N1Live Hukumnama Amrit wele da mukhwakh shri Harmandar sahib amritsar sahib ji, Ang-904,  07-May-2024
Hukumnama

Amrit wele da mukhwakh shri Harmandar sahib amritsar sahib ji, Ang-904,  07-May-2024

 

Amrit wele da mukhwakh shri Harmandar sahib amritsar sahib ji, Ang-904,  07-May-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ {ਪੰਨਾ 904-905}
ਪਦ ਅਰਥ: ਸਾਹਾ = {su-Ahr`} ਸ਼ੁਭ ਦਿਨ, ਚੰਗਾ ਮੁਹੂਰਤ। ਗਣਹਿ = ਗਿਣਦਾ ਹੈਂ (ਹੇ ਪਾਂਡੇ!) ਏਕੰਕਾਰੁ = ਪਰਮਾਤਮਾ। ਸੋਈ = ਉਹੀ ਮਨੁੱਖ। ਬਿਧਿ = ਤਰੀਕਾ, ਢੰਗ। ਤ = ਤਾਂ।1।
ਪਾਡੇ = ਹੇ ਪੰਡਿਤ! ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਘਰੁ = ਆਤਮਕ ਆਨੰਦ ਦਾ ਟਿਕਾਣਾ।1। ਰਹਾਉ।
ਗਣਿ = ਗਿਣ ਕੇ। ਜੋਤਕੁ = ਜੋਤਸ਼। ਕਾਂਡੀ = ਜਨਮ-ਪੱਤ੍ਰੀ। ਸਭਸੈ ਊਪਰਿ = ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ। ਬਦਉ ਨ = ਮੈਂ ਨਹੀਂ ਮੰਨਦਾ। ਛਾਰੁ = ਸੁਆਹ।2।
ਸੈਲਾ = ਪੱਥਰ, ਪੱਥਰ ਦੀਆਂ ਮੂਰਤੀਆਂ। ਗਰਬੁ = ਅਹੰਕਾਰ। ਸਾਰਥਿ = {swLiQ} ਰਥਵਾਹੀ, ਜੀਵਨ-ਰਥ ਨੂੰ ਚਲਾਣ ਵਾਲਾ। ਕਿਰਤਾਰਥਿ = ਸਫਲ ਕਰਨ ਵਾਲਾ।3।
ਵਾਦੁ = ਝਗੜਾ, ਚਰਚਾ, ਬਹਿਸ। ਕੋਇ = ਕੋਈ ਵਿਰਲਾ।4।
ਸਹਸਾ = ਸਹਿਮ। ਜੀਐ = ਜਿੰਦ ਨੂੰ। ਭੇਟੇ = ਮਿਲੇ। ਪੁਰਬਿ = ਪੂਰਬਲੇ ਸਮੇ ਵਿਚ।5।
ਮਰਿ = ਆਤਮਕ ਮੌਤ ਮਰ ਕੇ। ਦਰਿ = ਦਰ ਤੇ। ਬਾਧਉ = ਬੱਝਾ ਹੋਇਆ। ਮਰੈ = ਆਤਮਕ ਮੌਤ ਮਰਦਾ ਹੈ। ਬਿਕਾਰੁ = ਵਿਅਰਥ। ਅਚਾਰੁ = ਆਚਰਨ।6।
ਇਕਿ = {ਲਫ਼ਜ਼ ‘ਇਕ’ ਤੋਂ ਬਹੁ-ਵਚਨ} ਕਈ। ਮਿਸਰ = ਬ੍ਰਾਹਮਣ। ਆਧਾਰੁ = ਆਸਰਾ। ਕੋ ਜਨੁ = ਕੋਈ ਵਿਰਲਾ ਮਨੁੱਖ। ਆਪਾਰੁ = ਅਦੁਤੀ।7।
ਸਚੁ = ਸਦਾ-ਥਿਰ ਪ੍ਰਭੂ। ਟੇਕੈ = ਟੇਕ ਰੱਖ ਕੇ, ਆਸਰਾ ਲੈ ਕੇ। ਗਿਆਨੀ = ਹੇ ਗਿਆਨੀ! ਵਿਰਲੀ = ਵਿਰਲਿਆਂ ਨੇ। ਮੇਟਿ = ਮਿਟਾ ਕੇ।8।
ਸਰਬ ਗੁਣੀ = ਸਾਰੇ ਗੁਣਾਂ ਦੇ ਮਾਲਕ। ਸਾਚਾ = ਸਦਾ-ਥਿਰ ਪ੍ਰਭੂ। ਬੀਚਾਰੁ = ਸੋਚ-ਮੰਡਲ ਦਾ ਧੁਰਾ, ਸੁਰਤਿ ਦਾ ਨਿਸ਼ਾਨਾ। ਸਾਚਿ = ਸਦਾ-ਥਿਰ ਪ੍ਰਭੂ ਵਿਚ।9।
ਅਰਥ: ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ।
ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1।
(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2।
(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ।3।
(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ) , ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ।4।
ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।5।
ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ।
(ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ।6।
ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ।7।
ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ।8।
(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।9।4।

