Amrit wele da mukhwakh shri Harmandar sahib amritsar sahib ji, Ang-949, 02-February-2024
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ {ਪੰਨਾ 949}
ਪਦ ਅਰਥ: ਰੈਣਾਇਰ = {sz: rX+nwr [ rX (ਰਯ) = ਨਦੀ ਦਾ ਵਹਣ। nwr (ਨਾਰ) = ਜਲ} ਨਦੀਆਂ ਦਾ ਸਾਰਾ ਜਲ, ਸਮੁੰਦਰ। ਕੂੜੀ = ਕੂੜ (ਨਾਸਵੰਤ ਪਦਾਰਥਾਂ) ਵਿਚ ਲੱਗੀ ਹੋਈ। ਕਰਮੀ = ਮਿਹਰ ਨਾਲ। ਨਉਨਿਧਿ = ਨੌ ਖ਼ਜ਼ਾਨੇ (ਪ੍ਰਭੂ ਦਾ ਨਾਮ ਜੋ, ਮਾਨੋ, ਸ੍ਰਿਸ਼ਟੀ ਦੇ ਨੌ ਖ਼ਜ਼ਾਨੇ ਹੈ) ।
ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ‘ਅਨੰਤ’ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ।
ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ “ਅਨੰਤ” ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1।
ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ {ਪੰਨਾ 949}
ਪਦ ਅਰਥ: ਸਹਜੇ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਸਿਦਕ ਸਰਧਾ ਨਾਲ। ਜਨਮਿ = ਜਨਮ ਕੇ, ਜੰਮ ਕੇ। ਰਸਨਾ = ਜੀਭ (ਨਾਲ) । ਪਰਗਾਸੁ = ਖਿੜਾਉ। ਮੋਹਿ = ਮੋਹ ਵਿਚ। ਧ੍ਰਿਗੁ = ਫਿਟਕਾਰ-ਜੋਗ। ਵਾਸੁ = ਵਸੇਬਾ, ਵਾਸਾ। ਦਾਸਨਿ ਦਾਸੁ = ਦਾਸਾਂ ਦਾ ਦਾਸ। ਅਨਦਿਨੁ = ਹਰ ਰੋਜ਼, ਨਿੱਤ। ਪਾਸੁ = ਪਾਸਾ, ਸਾਥ। ਅਲਿਪਤੋ = ਨਿਰਲੇਪ, ਨਿਰਾਲਾ। ਗਿਰਹੁ = ਗ੍ਰਿਹਸਤ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ।
ਅਰਥ: ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ। ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ।
ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ।
ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ।2।
ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥ {ਪੰਨਾ 949}
ਪਦ ਅਰਥ: ਛਤੀਹ ਜੁਗ = (ਭਾਵ) ਕਈ ਜੁਗ, ਬੇਅੰਤ ਸਮਾ। ਗੁਬਾਰੁ = ਹਨੇਰਾ (ਭਾਵ, ਉਸ ਸਮੇ ਦੀ ਹਾਲਤ ਦਾ ਕੋਈ ਬਿਆਨ ਨਹੀਂ ਕੀਤਾ ਜਾ ਸਕਦਾ) । ਸਾ = ਸੀ। ਗਣਤ = ਵਿਚਾਰ, ਸ੍ਰਿਸ਼ਟੀ ਰਚਣ ਦਾ ਖ਼ਿਆਲ। (ਨੋਟ: (“ਸਾਜੀਅਨੁ” ਤੇ “ਸਾਜਿਅਨੁ” ਵਿਚ ਫ਼ਰਕ ਸਮਝਣ ਲਈ ਵੇਖੋ ‘ਗੁਰਬਾਣੀ ਵਿਆਕਰਣ’) । ਗਣਤ = ਲੇਖਾ, ਵਿਚਾਰ, ਨਿਰਨਾ। ਪਤੀਨੀ = ਪਤੀਜੇ। ਸਭੁ = ਹਰ ਥਾਂ, ਹਰੇਕ ਕਾਰਜ ਵਿਚ।
ਅਰਥ: (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ = ਇਹ ਗੱਲ ਦੱਸੀ ਨਹੀਂ ਜਾ ਸਕਦੀ) , (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ ‘ਪਾਪ’ ਕੀਹ ਹੈ ਤੇ ‘ਪੁੰਨ’ ਕੀਹ ਹੈ) ।
ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ। ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ।7।
सलोकु मः ३ ॥ रैणाइर माहि अनंतु है कूड़ी आवै जाइ ॥ भाणै चलै आपणै बहुती लहै सजाइ ॥ रैणाइर महि सभु किछु है करमी पलै पाइ ॥ नानक नउ निधि पाईऐ जे चलै तिसै रजाइ ॥१॥ {पन्ना 949}
पद्अर्थ: रैणाइर = (सं: रय+नार। रय = नदी का बहाव। नार = नीर, जल) नदियों का सारा जल, समुंद्र। कूड़ी = झूठ (नाशवंत पदार्थों) में लगी हुई। करमी = मेहर से। नउनिधि = नौ खजाने (प्रभू का नाम जो, मानो, सृष्टि के नौ खजाने हैं)।
