हरेक जीव का होता है)।1।
जीव के ये कभी ना खत्म हो सकने वाले काम कभी पूरे नहीं होते; काम-वासना में, क्रोध में, माया के नशे में जीव सदा ही गिले-शिकवे करता रहता है। अपनी इस जीवात्मा (को सुख देने) की खातिर जीव विकार करता रहता है, पर (ईश्वर की याद से) बेखबर हो चुके जीव के साथ (दुनिया के पदार्थों में से) रक्ती भर भी नहीं जाता।2।
मूर्ख जीव अनेकों प्रकार की ठगी करता है, अनेकों फरेब करने जानता है। कौड़ी-कौड़ी कमाने की खातिर अपने सिर पर (दग़ा-फरेब के कारण बदनामी की) राख डालता फिरता है। जिस (प्रभू) ने (इसको ये सब कुछ) दिया है उसको ये बिल्कुल याद नहीं करता। (इसके अंदर) नाशवंत पदार्थों का लोभ टिका रहता है (इनकी) चुभन (इसके अंदर से) कभी दूर नहीं होती।3।
हे नानक! परमात्मा जब किसी जीव पर दयावान होता है, उस जीव का ये मन गुरू के चरणों की धूल बनता है। गुरू उसको अपने सुंदर हाथों से अपने पल्ले से लगा लेता है, और, (वह भाग्यशाली) सदा ही सदा-स्थिर प्रभू में लीन हुआ रहता है।4।41।52।
Raamkalee, Fifth Mehl:

Neither your body nor your mind belong to you.

Attached to Maya, you are entangled in fraud.

You play like a baby lamb.

But suddenly, Death will catch you in its noose. ||1||

Seek the Sanctuary of the Lord’s lotus feet, O my mind.

Chant the Name of the Lord, which will be your help and support. As Gurmukh, you shall obtain the true wealth. ||1||Pause||

Your unfinished worldly affairs will never be resolved.

You shall always regret your sexual desire, anger and pride.

You act in corruption in order to survive,

but not even an iota will go along with you, you ignorant fool! ||2||

You practice deception, and you know many tricks;

for the sake of mere shells, you throw dust upon your head.

You never even think of the One who gave you life.

The pain of false greed never leaves you. ||3||

When the Supreme Lord God becomes merciful,

this mind becomes the dust of the feet of the Holy.

With His lotus hands, He has attached us to the hem of His robe.

Nanak merges in the Truest of the True. ||4||41||52||

Leave feedback about this

  • Service