रामकली महला १ ॥ साहा गणहि न करहि बीचारु ॥ साहे ऊपरि एकंकारु ॥ जिसु गुरु मिलै सोई बिधि जाणै ॥ गुरमति होइ त हुकमु पछाणै ॥१॥ झूठु न बोलि पाडे सचु कहीऐ ॥ हउमै जाइ सबदि घरु लहीऐ ॥१॥ रहाउ ॥ गणि गणि जोतकु कांडी कीनी ॥ पड़ै सुणावै ततु न चीनी ॥ सभसै ऊपरि गुर सबदु बीचारु ॥ होर कथनी बदउ न सगली छारु ॥२॥ नावहि धोवहि पूजहि सैला ॥ बिनु हरि राते मैलो मैला ॥ गरबु निवारि मिलै प्रभु सारथि ॥ मुकति प्रान जपि हरि किरतारथि ॥३॥ वाचै वादु न बेदु बीचारै ॥ आपि डुबै किउ पितरा तारै ॥ घटि घटि ब्रहमु चीनै जनु कोइ ॥ सतिगुरु मिलै त सोझी होइ ॥४॥ गणत गणीऐ सहसा दुखु जीऐ ॥ गुर की सरणि पवै सुखु थीऐ ॥ करि अपराध सरणि हम आइआ ॥ गुर हरि भेटे पुरबि कमाइआ ॥५॥ गुर सरणि न आईऐ ब्रहमु न पाईऐ ॥ भरमि भुलाईऐ जनमि मरि आईऐ ॥ जम दरि बाधउ मरै बिकारु ॥ ना रिदै नामु न सबदु अचारु ॥६॥ इकि पाधे पंडित मिसर कहावहि ॥ दुबिधा राते महलु न पावहि ॥ जिसु गुर परसादी नामु अधारु ॥ कोटि मधे को जनु आपारु ॥७॥ एकु बुरा भला सचु एकै ॥ बूझु गिआनी सतगुर की टेकै ॥ गुरमुखि विरली एको जाणिआ ॥ आवणु जाणा मेटि समाणिआ ॥८॥ जिन कै हिरदै एकंकारु ॥ सरब गुणी साचा बीचारु ॥ गुर कै भाणै करम कमावै ॥ नानक साचे साचि समावै ॥९॥४॥ {पन्ना 904-905}
पद्अर्थ: साहा = (सु+अहर) शुभ दिन, अच्छा महूरत। गणहि = गिनता है (हे पांडे!)। ऐकंकारु = परमात्मा। सोई = वही मनुष्य। बिधि = तरीका। त = तो।1।
पाडे = हे पण्डित! सबदि = गुरू के शबद द्वारा। घरु = आत्मिक आनंद का ठिकाना।1। रहाउ।
गणि = गिन के। जोतकु = ज्योतिष। कांडी = जनम पत्री। सभसै ऊपरि = सारी विचारों से श्रेष्ठ। बदउ न = मैं नहीं मानता। छारु = राख।2।
सैला = पत्थर, पत्थर की मूर्तियां। गरबु = अहंकार। सारथि = सारथी, रथवाह, जीवन रथ को चलाने वाला। किरतारथि = सफल करने वाला।3।
वादु = झगड़ा, चर्चा। कोइ = कोई विरला।4।
सहसा = सहम। जीअै = जीवात्मा को। भेटे = मिले। पुरबि = पूर्बले समय में।5।
मरि = आत्मिक मौत मर के। दरि = दर पर। बाधउ = बंधा हुआ। मरै = आत्मिक मौत मरता है। बिकारु = व्यर्थ। अचारु = आचरण।6।
इकि = (‘इक’ का बहुवचन) कई। मिसर = मिश्रा, ब्राहमण। आधारु = आसरा। को जनु = कोई विरला मनुष्य। आपारु = अद्वितीय।7।
सचु = सदा स्थिर प्रभू। टेकै = टेक रख के, आसरा ले के। गिआनी = हे ज्ञानी! विरली = विरलों ने ही। मेटि = मिटा के।8।
सरब गुणी = सारे गुणों के मालिक। साचा = सदा स्थिर प्रभू। बीचारु = सोच मंडल का धुरा, सुरति का निशाना। साचि = सदा स्थिर प्रभू में।9।
अर्थ: हे पण्डित! (अपनी आजीविका की खातिर जजमानों को खुश करने के लिए विवाह आदि के समय में शुभ-महूरत आदि ढूँढने का) झूठ ना बोल। सच बोलना चाहिए। जब गुरू के शबद में जुड़ के (अंदर ही) अहंकार दूर हो जाता है तब वह घर (सहज ही) मिल जाता है (जहाँ आत्मिक और सांसारिक सारे पदार्थ मिलते हैं)।1। रहाउ।
हे पण्डित! तू (विवाह आदि समयों में जजमानों के लिए) शुभ-लगन गिनता है, पर तू ये विचार नहीं करता कि शुभ-समय बनाने, ना बनाने वाला परमात्मा (स्वयं ही) है। जिस मनुष्य को गुरू मिल जाए वह जानता है (कि विवाह आदि का समय किस) ढंग (से शुभ बन सकता है)। जब मनुष्य को गुरू की शिक्षा प्राप्त हो जाए तब वह परमात्मा की रजा को समझ लेता है (और रज़ा को समझना ही शुभ-महूरत का मूल है)।1।