अर्थ: (इस संसार-) समुंद्र में बेअंत प्रभू स्वयं बस रहा है, पर (उस ‘अनंत’ को छोड़ के) नाशवंत पदार्थों में लगी हुई जिंद पैदा होती-मरती रहती है।
जो मनुष्य अपनी मर्जी के अनुसार चलता है उसको बहुत दुख प्राप्त होता है (क्योंकि वह ‘अनंत’ को छोड़ के नाशवंत पदार्थों के पीछे दौड़ता है); सब कुछ इस सागर में मौजूद है, पर प्रभू की मेहर से मिलता है। हे नानक! मनुष्य को सारे ही नौ खजाने मिल जाते हैं अगर मनुष्य (इस सागर में व्यापक प्रभू की) रजा में चले।1।
मः ३ ॥ सहजे सतिगुरु न सेविओ विचि हउमै जनमि बिनासु ॥ रसना हरि रसु न चखिओ कमलु न होइओ परगासु ॥ बिखु खाधी मनमुखु मुआ माइआ मोहि विणासु ॥ इकसु हरि के नाम विणु ध्रिगु जीवणु ध्रिगु वासु ॥ जा आपे नदरि करे प्रभु सचा ता होवै दासनि दासु ॥ ता अनदिनु सेवा करे सतिगुरू की कबहि न छोडै पासु ॥ जिउ जल महि कमलु अलिपतो वरतै तिउ विचे गिरह उदासु ॥ जन नानक करे कराइआ सभु को जिउ भावै तिव हरि गुणतासु ॥२॥ {पन्ना 949}
पद्अर्थ: सहजे = सहज अवस्था में, अडोलता में, सिदक श्रद्धा से। जनमि = जनम के, पैदा हो के। रसना = जीभ (से)। परगासु = खिलाव। मोहि = मोह में। ध्रिगु = धिक्कारयोग्य। वासु = बसेवा, वासा। दासनि दासु = दासों का दास। अनदिनु = हर रोज, नित्य। पासु = पासा, साथ। अलिपतो = अलिप्त, निर्लिप, निराला। गिरहु = गृहस्त। गुणतासु = गुणों का खजाना।
अर्थ: जो मनुष्य सिदक-श्रद्धा से सतिगुरू के हुकम में नहीं चला, वह अहंकार में (रह के) (जगत में) जनम ले के (जीवन) वयर्थ गवा गया; जिसने जीभ से प्रभू के नाम का आनंद नहीं लिया उसका हृदय-रूप कमल पुष्प नहीं खिला।
अपने मन के पीछे चलने वाला मनुष्य (विकारों की) विष खाता रहा, (असल जीवन की ओर से) मरा ही रहा और माया के मोह में उसकी जिंदगी तबाह हो गई। एक प्रभू का नाम सिमरन बिना (जगत में) जीना-बसना धिक्कारयोग्य है।
जब सच्चा प्रभू स्वयं ही मेहर की नजर करता है तो मनुष्य (प्रभू के) सेवकों का सेवक बन जाता है, नित्य सतिगुरू के हुकम में चलता है, कभी गुरू का पल्ला नहीं छोड़ता, (फिर) वह गृहस्त में रहता हुआ भी ऐसे उपराम सा रहता है जैसे पानी में (उगा हुआ) कमल-फूल (पानी के असर से) बचा रहता है।
हे दास नानक! जैसे गुणों के खजाने परमात्मा को अच्छा लगता है वैसे हरेक जीव उसका कराया हुआ (जो वह करवाना चाहता है) ही करता है।2।
पउड़ी ॥ छतीह जुग गुबारु सा आपे गणत कीनी ॥ आपे स्रिसटि सभ साजीअनु आपि मति दीनी ॥ सिम्रिति सासत साजिअनु पाप पुंन गणत गणीनी ॥ जिसु बुझाए सो बुझसी सचै सबदि पतीनी ॥ सभु आपे आपि वरतदा आपे बखसि मिलाई ॥७॥ {पन्ना 949}
पद्अर्थ: छतीह जुग = (भाव,) कई जुग, बहुत सारा समय। गुबारु = अंधेरा (भाव, उस समय की हालत का कोई बयान नहीं किया जा सकता)। सा = थी। गणत = विचार, सृष्टि रचने का ख्याल।
नोट: (‘साजीअनु’ और ‘साजिअनु’ में फर्क समझने के लिए पढ़ें ‘गुरबाणी व्याकरण’)।
