March 26, 2025
Punjab

ਕਿਸਾਨਾਂ ਦੀ ਰਿਹਾਈ ਸਬੰਧੀ IG ਸੁਖਚੈਨ ਸਿੰਘ ਗਿੱਲ ਦਾ ਬਿਆਨ, ਕਿਹਾ ਇਹ

ਬੀਤੇ ਦਿਨੀ ਸ਼ੰਭੂ ਖਨੌਰੀ ਬਾਰਡਰ ਤੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਜਿਸ ਵਿੱਚ ਕਈ ਵੱਡੇ ਕਿਸਾਨ ਆਗੂ ਵੀ ਸ਼ਾਮਿਲ ਸਨ ਦੱਸ ਦੇਈਏ ਕਿ ਹੁਣ ਇਸ ਮਾਮਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ‘ਚ IG ਸੁਖਚੈਨ ਸਿੰਘ ਗਿੱਲ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਕਿ 800 ਕਿਸਾਨਾਂ ਨੂੰ ਰਿਹਾਅ ਕੀਤਾ ਗਿਆ ਹੈ।

ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਅਤੇ ਕਿਸੇ ਵੀ ਡਾਕਟਰੀ ਸਮੱਸਿਆ ਵਾਲੀਆਂ ਔਰਤਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹੁਣ ਤੱਕ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ।

ਕਿਸਾਨਾਂ ਦੇ ਮਾਲ ਦੀ ਚੋਰੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਸਖਤੀ ਨਾਲ ਸਟੈਂਡ ਲੈ ਰਹੀ ਹੈ, ਹੁਣ ਤੱਕ ਇਸ ਮੁੱਦੇ ‘ਤੇ ਤਿੰਨ ਫਿਰ ਦਰਜ ਕੀਤੀਆਂ ਗਈਆਂ ਹਨ। ਇਸ ਦੀ ਜਾਂਚ ਲਈ ਨੋਡਲ ਅਫ਼ਸਰ SP ਜਸਬੀਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ IG ਨੇ ਕਿਹਾ ਕਿ ਕਿਸਾਨ ਆਪਣੇ ਮਾਲ ਬਾਰੇ ਇਸ ਨੰਬਰ 9071300002 ‘ਤੇ ਸ਼ਿਕਾਇਤ ਕਰ ਸਕਦੇ ਹਨ।

Leave feedback about this

  • Service