(पण्डित) ज्योतिष (के लेखे) गिन-गिन के (किसी जजमान के पुत्र की) जनम-पत्री बनाता है, (ज्योतिष का हिसाब खुद) पढ़ता है और (जजमान को) सुनाता है पर अस्लियत को नहीं पहचानता। (शुभ-महूरत आदि के) सारे विचारों से उक्तम श्रेष्ठ विचार ये है कि मनुष्य गुरू के शबद को मन में बसाए। मैं (गुरू-शबद के मुकाबले में शुभ-महूरत व जनम-पत्री आदि किसी) और बात की परवाह नहीं करता, और सारी विचारें व्यर्थ हैं।2।
(हे पण्डित!) तू (तीर्थ आदि पर) स्नान करता है (शरीर मल-मल के) धोता है, और पत्थर (के देवी-देवते) पूजता है, पर परमात्मा के नाम-रंग में रंगे जाए बिना (मन विकारों से) सदा मैला रहता है। (हे पण्डित!) जीवात्मा को विकारों से निजात दिलाने वाले और जीवन को सफल करने वाले परमात्मा का नाम जप, (नाम जप के) अहंकार दूर करने से (जीवन-रथ का) रथ-वाह (सारथी) प्रभू मिल जाता है।3।
(पण्डित) वेद (आदिक धर्म-पुस्तकों) को (जीवन की अगुवाई के लिए) नहीं बिचारता, (अर्थ व कर्म-काण्ड आदि की) बहस को ही पढ़ता है (इस तरह संसार-समुंद्र की विकार-लहरों में डूबा रहता है), जो मनुष्य खुद डूबा रहे वह अपने (गुजर चुके) बुर्जुगों को (संसार-समुंदर में से) कैसे पार लंघा सकता है? कोई विरला मनुष्य ही पहचानता है कि परमात्मा हरेक शरीर में मौजूद है। जिस मनुष्य को गुरू मिल जाए, उसको ये (बात) समझ में आ जाती है।4।
जैसे जैसे शुभ-अशुभ-महूरतों के लेखे गिनते रहें वैसे-वैसे जीवात्मा को हमेशा सहम का रोग लगा रहता है। जब मनुष्य गुरू की शरण पड़ता है तब इसको आत्मिक आनंद मिलता है। पाप-अपराध करके भी जब हम परमात्मा की शरण आते हैं, तो परमात्मा हमारे पूर्बले कर्मों के अनुसार गुरू को मिला देता है (और गुरू सही जीवन-राह दिखाता है)।5।
जब तक गुरू की शरण ना आएं तब तक परमात्मा नहीं मिलता, भटकना में गलत रास्ते पड़ के आत्मिक मौत ले के बार-बार जनम में आते रहते हैं।
(गुरू की शरण के बिना जीव) जम के दर से बँधा हुआ व्यर्थ ही आत्मिक मौत मरता है, उसके हृदय में ना प्रभू का नाम बसता है ना गुरू का शबद बसता है, ना ही उसका अच्छा आचरण बनता है।6।
अनेकों (कुलीन और विद्वान ब्राहमण) अपने आप को पांधे-पण्डित व मिश्र कहलवाते हैं, पर परमात्मा के बिना और ही आसरों की झाक में गलतान रहते हैं, परमात्मा दर-घर नहीं पा सकते। करोड़ों में से कोई ही वह व्यक्ति अद्वितीय है जिसको गुरू की कृपा से परमात्मा का नाम जिंदगी का आसरा मिल गया है।7।
हे पण्डित! अगर तू ज्ञानवान बनता है तो गुरू का आसरा-परना ले के ये बात समझ ले कि (जगत में) चाहे कोई भला है चाहे बुरा है हरेक में सदा-स्थिर प्रभू ही मौजूद है। उन विरले लोगों ने हर जगह एक परमात्मा को ही व्यापक समझा है जो गुरू की शरण पड़े हैं। (गुरू-शरण की बरकति से) वे अपना जनम-मरण मिटा के प्रभू-चरणों में लीन रहते हैं।8।
(गुरू की कृपा से) जिन मनुष्यों के हृदय में एक परमात्मा बसता है, सारे जीवों का मालिक सदा-स्थिर-प्रभू उनकी सुरति का हमेशा उद्देश्य बना रहता है। हे नानक! जो मनुष्य गुरू की रज़ा में चल के (अपने) सारे काम करता है (और शुभ-अशुभ महूरतों के वहम में नहीं पड़ता) वह सदा-स्थिर-परमात्मा में लीन रहता है (और उसको आत्मिक व सांसारिक पदार्थ उस दर से मिलते रहते हैं)।9।4।