गणत = लेखा, विचार, निर्णय। पतीनी = पतीजता। सभु = हर जगह, हरेक कार्य में।
अर्थ: (पहले जब प्रभू निर्गुण रूप में थे तब) कई युगों तक (बहुत समय) अंधकार था (अर्थात, तब क्या स्वरूप था- ये बात बताई नहीं जा सकती), (फिर सरगुण रूप रच के) उसने स्वयं ही (जगत-रचना की) विचार की; उस (प्रभू) ने स्वयं ही सृष्टि पैदा की और स्वयं ही (जीवों को) बुद्धि दी; (इस तरह मनुष्य) बुद्धिवानों के द्वारा उसने स्वयं ही स्मृतियाँ और शास्त्र (आदि धर्म-पुस्तकें) बनाए, (उनमें) पाप और पुन्य का निखेड़ा किया (भाव, बताया कि ‘पाप’ क्या है और ‘पुन्य’ क्या है)।
जिस मनुष्य को (ये सारा राज़) समझाता है वही समझता है, उस मनुष्य का मन गुरू के सच्चे शबद में श्रद्धा धार लेता है। हरेक कार्य में प्रभू स्वयं ही स्वयं मौजूद है, स्वयं ही मेहर करके (जीव को अपने में) मिलाता है।7।
Shalok, Third Mehl:
In the world-ocean, the Infinite Lord abides. The false come and go in reincarnation.
One who walks according to his own will, suffers terrible punishment.
All things are in the world-ocean, but they are obtained only by the karma of good actions.
O Nanak, he alone obtains the nine treasures, who walks in the Will of the Lord. ||1||
Third Mehl:
One who does not intuitively serve the True Guru, wastes his life in egotism.
His tongue does not taste the sublime essence of the Lord, and his heart-lotus does not blossom forth.
The self-willed manmukh eats poison and dies; he is ruined by love and attachment to Maya.
Without the Name of the One Lord, his life is cursed, and his home is cursed as well.
When God Himself bestows His Glance of Grace, then one becomes the slave of His slaves.
And then, night and day, he serves the True Guru, and never leaves His side.
As the lotus flower floats unaffected in the water, so does he remain detached in his own household.
O servant Nanak, the Lord acts, and inspires everyone to act, according to the Pleasure of His Will. He is the treasure of virtue. ||2||
Pauree:
For thirty-six ages, there was utter darkness. Then, the Lord revealed Himself.
He Himself created the entire universe. He Himself blessed it with understanding.
He created the Simritees and the Shaastras; He calculates the accounts of virtue and vice.
He alone understands, whom the Lord inspires to understand and to be pleased with the True Word of the Shabad.
He Himself is all-pervading; He Himself forgives, and unites with Himself. ||7||
Leave feedback about this