Raamkalee, First Mehl:

You calculate the auspicious days, but you do not understand

that the One Creator Lord is above these auspicious days.

He alone knows the way, who meets the Guru.

When one follows the Guru’s Teachings, then he realizes the Hukam of God’s Command. ||1||

Do not tell lies, O Pandit; O religious scholar, speak the Truth.

When egotism is eradicated through the Word of the Shabad, then one finds His home. ||1||Pause||

Calculating and counting, the astrologer draws the horoscope.

He studies it and announces it, but he does not understand reality.

Understand, that the Word of the Guru’s Shabad is above all.

Do not speak of anything else; it is all just ashes. ||2||

You bathe, wash, and worship stones.

But without being imbued with the Lord, you are the filthiest of the filthy.

Subduing your pride, you shall receive the supreme wealth of God.

The mortal is liberated and emancipated, meditating on the Lord. ||3||

You study the arguments, but do not contemplate the Vedas.

You drown yourself – how will you save your ancestors?

How rare is that person who realizes that God is in each and every heart.

When one meets the True Guru, then he understands. ||4||

Making his calculations, cynicism and suffering afflict his soul.

Seeking the Sanctuary of the Guru, peace is found.

I sinned and made mistakes, but now I seek Your Sanctuary.

The Guru led me to meet the Lord, according to my past actions. ||5||

If one does not enter the Guru’s Sanctuary, God cannot be found.

Deluded by doubt, one is born, only to die, and come back again.

Dying in corruption, he is bound and gagged at Death’s door.

The Naam, the Name of the Lord, is not in his heart, and he does not act according to the Shabad. ||6||

Some call themselves Pandits, religious scholars and spiritual teachers.

Tinged with double-mindedness, they do not find the Mansion of the Lord’s Presence.

One who takes the Support of the Naam, by Guru’s Grace,

is a rare person, one among millions, incomparable. ||7||

One is bad, and another good, but the One True Lord is contained in all.

Understand this, O spiritual teacher, through the support of the True Guru:

rare indeed is that Gurmukh, who realizes the One Lord.

His comings and goings cease, and he merges in the Lord. ||8||

Those who have the One Universal Creator Lord within their hearts,

possess all virtues; they contemplate the True Lord.

One who acts in harmony with the Guru’s Will,

O Nanak, is absorbed in the Truest of the True. ||9||4||

Exit mobile version